AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਨਵੇਂ ਸਾਲ ਮੌਕੇ ਨਕਲੀ ਨਿਹੰਗ ਸ੍ਰੀ ਹਰਿਮੰਦਰ ਸਾਹਿਬ ਕਰ ਰਹੇ ਸੀ ਚੋਰੀਆਂ, ਅਸਲੀ ਨਿਹੰਗਾਂ ਨੇ ਕੀਤਾ ਕਾਬੂ; Video

ਨੌਜਵਾਨ ਨੇ ਨਿਹੰਗਾਂ ਵਾਲਾ ਬਾਣਾ ਤਾਂ ਪਹਿਨਿਆ ਹੋਇਆ ਸੀ, ਪਰ ਉਸ ਕੋਲ ਨਾਂ ਤਾਂ ਸ੍ਰੀ ਸਾਹਿਬ (ਕਿਰਪਾਨ) ਸੀ ਤੇ ਨਾਂ ਹੀ ਨਿਹੰਗ ਮਰਯਾਦਾ ਅਨੁਸਾਰ ਲੋੜੀਂਦੀ ਧਾਰਮਿਕ ਪਛਾਣ। ਉਹ ਆਪਣੇ ਆਪ ਨੂੰ ਬਾਬਿਆਂ ਦੇ ਦਲ ਨਾਲ ਸੰਬੰਧਿਤ ਦੱਸ ਕੇ ਸੰਗਤ ਨੂੰ ਗੁਮਰਾਹ ਕਰ ਰਿਹਾ ਸੀ।

ਨਵੇਂ ਸਾਲ ਮੌਕੇ ਨਕਲੀ ਨਿਹੰਗ ਸ੍ਰੀ ਹਰਿਮੰਦਰ ਸਾਹਿਬ ਕਰ ਰਹੇ ਸੀ ਚੋਰੀਆਂ, ਅਸਲੀ ਨਿਹੰਗਾਂ ਨੇ ਕੀਤਾ ਕਾਬੂ; Video
ਨਵੇਂ ਸਾਲ ਮੌਕੇ ਨਕਲੀ ਨਿਹੰਗ ਸ੍ਰੀ ਦਰਬਾਰ ਸਾਹਿਬ ਕਰ ਰਹੇ ਸੀ ਚੋਰੀਆਂ, ਅਸਲੀ ਨਿਹੰਗਾਂ ਨੇ ਕੀਤਾ ਕਾਬੂ; Video
lalit-sharma
| Updated On: 01 Jan 2026 14:32 PM IST
Share

ਅੰਮ੍ਰਿਤਸਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਅੱਜ ਤੜਕਸਾਰ ਇੱਕ ਬਹੁਤ ਹੀ ਗੰਭੀਰ ਤੇ ਨਿੰਦਣਯੋਗ ਘਟਨਾ ਸਾਹਮਣੇ ਆਈ, ਜਿਸ ਨੇ ਸੰਗਤ ਦੀਆਂ ਭਾਵਨਾਵਾਂ ਨੂੰ ਝੰਝੋੜ ਕੇ ਰੱਖ ਦਿੱਤਾ। ਨਵੇਂ ਸਾਲ ਦੇ ਪਹਿਲੇ ਦਿਨ ਸ੍ਰੀ ਦਰਬਾਰ ਸਾਹਿਬ ਪਹੁੰਚੇ ਇੱਕ ਨੌਜਵਾਨ ਨੇ ਆਪਣੇ ਆਪ ਨੂੰ ਨਿਹੰਗ ਸਿੰਘ ਦੱਸਦੇ ਹੋਏ ਪਵਿੱਤਰ ਬਾਣਾ ਤੇ ਦੁਮਾਲਾ ਸਜਾਇਆ ਹੋਇਆ ਸੀ, ਪਰ ਉਸ ਦੀਆਂ ਹਰਕਤਾਂ ਨੇ ਉਸ ਦੀ ਹਕੀਕਤ ਬੇਨਕਾਬ ਕਰ ਦਿੱਤੀ।

ਜਾਣਕਾਰੀ ਮੁਤਾਬਕ ਨੌਜਵਾਨ ਨੇ ਨਿਹੰਗਾਂ ਵਾਲਾ ਬਾਣਾ ਤਾਂ ਪਹਿਨਿਆ ਹੋਇਆ ਸੀ, ਪਰ ਉਸ ਕੋਲ ਨਾਂ ਤਾਂ ਸ੍ਰੀ ਸਾਹਿਬ (ਕਿਰਪਾਨ) ਸੀ ਤੇ ਨਾਂ ਹੀ ਨਿਹੰਗ ਮਰਯਾਦਾ ਅਨੁਸਾਰ ਲੋੜੀਂਦੀ ਧਾਰਮਿਕ ਪਛਾਣ। ਉਹ ਆਪਣੇ ਆਪ ਨੂੰ ਬਾਬਿਆਂ ਦੇ ਦਲ ਨਾਲ ਸੰਬੰਧਿਤ ਦੱਸ ਕੇ ਸੰਗਤ ਨੂੰ ਗੁਮਰਾਹ ਕਰ ਰਿਹਾ ਸੀ।

