AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸੰਗਰੂਰ ‘ਚ ਪ੍ਰਾਈਵੇਟ ਸਕੂਲ ਬੱਸ ਤੇ ਮੋਟਰਸਾਈਕਲ ਵਿਚਾਲੇ ਆਹਮੋ-ਸਾਹਮਣੇ ਟੱਕਰ; 12ਵੀਂ ਦੇ 2 ਵਿਦਿਆਰਥੀਆਂ ਦੀ ਮੌਤ

ਸੰਗਰੂਰ ਦੇ ਪਾਤੜਾਂ-ਜਾਖਲ ਰੋਡ ਉੱਤੇ ਪਿੰਡ ਖਾਨੇਵਾਲ ਦੇ ਨਜ਼ਦੀਕ ਇੱਕ ਬਹੁਤ ਹੀ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ ਪ੍ਰਾਈਵੇਟ ਸਕੂਲ ਦੀ ਬੱਸ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋਣ ਕਾਰਨ ਦੋ 15-16 ਸਾਲਾ ਸਕੂਲੀ ਵਿਦਿਆਰਥੀਆਂ ਦੀ ਮੌਤ ਹੋ ਗਈ। ਦੁਖਦਾਈ ਗੱਲ ਇਹ ਹੈ ਕਿ ਦੋਵੇਂ ਮ੍ਰਿਤਕ ਨੌਜਵਾਨ ਆਪੋ-ਆਪਣੇ ਪਰਿਵਾਰਾਂ ਦੇ ਇਕਲੌਤੇ ਪੁੱਤਰ ਸਨ।

ਸੰਗਰੂਰ 'ਚ ਪ੍ਰਾਈਵੇਟ ਸਕੂਲ ਬੱਸ ਤੇ ਮੋਟਰਸਾਈਕਲ ਵਿਚਾਲੇ ਆਹਮੋ-ਸਾਹਮਣੇ ਟੱਕਰ; 12ਵੀਂ ਦੇ 2 ਵਿਦਿਆਰਥੀਆਂ ਦੀ ਮੌਤ
kulveer-singh
| Updated On: 30 Jul 2026 12:44 PM IST
Share

ਸੰਗਰੂਰ ਦੇ ਪਾਤੜਾਂ-ਜਾਖਲ ਰੋਡ ਉੱਤੇ ਪਿੰਡ ਖਾਨੇਵਾਲ ਦੇ ਨਜ਼ਦੀਕ ਇੱਕ ਬਹੁਤ ਹੀ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ ਪ੍ਰਾਈਵੇਟ ਸਕੂਲ ਦੀ ਬੱਸ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋਣ ਕਾਰਨ ਦੋ 15-16 ਸਾਲਾ ਸਕੂਲੀ ਵਿਦਿਆਰਥੀਆਂ ਦੀ ਮੌਤ ਹੋ ਗਈ। ਦੁਖਦਾਈ ਗੱਲ ਇਹ ਹੈ ਕਿ ਦੋਵੇਂ ਮ੍ਰਿਤਕ ਨੌਜਵਾਨ ਆਪੋ-ਆਪਣੇ ਪਰਿਵਾਰਾਂ ਦੇ ਇਕਲੌਤੇ ਪੁੱਤਰ ਸਨ।

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਵਿਦਿਆਰਥੀ ਪਿੰਡ ਹਰਿਆਊ ਕਲਾਂ ਦੇ ਰਹਿਣ ਵਾਲੇ ਸਨ, ਜਿਨ੍ਹਾਂ ਦੀ ਪਛਾਣ ਮੋਹਿਤ ਕੁਮਾਰ ਅਤੇ ਪ੍ਰਿੰਸ ਕੁਮਾਰ ਵਜੋਂ ਹੋਈ ਹੈ। ਦੋਵੇਂ ਵਿਦਿਆਰਥੀ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੰਗਾ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ 12ਵੀਂ ਜਮਾਤ ਵਿੱਚ ਪੜ੍ਹਦੇ ਸਨ ਅਤੇ ਹਾਦਸੇ ਵੇਲੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਸਕੂਲ ਜਾ ਰਹੇ ਸਨ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਮੋਟਰਸਾਈਕਲ ਸਵਾਰ ਵਿਦਿਆਰਥੀਆਂ ਨੂੰ ਕਰੀਬ 50 ਫੁੱਟ ਦੂਰ ਤੱਕ ਘੜੀਸਦੀ ਹੋਈ ਲੈ ਗਈ। ਟੱਕਰ ਤੋਂ ਬਾਅਦ ਇੱਕ ਵਿਦਿਆਰਥੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਨੇ ਪਾਤੜਾਂ ਦੇ ਹਸਪਤਾਲ ਵਿੱਚ ਜ਼ਖ਼ਮਾਂ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਹਾਦਸਾਗ੍ਰਸਤ ਬੱਸ ਮੂਣਕ ਨੇੜਲੇ ਪਿੰਡ ਹਮੀਰਗੜ੍ਹ ਦੇ ‘ਬਚਪਨ ਇੰਟਰਨੈਸ਼ਨਲ ਪਬਲਿਕ ਸਕੂਲ’ ਦੀ ਹੈ।

ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਧਰਨਾ

ਘਟਨਾ ਤੋਂ ਬਾਅਦ ਗੁੱਸੇ ਵਿੱਚ ਆਏ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਹਾਦਸੇ ਵਾਲੀ ਥਾਂ ‘ਤੇ ਹੀ ਸੜਕ ‘ਤੇ ਧਰਨਾ ਲਗਾ ਕੇ ਆਵਾਜਾਈ ਠੱਪ ਕਰ ਦਿੱਤੀ। ਪੀੜਤ ਪਰਿਵਾਰਾਂ ਨੇ ਪ੍ਰਾਈਵੇਟ ਸਕੂਲ ਪ੍ਰਬੰਧਕਾਂ ਅਤੇ ਬੱਸ ਚਾਲਕ ‘ਤੇ ਗੰਭੀਰ ਦੋਸ਼ ਲਗਾਉਂਦਿਆਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

25 ਸੀਟਰ ਬੱਸ ਵਿੱਚ 45 ਬੱਚੇ ਬਿਠਾਉਣ ਦੇ ਇਲਜ਼ਾਮ

ਧਰਨਾਕਾਰੀਆਂ ਅਤੇ ਸਥਾਨਕ ਲੋਕਾਂ ਨੇ ਦੋਸ਼ ਲਗਾਇਆ ਹੈ ਕਿ ਸਕੂਲ ਵੱਲੋਂ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਸਨ। 25 ਸੀਟਾਂ ਵਾਲੀ ਬੱਸ ਵਿੱਚ 45 ਦੇ ਕਰੀਬ ਬੱਚੇ ਬਿਠਾਏ ਗਏ ਸਨ, ਜਿਸ ਨਾਲ ਬੱਸ ਵਿੱਚ ਸਵਾਰ ਹੋਰ ਬੱਚਿਆਂ ਦੀ ਜਾਨ ਨੂੰ ਵੀ ਵੱਡਾ ਖ਼ਤਰਾ ਬਣਿਆ ਹੋਇਆ ਸੀ। ਇਸ ਤੋਂ ਇਲਾਵਾ ਲੋਕਾਂ ਨੇ ਇਹ ਵੀ ਇਲਜ਼ਾਮ ਲਗਾਇਆ ਕਿ ਸਕੂਲ ਦੀਆਂ ਬੱਸਾਂ ਦੇ ਜ਼ਰੂਰੀ ਕਾਗਜ਼-ਪੱਤਰ ਵੀ ਪੂਰੇ ਨਹੀਂ ਹਨ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਦਾ ਭਰੋਸਾ

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ। ਪੁਲਿਸ ਅਧਿਕਾਰੀਆਂ ਨੇ ਸਥਿਤੀ ਨੂੰ ਸੰਭਾਲਦਿਆਂ ਕਿਹਾ ਕਿ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਪ੍ਰਾਈਵੇਟ ਸਕੂਲ ਦੀਆਂ ਬੱਸਾਂ ਦੇ ਦਸਤਾਵੇਜ਼ਾਂ ਅਤੇ ਹੋਰ ਖਾਮੀਆਂ ਦੀ ਵੀ ਜਾਂਚ ਕੀਤੀ ਜਾਵੇਗੀ ਅਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਰ ਨਾਲ ਹੀ ਇਹ ਵੀ ਸਵਾਲ ਚੁੱਕੇ ਜਾ ਰਹੇ ਹਨ ਕਿ 15-16 ਸਾਲ ਦੇ ਨਾਬਾਲਿਗ ਬੱਚਿਆਂ ਨੂੰ ਆਖਰ ਮਾਪਿਆਂ ਨੇ ਬਾਈਕ ਚਲਾਉਣ ਦੀ ਇਜਾਜ਼ਤ ਕਿਵੇਂ ਦਿੱਤੀ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...