AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, ਭੁਪੇਸ਼ ਬਘੇਲ ਦੀ ਥਾਂ ਲੈਣਗੇ; AICC ‘ਚ ਵੱਡੇ ਬਦਲਾਅ

ਕਾਂਗਰਸ ਨੇ ਇੱਕ ਵੱਡਾ ਸੰਗਠਨਾਤਮਕ ਬਦਲਾਅ ਕੀਤਾ ਹੈ। ਜਿਸ ਵਿੱਚ ਏਆਈਸੀਸੀ ਨੇ ਕਈ ਸੂਬਿਆਂ ਦੇ ਇੰਚਾਰਜਾਂ ਨੂੰ ਬਦਲ ਦਿੱਤਾ ਹੈ। ਸਚਿਨ ਪਾਇਲਟ ਨੂੰ ਪੰਜਾਬ ਦਾ ਇੰਚਾਰਜ ਬਣਾਇਆ ਗਿਆ ਹੈ।

ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, ਭੁਪੇਸ਼ ਬਘੇਲ ਦੀ ਥਾਂ ਲੈਣਗੇ; AICC 'ਚ ਵੱਡੇ ਬਦਲਾਅ
kumar-vickrant
| Updated On: 05 Sep 2026 22:03 PM IST
Share

ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਕਾਂਗਰਸ ਹਾਈਕਮਾਨ ਨੇ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਹੈ। ਉਹ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੀ ਥਾਂ ਲੈਣਗੇ। ਜਿਨ੍ਹਾਂ ਨੂੰ ਅਸਾਮ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਕਾਂਗਰਸ ਨੇ ਇੱਕ ਵੱਡਾ ਸੰਗਠਨਾਤਮਕ ਬਦਲਾਅ ਕੀਤਾ ਹੈ। ਜਿਸ ਵਿੱਚ ਏਆਈਸੀਸੀ ਨੇ ਕਈ ਸੂਬਿਆਂ ਦੇ ਇੰਚਾਰਜਾਂ ਨੂੰ ਬਦਲ ਦਿੱਤਾ ਹੈ। ਸਚਿਨ ਪਾਇਲਟ ਨੂੰ ਪੰਜਾਬ ਦਾ ਇੰਚਾਰਜ ਬਣਾਇਆ ਗਿਆ ਹੈ। ਇਸੇ ਤਰ੍ਹਾਂ ਰਣਦੀਪ ਸੁਰਜੇਵਾਲਾ ਨੂੰ ਗੁਜਰਾਤ, ਭੂਪੇਸ਼ ਬਘੇਲ ਅਸਾਮ, ਸੁਖਦੇਵ ਭਗਤ ਛੱਤੀਸਗੜ੍ਹ, ਸ਼੍ਰੀਵੇਲਾ ਪ੍ਰਸਾਦ ਮਹਾਰਾਸ਼ਟਰ ਅਤੇ ਪੀਵੀ ਮੋਹਨ ਨੂੰ ਆਂਧਰਾ ਪ੍ਰਦੇਸ਼ ਦਾ ਇੰਚਾਰਜ ਬਣਾਇਆ ਗਿਆ ਹੈ। ਰਣਦੀਪ ਸੁਰਜੇਵਾਲਾ ਨੂੰ ਕਰਨਾਟਕ ਦੀ ਵਾਧੂ ਜ਼ਿੰਮੇਵਾਰੀ ਵੀ ਦਿੱਤੀ ਗਈ ਹੈ। ਇਸ ਦੌਰਾਨ ਮੁਕੁਲ ਵਾਸਨਿਕ ਜਨਰਲ ਸਕੱਤਰ ਬਣੇ ਰਹਿਣਗੇ।

ਦੱਸ ਦਈਏ ਕਿ ਪੰਜਾਬ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ ਅਤੇ ਭੁਪੇਸ਼ ਬਘੇਲ ਚੋਣਾਂ ਦੀ ਤਿਆਰੀ ਲਈ ਪੰਜਾਬ ਆਏ ਸਨ ਪਰ ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਧੜੇਬੰਦੀ ਸਪੱਸ਼ਟ ਹੋ ਗਈ। ਇਸ ਦੌਰਾਨ ਪੰਜਾਬ ਇੰਚਾਰਜ ਵਿੱਚ ਬਦਲਾਅ ਕੀਤਾ ਗਿਆ ਹੈ।

