AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅਕਾਲੀ ਦਲ ਪੁਨਰ ਸੁਰਜੀਤ ਦੀ ਪੰਥਕ ਕਾਨਫਰੰਸ ‘ਚ ਸ਼ਾਮਲ ਹੋਏ ਗਿ. ਰਘਬੀਰ ਸਿੰਘ, SGPC ਨੇ ਕੀਤਾ ਸੀ ਸੇਵਾ ਮੁਕਤ

ਉਨ੍ਹਾਂ ਨੇ ਇਸ ਕਾਨਫਰੰਸ ਤੋਂ ਪਹਿਲਾਂ ਮੀਡੀਆ ਨਾਲ ਗੱਲ ਕਰਦੇ ਹੋਇ ਕਿਹਾ, "ਦੁਨੀਆ ਦੇ ਕਿਸੇ ਵੀ ਕੋਨੇ 'ਚ ਜਿੱਥੇ ਪੰਥ ਦੀ ਗੱਲ ਹੋਵੇਗੀ ਜਾਂ ਚੜ੍ਹਦੀ ਕਲਾ ਲਈ ਕੋਈ ਕਾਰਜ ਕੀਤੇ ਜਾਣਗੇ, ਦਾਸ ਉੱਥੇ ਹਮੇਸ਼ਾ ਹਾਜ਼ਰ ਰਹੇਗਾ।"

ਅਕਾਲੀ ਦਲ ਪੁਨਰ ਸੁਰਜੀਤ ਦੀ ਪੰਥਕ ਕਾਨਫਰੰਸ 'ਚ ਸ਼ਾਮਲ ਹੋਏ ਗਿ. ਰਘਬੀਰ ਸਿੰਘ, SGPC ਨੇ ਕੀਤਾ ਸੀ ਸੇਵਾ ਮੁਕਤ
ਪੰਥਕ ਕਾਨਫਰੰਸ ‘ਚ ਸ਼ਾਮਲ ਹੋਏ ਗਿ. ਰਘਬੀਰ ਸਿੰਘ
lalit-sharma
| Updated On: 03 Mar 2026 13:52 PM IST
Share

ਹੋਲਾ ਮਹੱਲਾ ਦੇ ਪਵਿੱਤਰ ਤਿਉਹਾਰ ਮੌਕੇ ਸ੍ਰੀ ਕੇਸਗੜ੍ਹ ਸਾਹਿਬ ਦੀ ਪਾਵਨ ਧਰਤੀ, ਸ੍ਰੀ ਅਨੰਦਪੁਰ ਸਾਹਿਬ ਵਿਖੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਪੰਥਕ ਕਾਨਫਰੰਸ ‘ਚ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਮੀਡੀਆ ਦੇ ਇੱਕ ਹਿੱਸੇ ਵੱਲੋਂ ਕੀਤੇ ਜਾ ਰਹੇ ਉਸ ਪ੍ਰਚਾਰ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ, ਜਿਸ ‘ਚ ਕਿਹਾ ਜਾ ਰਿਹਾ ਸੀ ਕਿ ਉਹ ਇਸ ਕਾਨਫਰੰਸ ਦਾ ਹਿੱਸਾ ਨਹੀਂ ਹੋਣਗੇ।

ਉਨ੍ਹਾਂ ਨੇ ਇਸ ਕਾਨਫਰੰਸ ਤੋਂ ਪਹਿਲਾਂ ਇੱਕ ਵੀਡੀਓ ਜਾਰੀ ਕਰਦੇ ਹੋਏ ਕਿਹਾ, “ਦੁਨੀਆ ਦੇ ਕਿਸੇ ਵੀ ਕੋਨੇ ‘ਚ ਜਿੱਥੇ ਪੰਥ ਦੀ ਗੱਲ ਹੋਵੇਗੀ ਜਾਂ ਚੜ੍ਹਦੀ ਕਲਾ ਲਈ ਕੋਈ ਕਾਰਜ ਕੀਤੇ ਜਾਣਗੇ, ਦਾਸ ਉੱਥੇ ਹਮੇਸ਼ਾ ਹਾਜ਼ਰ ਰਹੇਗਾ।”

