AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖਿਲਾਫ ਬਹਿਰੀਨ ਦੀ ਇੱਕ ਔਰਤ ਨਾਲ ਕਈ ਵਾਰ ਬਲਾਤਕਾਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ।

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ
tv9-punjabi
| Published: 17 Sep 2026 16:13 PM IST
Share

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਚਾਵਲਾ ਨੇ ਅਸਤੀਫਾ ਦੇ ਦਿੱਤਾ ਹੈ। ਇਹ ਅਸਤੀਫਾ ਅਮਰਜੀਤ ਸਿੰਘ ਚਾਵਲਾ ਨੇ ਜਬਰ ਜਨਾਹ ਦੇ ਮਾਮਲੇ ਵਿਚ ਘਿਰਨ ਤੋਂ ਬਾਅਦ ਦਿੱਤਾ ਹੈ।

ਅਦਾਲਤ ਵਿੱਚ ਚੱਲ ਰਹੇ ਕੇਸ ਵਿੱਚ ਜਬਰ ਜਨਾਹ ਮਾਮਲੇ ਦੀ ਪੀੜਤ ਨੇ ਚਾਵਲਾ ਖਿਲਾਫ ਕੇਸ ਦਰਜ ਕਰਕੇ ਇਨਸਾਫ ਲਈ ਗੁਹਾਰ ਲਗਾਈ ਸੀ। ਜਿਸ ਤੋਂ ਬਾਅਦ ਅਦਾਲਤ ਦੇ ਹੁਕਮਾਂ ਤੇ ਅਮਰਜੀਤ ਸਿੰਘ ਚਾਵਲਾ ਉਪਰ ਕੇਸ ਦਰਜ ਕੀਤਾ ਗਿਆ ਹੈ। ਜਿਸ ਤੋਂ ਬਾਅਦ ਅਮਰਜੀਤ ਸਿੰਘ ਚਾਵਲਾ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖਿਲਾਫ ਬਹਿਰੀਨ ਦੀ ਇੱਕ ਔਰਤ ਨਾਲ ਕਈ ਵਾਰ ਬਲਾਤਕਾਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਪੀੜਤਾ ਦੀ ਸ਼ਿਕਾਇਤ ਦੇ ਆਧਾਰ ‘ਤੇ, ਚਾਵਲਾ ਖਿਲਾਫ ਆਨੰਦਪੁਰ ਸਾਹਿਬ ਪੁਲਿਸ ਸਟੇਸ਼ਨ ਵਿੱਚ ਆਈਪੀਸੀ ਦੀ ਧਾਰਾ 64, 127(2), ਅਤੇ 351(2) ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਐਫਆਈਆਰ ਦੇ ਅਨੁਸਾਰ, ਇਹ ਘਟਨਾਵਾਂ 27 ਫਰਵਰੀ ਤੋਂ 19 ਅਗਸਤ, 2026 ਦੇ ਵਿਚਕਾਰ ਵਾਪਰੀਆਂ।

ਪੀੜਤਾ ਨੇ ਦੱਸਿਆ ਆਪਣਾ ਦਰਦ

ਪੀੜਤਾ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਦੋਸ਼ ਲਗਾਇਆ ਕਿ ਉਹ ਧਾਰਮਿਕ ਯਾਤਰਾ ‘ਤੇ ਸ੍ਰੀ ਆਨੰਦਪੁਰ ਸਾਹਿਬ ਆਈ ਸੀ ਅਤੇ ਚਾਵਲਾ ਉਸ ਨੂੰ ਵੱਖ-ਵੱਖ ਥਾਵਾਂ ‘ਤੇ ਲੈ ਗਿਆ ਅਤੇ ਕਈ ਵਾਰ ਉਸ ਨਾਲ ਬਲਾਤਕਾਰ ਕੀਤਾ।

ਪੀੜਤਾ ਨੇ ਦੋਸ਼ ਲਗਾਇਆ ਕਿ ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਸ ਨੂੰ ਧਮਕੀਆਂ ਦਿੱਤੀਆਂ ਗਈਆਂ ਅਤੇ ਕੁਝ ਸਮੇਂ ਲਈ ਇੱਕ ਕਮਰੇ ਵਿੱਚ ਬੰਦ ਵੀ ਰੱਖਿਆ ਗਿਆ। ਦੋਸ਼ੀ ਨੇ ਉਸ ਨੂੰ ਲਗਾਤਾਰ ਮਾਨਸਿਕ ਤਸੀਹੇ ਦਿੱਤੇ, ਜਿਸ ਦੇ ਨਤੀਜੇ ਵਜੋਂ ਉਹ ਕਈ ਵਾਰ ਬਿਮਾਰ ਹੋ ਗਈ ਅਤੇ ਖੁਦਕੁਸ਼ੀ ਦੀ ਕੋਸ਼ਿਸ਼ ਵੀ ਕੀਤੀ।

ਐਫਆਈਆਰ ਦੇ ਅਨੁਸਾਰ ਔਰਤ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੇ ਏਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਜਥੇਦਾਰ ਕੁਲਦੀਪ ਸਿੰਘ ਅਤੇ ਕਈ ਹੋਰਾਂ ਨੂੰ ਇਸ ਘਟਨਾ ਬਾਰੇ ਸੂਚਿਤ ਕੀਤਾ ਸੀ। ਇਸ ਦੇ ਬਾਵਜੂਦ, ਕੋਈ ਕਾਰਵਾਈ ਨਹੀਂ ਕੀਤੀ ਗਈ। ਐਫਆਈਆਰ ਵਿੱਚ ਐਸਜੀਪੀਸੀ ਨਾਲ ਜੁੜੇ ਕੁਝ ਵਿਅਕਤੀਆਂ ਦੇ ਨਾਮ ਵੀ ਹਨ। ਔਰਤ ਦੇ ਬਿਆਨ ਦੇ ਆਧਾਰ ‘ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਸ ਸਮੇਂ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...