ਚੋਣਾਂ ਤੋਂ ਪਹਿਲਾਂ ਪਾਇਲਟ ਨੂੰ ਸੌਂਪੀ ਪੰਜਾਬ ਦੀ ਜ਼ਿੰਮੇਵਾਰੀ

ਭੁਪੇਸ਼ ਬਘੇਲ ਦੀ ਲੀਡਰਸ਼ਿਪ ਨੂੰ ਲੈ ਕੇ ਪੰਜਾਬ ਕਾਂਗਰਸ ਵਿੱਚ ਕਾਟੋ-ਕਲੇਸ਼ ਦੇਖਣ ਨੂੰ ਮਿਲਿਆ। ਚਰਨਜੀਤ ਸਿੰਘ ਚੰਨੀ ਧੜੇ ਨੇ ਖੁੱਲ੍ਹ ਕੇ ਉਨ੍ਹਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਸੀ। ਇਸੇ ਕਾਰਨ ਕਰਕੇ, ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੰਨੀ ਧੜੇ ਨੂੰ ਖੁਸ਼ ਕਰਨ ਲਈ ਭੁਪੇਸ਼ ਬਘੇਲ ਨੂੰ ਹਟਾ ਦਿੱਤਾ ਗਿਆ ਹੈ। ਹਾਲਾਂਕਿ, ਇਹ ਕਦਮ ਕਾਂਗਰਸ ਲਈ ਉਲਟਾ ਅਸਰ ਪਾ ਸਕਦਾ ਹੈ, ਕਿਉਂਕਿ ਭੁਪੇਸ਼ ਬਘੇਲ ਹਰੇਕ ਜ਼ਿਲ੍ਹੇ ਦੇ ਸੰਗਠਨ ਤੋਂ ਚੰਗੀ ਤਰ੍ਹਾਂ ਜਾਣੂ ਸਨ ਅਤੇ ਉਨ੍ਹਾਂ ਨੇ ਇਸ ‘ਤੇ ਆਪਣੀ ਮਜ਼ਬੂਤ ​​ਪਕੜ ਬਣਾਈ ਹੋਈ ਸੀ।

ਅਜਿਹੀ ਸਥਿਤੀ ਵਿੱਚ, ਨਵਾਂ ਸੂਬਾ ਇੰਚਾਰਜ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਪੂਰੇ ਸੰਗਠਨ ਨੂੰ ਕਿਵੇਂ ਇਕਜੁੱਟ ਕਰ ਸਕੇਗਾ, ਇਹ ਸਚਿਨ ਪਾਇਲਟ ਲਈ ਇੱਕ ਵੱਡੀ ਚੁਣੌਤੀ ਹੋਵੇਗੀ। ਇਸ ਤੋਂ ਇਲਾਵਾ, ਪੰਜਾਬ ਕਾਂਗਰਸ ਦੇ ਅੰਦਰ ਚੱਲ ਰਹੀ ਅੰਦਰੂਨੀ ਲੜਾਈ ਨੂੰ ਖਤਮ ਕਰਨਾ ਵੀ ਸਚਿਨ ਪਾਇਲਟ ਲਈ ਇੱਕ ਮਹੱਤਵਪੂਰਨ ਚੁਣੌਤੀ ਹੋਵੇਗਾ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਸ਼ਲ ਮੀਡੀਆ ਰਾਹੀਂ ਪੋਸਟ ਕਰ ਸਚੀਨ ਪਾਇਲ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਜੀ ਆਇਆਂ ਨੂੰ ਲਿੱਖ ਕੇ ਸਚੀਨ ਪਾਇਲਟ ਸ਼ਾਨਦਾਰ ਸਵਾਗਤ ਕੀਤਾ ਹੈ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...