ਇਸੇ ਦੌਰਾਨ ਦਰਬਾਰ ਸਾਹਿਬ ਪਰਿਸਰ ‘ਚ ਉਸ ਨੇ ਇੱਕ ਲੜਕੀ ਦਾ ਮੋਬਾਈਲ ਫ਼ੋਨ ਖੋਹ ਲਿਆ। ਦੋਸ਼ ਹੈ ਕਿ ਇਹ ਨੌਜਵਾਨ ਆਪਣੇ ਇੱਕ ਸਾਥੀ ਨਾਲ ਮਿਲ ਕੇ ਸੰਗਤ ‘ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਹਾਲਾਂਕਿ, ਮੌਕੇ ਤੇ ਮੌਜੂਦ ਅਸਲੀ ਨਿਹੰਗ ਸਿੰਘਾਂ ਨੇ ਸਥਿਤੀ ਨੂੰ ਭਾਂਪਦਿਆਂ ਉਸ ਨੌਜਵਾਨ ਨੂੰ ਕਾਬੂ ਕਰ ਲਿਆ।

ਜਦੋਂ ਨੌਜਵਾਨ ਨਾਲ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਹ ਨਾਂ ਆਪਣੀ ਪਛਾਣ ਸਾਬਤ ਕਰ ਸਕਿਆ, ਨਾਂ ਹੀ ਨਿਹੰਗ ਮਰਯਾਦਾ ਜਾਂ ਗੁਰਸਿੱਖ ਪਰੰਪਰਾਵਾਂ ਨਾਲ ਸੰਬੰਧਿਤ ਬੁਨਿਆਦੀ ਜਾਣਕਾਰੀ ਦੇ ਸਕਿਆ। ਇਸ ਤੋਂ ਬਾਅਦ ਨਿਹੰਗ ਸਿੰਘਾਂ ਵੱਲੋਂ ਉਸ ਨੂੰ ਉਸ ਦੀ ਗਲਤੀ ਦਾ ਅਹਿਸਾਸ ਕਰਵਾਉਂਦੇ ਹੋਏ ਸਖ਼ਤ ਕਾਰਵਾਈ ਕੀਤੀ ਗਈ ਤੇ ਉਸ ਦੀ ਕੁੱਟਮਾਰ ਵੀ ਕੀਤੀ ਗਈ।

ਨਿਹੰਗ ਸਿੰਘਾਂ ਨੇ ਕਿਹਾ ਕਿ ਅਜਿਹੇ ਲੋਕ ਪਵਿੱਤਰ ਬਾਣੇ ਨੂੰ ਬਦਨਾਮ ਕਰ ਰਹੇ ਹਨ ਤੇ ਦਰਬਾਰ ਸਾਹਿਬ ਵਰਗੀ ਪਾਵਨ ਥਾਂ ਤੇ ਚੋਰੀ ਵਰਗੀਆਂ ਘਿਨੌਣੀਆਂ ਹਰਕਤਾਂ ਕਰਕੇ ਸੰਗਤ ਦੀ ਆਸਥਾ ਨੂੰ ਠੇਸ ਪਹੁੰਚਾ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਬਾਣਾ ਪਹਿਨਣਾ ਸਿਰਫ਼ ਦਿਖਾਵਾ ਨਹੀਂ, ਇਸ ਨਾਲ ਮਰਯਾਦਾ, ਚਰਿੱਤਰ ਤੇ ਸੇਵਾ ਭਾਵਨਾ ਦਾ ਹੋਣਾ ਬਹੁਤ ਜ਼ਰੂਰੀ ਹੈ।

ਘਟਨਾ ਦੀ ਜਾਣਕਾਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਬੰਧਿਤ ਅਧਿਕਾਰੀਆਂ ਤੱਕ ਵੀ ਪਹੁੰਚਾ ਦਿੱਤੀ ਗਈ ਹੈ। ਨਾਲ ਹੀ ਸੰਗਤ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਅਜਿਹੇ ਫ਼ਰਜ਼ੀ ਲੋਕਾਂ ਤੋਂ ਸਾਵਧਾਨ ਰਹਿਣ ਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਸੂਚਨਾ ਪ੍ਰਬੰਧਕਾਂ ਨੂੰ ਦੇਣ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...