AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਫਤਿਹਗੜ੍ਹ ਸਾਹਿਬ ਹਾਦਸੇ ‘ਚ ਬਚੀ ਸਿਮਰਨਜੀਤ ਕੌਰ ਦੀ ਜਾਨ, 8 ਲੋਕਾਂ ਦੀ ਹੋਈ ਮੌਤ; 20 ਤੋਂ ਵੱਧ ਜ਼ਖ਼ਮੀ

Fatehgarh Sahib accident: ਹਾਦਸੇ ਦੌਰਾਨ ਬੱਸ ਵਿੱਚ ਸਵਾਰ ਇੱਕ ਮਾਸੂਮ ਸਿਮਰਨਜੀਤ ਕੌਰ ਨੇ ਆਪਣੀ ਹੜਬੀਤੀ ਦੱਸਦਿਆਂ ਕਈ ਹੈਰਾਨੀਜਨਕ ਖੁਲਾਸੇ ਕੀਤੇ। ਉਸਦੇ ਮੁਤਾਬਕ ਬੱਸ ਅਚਾਨਕ ਸੜਕ ਦੇ ਵਿਚਕਾਰ ਬਣੇ ਇੱਕ ਵੱਡੇ ਖੱਡੇ ਵਿੱਚ ਜਾ ਵੱਜੀ, ਜਿਸ ਕਾਰਨ ਡਰਾਈਵਰ ਬੱਸ ਤੇ ਕਾਬੂ ਨਹੀਂ ਰੱਖ ਸਕਿਆ। ਸੰਤੁਲਨ ਵਿਗੜਣ ਕਾਰਨ ਬੱਸ ਸਿੱਧੀ ਜਾ ਕੇ ਬਿਜਲੀ ਦੇ ਖੰਭੇ ਨਾਲ ਟਕਰਾ ਗਈ। ਟੱਕਰ ਦੇ ਤੁਰੰਤ ਬਾਅਦ ਕਰੰਟ ਫੈਲ ਗਿਆ, ਜਿਸ ਨਾਲ ਕਈ ਸਵਾਰੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ।

ਫਤਿਹਗੜ੍ਹ ਸਾਹਿਬ ਹਾਦਸੇ 'ਚ ਬਚੀ ਸਿਮਰਨਜੀਤ ਕੌਰ ਦੀ ਜਾਨ, 8 ਲੋਕਾਂ ਦੀ ਹੋਈ ਮੌਤ; 20 ਤੋਂ ਵੱਧ ਜ਼ਖ਼ਮੀ
jagmeet-singh-fatehgarh-sahib
| Published: 16 Apr 2026 15:41 PM IST
Share

ਫਤਿਹਗੜ੍ਹ ਸਾਹਿਬ ਵਿਖੇ ਵਿਸਾਖੀ ਤੋਂ ਪਰਤ ਰਹੇ ਸ਼ਰਧਾਲੂਆਂ ਦੀ ਬੱਸ ਹਾਦਸੇ ਵਿੱਚ ਵੱਡੀ ਤਬਾਹੀ ਹੋਈ ਹੈ। ਜਿਸ ਵਿੱਚ 8 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦਰਦਨਾਕ ਹਾਦਸੇ ਵਿੱਚ ਸਿਮਰਨਜੀਤ ਕੌਰ ਦੀ ਜਾਨ ਵਾਲ-ਵਾਲ ਬਚ ਗਈ। ਉਸ ਨੇ ਹਾਦਸੇ ਦਾ ਭਿਆਨਕ ਦ੍ਰਿਸ਼ ਬਿਆਨ ਕੀਤਾ ਹੈ, ਜਿੱਥੇ ਬੱਸ ਪਲਟਣ ਕਾਰਨ ਕਈ ਲੋਕਾਂ ਦੀ ਜਾਨ ਚਲੀ ਗਈ ਸੀ। ਇਸ ਹਾਦਸੇ ਵਿੱਚ 20 ਤੋਂ ਵੱਧ ਲੋਕ ਜ਼ਖ਼ਮੀ ਵੀ ਹੋਏ।

