AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮੈਂ ਨਾ ਕਦੇਂ ਡਰਿਆ ਹਾਂ ਅਤੇ ਨਾਂ ਹੀ ਡਰਾਂਗਾ… ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਨਾਂਦੇੜ ਤੋਂ ਪਹਿਲਾ ਬਿਆਨ

Sukhbir Badal Statement After Discharge: ਮੁਲਜ਼ਮ ਨਿਹੰਗ ਨੇ ਸੁਖਬੀਰ ਸਿੰਘ ਬਾਦਲ ਦੇ ਸਾਹਮਣੇ ਆਉਂਦੇ ਹੀ ਆਪਣੀ ਕਿਰਪਾਨ ਕੱਢ ਕੇ ਉਨ੍ਹਾਂ ਦੀ ਛਾਤੀ ਵੱਲ ਸਿੱਧਾ ਵਾਰ ਕਰ ਦਿੱਤਾ। ਸੁਖਬੀਰ ਬਾਦਲ ਨੇ ਬਚਾਅ ਲਈ ਤੁਰੰਤ ਆਪਣਾ ਹੱਥ ਅੱਗੇ ਕਰ ਦਿੱਤਾ, ਜਿਸ ਕਾਰਨ ਕਿਰਪਾਨ ਛਾਤੀ ਤੱਕ ਨਹੀਂ ਪਹੁੰਚ ਸਕੀ ਅਤੇ ਉਨ੍ਹਾਂ ਦੀ ਬਾਂਹ 'ਤੇ ਡੂੰਘਾ ਜ਼ਖ਼ਮ ਹੋ ਗਿਆ।

ਮੈਂ ਨਾ ਕਦੇਂ ਡਰਿਆ ਹਾਂ ਅਤੇ ਨਾਂ ਹੀ ਡਰਾਂਗਾ... ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਨਾਂਦੇੜ ਤੋਂ ਪਹਿਲਾ ਬਿਆਨ
ਸੁਖਬੀਰ ਬਾਦਲ, ਪ੍ਰਧਾਨ, ਸ੍ਰੋਮਣੀ ਅਕਾਲੀ ਦਲ
kusum-chopra
| Updated On: 14 Aug 2026 15:57 PM IST
Share

ਮਹਾਰਾਸ਼ਟਰ ਦੇ ਨਾਂਦੇੜ ਵਿਖੇ ਸਥਿਤ ਗੁਰਦੁਆਰਾ ਮਾਤਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਬੀਤੇ ਦਿਨ ਇੱਕ ਨਿਹੰਗ ਸਿੰਘ ਜਸਪਾਲ ਸਿੰਘ ਵੱਲੋਂ ਕਾਤਲਾਨਾ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਹਾਲਾਂਕਿ, ਮੌਕੇ ‘ਤੇ ਮੌਜੂਦ ਸੁਰੱਖਿਆ ਮੁਲਾਜ਼ਮਾਂ ਨੇ ਹਮਲਾਵਰ ਨੂੰ ਤੁਰੰਤ ਦਬੋਚ ਲਿਆ। ਹਮਲੇ ਤੋਂ ਬਾਅਦ ਸੁਖਬੀਰ ਬਾਦਲ ਨੂੰ ਨਿੱਜੀ ਹਸਪਤਾਲ ਲੈ ਜਾਇਆ ਗਿਆ ਸੀ, ਜਿੱਥੇ ਉਨ੍ਹਾਂ ਦੇ ਹੱਥ ਤੇ 8-9 ਟਾਂਕੇ ਲੱਗੇ ਹਨ। ਸ਼ੁੱਕਰਵਾਰ ਨੂੰ ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ। ਜਿਸਤੋਂ ਬਾਅਦ ਉਹ ਮੀਡੀਆ ਨਾਲ ਰੂ-ਬ-ਰੂ ਹੋਏ।

ਸੁਖਬੀਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਨਾ ਤਾਂ ਕਦੇ ਕਿਸੇ ਤੋਂ ਡਰੇ ਹਨ ਅਤੇ ਨਾ ਹੀ ਡਰਨਗੇ। ਉਨ੍ਹਾਂ ਕਿਹਾ ਅਕਾਲੀ ਦਲ ਧਰਮ ਦੀ ਰੱਖਿਆ ਅਤੇ ਪੰਜਾਬ ਦੀ ਸ਼ਾਂਤੀ ਲਈ ਹਰ ਕੁਰਬਾਨੀ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਉਨ੍ਹਾਂ ਤੇ ਹਮਲਾ ਹੋਇਆ ਸੀ ਅਤੇ ਹੁਣ ਫਿਰ ਇੱਕ ਵਾਰ ਉਨ੍ਹਾਂ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਦੋਵੇਂ ਹਮਲੇ ਧਾਰਮਿਕ ਅਸਥਾਨਾਂ ਤੇ ਹੋਏ ਹਨ।

ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਸੁਖਬੀਰ ਬਾਦਲ ਪਰਿਵਾਰ ਦੇ ਨਾਲ ਪੰਜਾਬ ਲਈ ਨਿਕਲ ਚੁੱਕੇ ਹਨ। ਅਗਲੇ ਕੁਝ ਘੰਟਿਆਂ ਵਿੱਚ ਉਹ ਪੰਜਾਬ ਵਿੱਚ ਆਪਣੇ ਘਰ ਪਹੁੰਚ ਜਾਣਗੇ।

ਸਿਰ ‘ਤੇ ਗੁਰੂ ਸਾਹਿਬ ਦਾ ਹੱਥ – ਸੁਖਬੀਰ ਬਾਦਲ

ਸੁਖਬੀਰ ਬਾਦਲ ਨੇ ਅੱਗੇ ਕਿਹਾ ਕਿ ਕੁਝ ਲੋਕ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਨਾਪਾਕ ਕੋਸ਼ਿਸ਼ ਕਰ ਰਹੇ ਹਨ, ਪਰ ਅਕਾਲੀ ਦਲ ਮੁਖੀ ਹੋਣ ਦੇ ਨਾਤੇ ਮੇਰੇ ਪਿਤਾ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੀ ਪੰਜਾਬ ਦੀ ਸ਼ਾਂਤੀ ਲਈ ਵਚਨਬੱਧ ਸਨ ਅਤੇ ਮੈਰੇ ਲਈ ਵੀ ਮੇਰਾ ਪੰਜਾਬ ਸਭਤੋਂ ਉੱਤੇ ਹੈ। ਅਸੀਂ ਕਦੇ ਵੀ ਪੰਜਾਬ ਦੀ ਸ਼ਾਂਤੀ ਭੰਗ ਨਹੀਂ ਹੋਣ ਦਿਆਂਗੇ। ਸਾਡੇ ਲਈ ਪੰਜਾਬ ਅਤੇ ਪੰਜਾਬ ਦੀ ਭਾਈਚਾਰਕ ਸਾਂਝ ਹਮੇਸ਼ਾ ਨੰਬਰ-1 ਤੇ ਰਹੇਗੀ। ਉਨ੍ਹਾਂ ਕਿਹਾ ਇਹ ਲੋਕ ਜਿਨ੍ਹਾਂ ਮਰਜੀ ਜੋਰ ਲਗਾ ਲੈਣ, ਪਰ ਉਨ੍ਹਾਂ ਉੱਤੇ ਗੁਰੂ ਗੋਬਿੰਦ ਸਿੰਘ ਜੀ ਦਾ ਮੇਹਰ ਭਰਿਆ ਹੱਥ ਹੈ। ਉਹ ਉਸ ਪਰਮਾਤਮਾ ਦਾ ਧੰਨਵਾਦ ਕਰਦੇ ਹਨ। ਉਹ ਕਦੇ ਵੀ ਇਨ੍ਹਾਂ ਦੀਆਂ ਕੋਝੀਆਂ ਕੋਸ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ।

ਹਮਲਾਵਰ ਤੋਂ ਪੁੱਛਗਿੱਛ ਕਰ ਰਹੀ ਨਾਂਦੇੜ ਪੁਲਿਸ ਅਤੇ ATS

ਫਿਲਹਾਲ ਹਮਲਾਵਰ ਨਿਹੰਗ ਜਸਪਾਲ ਸਿੰਘ ਤੋਂ ਸਥਾਨਕ ਪੁਲਿਸ ਅਤੇ ਏਟੀਐਸ ਲਗਾਤਾਰ ਪੁੱਛਗਿੱਛ ਕਰ ਰਹੀਆਂ ਹਨ। ਹਾਲੇ ਤੱਕ ਮੁਲਜਮ ਦਾ ਕੋਈ ਪੁਰਾਣਾ ਅਪਰਾਧਿਕ ਰਿਕਾਰਡ ਸਾਹਮਣੇ ਨਹੀਂ ਆਇਆ ਹੈ। ਪੁਲਿਸ ਹੁਣ ਹਮਲੇ ਦੇ ਅਸਲ ਕਾਰਨਾਂ ਅਤੇ ਪਿੱਛੇ ਦੀ ਸਾਜ਼ਿਸ਼ ਦਾ ਪਤਾ ਲਗਾਉਣ ਲਈ ਉਸ ਦੇ ਸੰਪਰਕਾਂ ਦੀ ਜਾਂਚ ਕਰ ਰਹੀ ਹੈ। ਦੋਵੇਂ ਟੀਮਾਂ ਇਸ ਗੱਲ ਦੀ ਡੂੰਘਾਈ ਨਾਲ ਪੜਤਾਲ ਕਰ ਰਹੀਆਂ ਹਨ ਕਿ ਕਿਤੇ ਮੁਲਜ਼ਮ ਦੇ ਸੰਬੰਧ ਕਿਸੇ ਹੋਰ ਸ਼ੱਕੀ ਗਰੁੱਪ ਜਾਂ ਜਥੇਬੰਦੀ ਨਾਲ ਤਾਂ ਨਹੀਂ ਜੁੜ ਹੋਏ ਹਨ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...