ਜ਼ਿਕਰਯੋਗ ਹੈ ਕਿ ਹੋਲਾ ਮਹੱਲਾ ਖਾਲਸਈ ਜਾਹੋ-ਜਲਾਲ ਤੇ ਚੜ੍ਹਦੀ ਕਲਾ ਦਾ ਪ੍ਰਤੀਕ ਹੈ। ਇਸ ਮੌਕੇ ਹੋਣ ਵਾਲੀ ਪੰਥਕ ਕਾਨਫਰੰਸ ‘ਚ ਕੌਮ ਦੇ ਮੌਜੂਦਾ ਹਾਲਾਤਾਂ ਤੇ ਭਵਿੱਖ ਦੀ ਰਣਨੀਤੀ ‘ਤੇ ਵਿਚਾਰਾਂ ਕੀਤੀਆਂ ਜਾਣੀਆਂ ਹਨ। ਗਿਆਨੀ ਰਘਬੀਰ ਸਿੰਘ ਜੀ ਦੇ ਇਸ ਬਿਆਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਪੰਥਕ ਹਿੱਤਾਂ ਲਈ ਪੂਰੀ ਤਰ੍ਹਾਂ ਸਮਰਪਿਤ ਹਨ ਤੇ ਕਿਸੇ ਵੀ ਅਫਵਾਹ ਦੀ ਕੋਈ ਥਾਂ ਨਹੀਂ ਹੈ।

SGPC ਨੇ ਕੀਤਾ ਸੀ ਸੇਵਾ-ਮੁਕਤ

ਦੱਸ ਦੇਈਏ ਕਿ ਬੀਤੀ ਦਿਨੀ ਗਿਆਨੀ ਰਘਬੀਰ ਸਿੰਘ ਨੇ ਜਲੰਧਰ ‘ਚ ਇੱਕ ਪ੍ਰੈੱਸ ਕਾਨਫਰੰਸ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ‘ਚ ਵੱਡੀਆਂ ਬੇਨਿਯਮੀਆਂ ਦੇ ਇਲਜ਼ਾਮ ਲਗਾਏ ਸਨ। ਉਨ੍ਹਾਂ ਨੇ ਇਸ ਦੇ ਨਾਲ ਇਹ ਵੀ ਇਲਜ਼ਾਮ ਲਗਾਇਆ ਸੀ ਕਿ ਐਸਜੀਪੀਸੀ ਅੰਦਰ ਬਾਦਲ ਪਰਿਵਾਰ ਕਾਬਜ਼ ਹੈ। ਇਨ੍ਹਾਂ ਇਲਜ਼ਾਮਾਂ ਤੋਂ ਬਾਅਦ ਐਸਜੀਪੀਸੀ ਦੀ ਮੀਟਿੰਗ ‘ਚ ਲਏ ਗਏ ਫੈਸਲੇ ਤੋਂ ਬਾਅਦ ਉਨ੍ਹਾਂ ਨੂੰ ਹੈੱਡ ਗ੍ਰੰਥੀ ਦੀ ਸੇਵਾਵਾਂ ਨੂੰ ਲਾਂਭੇ ਕਰ ਦਿੱਤਾ ਸੀ।

ਉੱਥੇ ਹੀ, ਹੁਣ ਉਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਸਿਆਸੀ ਕਾਨਫਰੰਸ ‘ਚ ਸ਼ਮੂਲੀਅਤ ਨੇ ਕਈ ਸਵਾਲ ਖੜ੍ਹੇ ਕੀਤੇ ਹਨ। ਸਿਆਸੀ ਸਟੇਜ ‘ਤੇ ਨਜ਼ਰ ਆਉਣ ‘ਤੇ ਉਨ੍ਹਾਂ ਦੀ ਅਗਲੀ ਨਵੀਂ ਪਾਰੀ ਚਰਚਾ ਦਾ ਵਿਸ਼ਾ ਬਣ ਚੁੱਕੀ ਹੈ। ਇਹ ਹੁਣ ਵੱਡਾ ਸਵਾਲ ਬਣ ਚੁੱਕਾ ਹੈ ਕਿ ਕੀ ਉਹ ਹੁਣ ਉਹ ਸਿਆਸਤ ‘ਚ ਨਜ਼ਰ ਆਉਣਗੇ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...