ਇੱਕ ਪਾਸੇ ਜਿੱਥੇ ਸਾਰਾ ਦੇਸ਼ ਵਿਸਾਖੀ ਦੀਆਂ ਖੁਸ਼ੀਆਂ ਮਨਾ ਰਿਹਾ ਸੀ, ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਵਾਪਰੇ ਦਰਦਨਾਕ ਸੜਕ ਹਾਦਸੇ ਨੇ ਕਈ ਪਰਿਵਾਰਾਂ ਨੂੰ ਗਹਿਰੇ ਗਮ ਵਿੱਚ ਡੁੱਬੋ ਦਿੱਤਾ। ਇਸ ਹਾਦਸੇ ਕਾਰਨ ਕਈ ਘਰਾਂ ਵਿੱਚ ਸੱਥਰ ਵਿਛ ਗਏ ਅਤੇ ਖੁਸ਼ੀਆਂ ਮਾਤਮ ਵਿੱਚ ਬਦਲ ਗਈਆਂ।

ਸਿਮਰਨਜੀਤ ਕੌਰ ਨੇ ਦੱਸੀ ਪੂਰੀ ਕਹਾਣੀ

ਹਾਦਸੇ ਦੌਰਾਨ ਬੱਸ ਵਿੱਚ ਸਵਾਰ ਇੱਕ ਮਾਸੂਮ ਸਿਮਰਨਜੀਤ ਕੌਰ ਨੇ ਆਪਣੀ ਹੜਬੀਤੀ ਦੱਸਦਿਆਂ ਕਈ ਹੈਰਾਨੀਜਨਕ ਖੁਲਾਸੇ ਕੀਤੇ। ਉਸਦੇ ਮੁਤਾਬਕ ਬੱਸ ਅਚਾਨਕ ਸੜਕ ਦੇ ਵਿਚਕਾਰ ਬਣੇ ਇੱਕ ਵੱਡੇ ਖੱਡੇ ਵਿੱਚ ਜਾ ਵੱਜੀ, ਜਿਸ ਕਾਰਨ ਡਰਾਈਵਰ ਬੱਸ ਤੇ ਕਾਬੂ ਨਹੀਂ ਰੱਖ ਸਕਿਆ। ਸੰਤੁਲਨ ਵਿਗੜਣ ਕਾਰਨ ਬੱਸ ਸਿੱਧੀ ਜਾ ਕੇ ਬਿਜਲੀ ਦੇ ਖੰਭੇ ਨਾਲ ਟਕਰਾ ਗਈ। ਟੱਕਰ ਦੇ ਤੁਰੰਤ ਬਾਅਦ ਕਰੰਟ ਫੈਲ ਗਿਆ, ਜਿਸ ਨਾਲ ਕਈ ਸਵਾਰੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ।

ਹਾਦਸੇ ‘ਚ ਬਚੀ ਸਿਮਰਨਜੀਤ ਕੌਰ ਦੀ ਜਾਨ

ਲੜਕੀ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਮੌਕੇ ਤੇ ਹੜਕੰਪ ਮਚ ਗਿਆ। ਬੱਸ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਆਲੇ-ਦੁਆਲੇ ਮੌਜੂਦ ਸ਼ਰਧਾਲੂਆਂ ਅਤੇ ਰਾਹਗੀਰਾਂ ਨੇ ਬੜੀ ਮਸ਼ੱਕਤ ਕੀਤੀ। ਉਨ੍ਹਾਂ ਦੀ ਮਦਦ ਨਾਲ ਕਈ ਜਖਮੀਆਂ ਨੂੰ ਬੱਸ ਵਿਚੋਂ ਬਾਹਰ ਕੱਢ ਕੇ ਹਸਪਤਾਲ ਭੇਜਿਆ ਗਿਆ।

ਸਿਮਰਨਜੀਤ ਨੇ ਦੱਸਿਆ ਕਿ ਉਹ ਅਤੇ ਉਸ ਦੀ ਭੈਣ ਨੂੰ ਗੰਭੀਰ ਸੱਟਾਂ ਨਹੀਂ ਲੱਗੀਆਂ ਕਿਉਂਕਿ ਉਹ ਦੋਵੇਂ ਪਾਲਕੀ ਦੇ ਅੰਦਰ ਬੈਠਿਆਂ ਸਨ। ਉਸ ਨੇ ਦੱਸਿਆ ਕਿ ਜੋ ਲੋਕ, ਬੱਸ ਦੇ ਪਾਸੇ ਵਾਲੇ ਬੈਠੇ ਸਨ। ਉਨ੍ਹਾਂ ਲੋਕ ਹੀ ਮਾਰੇ ਗਏ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...