AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬੰਦੀ ਸਿੰਘਾਂ ਦੀ ਰਿਹਾਈ ਲਈ SGPC ਵੱਲੋਂ ਗੁਰਦੁਆਰਾ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ, 29 ਤਰੀਕ ਨੂੰ ਪੈਣਗੇ ਭੋਗ

ਸ਼੍ਰੋਮਣੀ ਕਮੇਟੀ ਦੇ ਮੈਂਬਰ ਅਜੈਬ ਸਿੰਘ ਅਭਿਆਸੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਿੱਖ ਪੰਥ ਦੇ ਇਹ ਮਹਾਨ ਯੋਧੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਫਿਰ ਵੀ ਸਰਕਾਰਾਂ ਵੱਲੋਂ ਉਹਨਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਨੇ ਇਲਜ਼ਾਮ ਲਾਇਆ ਕਿ ਇੱਕ ਪਾਸੇ ਸੰਗੀਨ ਅਪਰਾਧਾਂ ਦੇ ਦੋਸ਼ੀਆਂ ਨੂੰ ਹਰ ਦੋ-ਚਾਰ ਮਹੀਨਿਆਂ ਬਾਅਦ ਪੈਰੋਲ ਦਿੱਤੀ ਜਾਂਦੀ ਹੈ, ਜਦਕਿ ਦੂਜੇ ਪਾਸੇ ਬੰਦੀ ਸਿੰਘਾਂ ਨੂੰ ਆਪਣੀਆਂ ਬਜ਼ੁਰਗ ਅਤੇ ਬੀਮਾਰ ਮਾਤਾਵਾਂ ਨੂੰ ਮਿਲਣ ਲਈ ਵੀ ਪੈਰੋਲ ਨਹੀਂ ਦਿੱਤੀ ਜਾ ਰਹੀ।

ਬੰਦੀ ਸਿੰਘਾਂ ਦੀ ਰਿਹਾਈ ਲਈ SGPC ਵੱਲੋਂ ਗੁਰਦੁਆਰਾ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ, 29 ਤਰੀਕ ਨੂੰ ਪੈਣਗੇ ਭੋਗ
ਬੰਦੀ ਸਿੰਘਾਂ ਦੀ ਰਿਹਾਈ ਲਈ SGPC ਵੱਲੋਂ ਗੁਰਦੁਆਰਾ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
lalit-sharma
| Updated On: 27 Aug 2026 14:07 PM IST
Share

ਲੰਮੇ ਸਮੇਂ ਤੋਂ ਜੇਲ੍ਹਾਂ ‘ਚ ਬੰਦ ‘ਬੰਦੀ ਸਿੰਘਾਂ’ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ। ਇਨ੍ਹਾਂ ਪਾਠਾਂ ਦੇ ਭੋਗ 29 ਤਰੀਕ ਨੂੰ ਪਾਏ ਜਾਣਗੇ, ਜਿਸ ਤੋਂ ਬਾਅਦ ਸਮੁੱਚੇ ਖਾਲਸਾ ਪੰਥ ਵੱਲੋਂ ਦੀਵਾਨ ਸਜਾਏ ਜਾਣਗੇ।

“ਬੰਦੀ ਸਿੰਘਾਂ ਨੂੰ ਮਤਾਵਾਂ ਨੂੰ ਵੀ ਮਿਲਣ ਲਈ ਵੀ ਪੈਰੋਲ ਨਹੀਂ ਦੇ ਰਹੇ”

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਜੈਬ ਸਿੰਘ ਅਭਿਆਸੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਿੱਖ ਪੰਥ ਦੇ ਇਹ ਮਹਾਨ ਯੋਧੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਫਿਰ ਵੀ ਸਰਕਾਰਾਂ ਵੱਲੋਂ ਉਹਨਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਨੇ ਇਲਜ਼ਾਮ ਲਾਇਆ ਕਿ ਇੱਕ ਪਾਸੇ ਸੰਗੀਨ ਅਪਰਾਧਾਂ ਦੇ ਦੋਸ਼ੀਆਂ ਨੂੰ ਹਰ ਦੋ-ਚਾਰ ਮਹੀਨਿਆਂ ਬਾਅਦ ਪੈਰੋਲ ਦਿੱਤੀ ਜਾਂਦੀ ਹੈ, ਜਦਕਿ ਦੂਜੇ ਪਾਸੇ ਬੰਦੀ ਸਿੰਘਾਂ ਨੂੰ ਆਪਣੀਆਂ ਬਜ਼ੁਰਗ ਅਤੇ ਬੀਮਾਰ ਮਾਤਾਵਾਂ ਨੂੰ ਮਿਲਣ ਲਈ ਵੀ ਪੈਰੋਲ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਨੇ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਬਜ਼ੁਰਗ ਅਵਸਥਾ ਦਾ ਵੀ ਹਵਾਲਾ ਦਿੱਤਾ।

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ-ਛਾਇਆ ਹੇਠ ਇਕੱਠੇ ਹੋਣ ਦੀ ਅਪੀਲ

ਅਜੈਬ ਸਿੰਘ ਅਭਿਆਸੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਪਹਿਲਾਂ ਵੀ ਕਈ ਰੋਸ ਮਾਰਚ, ਧਰਨੇ ਤੇ ਸਰਕਾਰਾਂ ਨੂੰ ਆਵਾਜ਼ ਪਹੁੰਚਾਉਣ ਦੇ ਜਤਨ ਕੀਤੇ ਗਏ ਹਨ। ਇਹ ਸਿੱਖਾਂ ਦੀ ਇੱਕ ਜਾਇਜ਼ ਤੇ ਕਾਨੂੰਨੀ ਮੰਗ ਹੈ। ਉਨ੍ਹਾਂ ਸਮੁੱਚੀਆਂ ਧਾਰਮਿਕ, ਰਾਜਨੀਤਿਕ ਧਿਰਾਂ ਤੇ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ-ਛਾਇਆ ਹੇਠ ਤੇ ਇੱਕ ਨਿਸ਼ਾਨ ਸਾਹਿਬ ਥੱਲੇ ਇਕੱਠੇ ਹੋਣ।

ਉਨ੍ਹਾਂ ਕਿਹਾ ਕਿ ਜਦੋਂ ਸਮੁੱਚੀ ਕੌਮ ਇੱਕਜੁੱਟ ਹੋ ਕੇ ਆਵਾਜ਼ ਬੁਲੰਦ ਕਰੇਗੀ, ਤਾਂ ਦਿੱਲੀ ਸਰਕਾਰ ਨੂੰ ਝੁਕਣਾ ਹੀ ਪਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਇਸ ਸੰਘਰਸ਼ ਨੂੰ ਹੋਰ ਅੱਗੇ ਲਿਜਾਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...