AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਗਿਆਨੀ ਰਘਬੀਰ ਸਿੰਘ ਨੇ ਬੰਦੀ ਛੋੜ ਦਿਵਸ ਤੇ ਦਿਵਾਲੀ ਦੀਆਂ ਦਿੱਤੀਆਂ ਵਧਾਈਆਂ, ਪ੍ਰਦੂਸ਼ਣ ਮੁਕਤ ਢੰਗ ਨਾਲ ਤਿਉਹਾਰ ਮਨਾਉਣ ਦੀ ਅਪੀਲ

ਗਿਆਨੀ ਰਘੁਬੀਰ ਸਿੰਘ ਨੇ ਕਿਹਾ ਕਿ ਸੰਗਤਾਂ ਲਈ ਇਹ ਮੌਕਾ ਆਪਣੀ ਆਤਮਕ ਉੱਨਤੀ ਦਾ ਹੈ। ਸਤਿਗੁਰੂਆਂ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਸਾਨੂੰ ਵੀ ਆਪਣੇ ਜੀਵਨ'ਚ ਸੇਵਾ, ਸਮਰਪਣ ਤੇ ਸੱਚਾਈ ਦੇ ਰਾਹ ਤੇ ਤੁਰਨਾ ਚਾਹੀਦਾ ਹੈ। ਉਨ੍ਹਾਂ ਕਿਹਾ, ਸਾਡੇ ਵਿਕਾਰਾਂ ਦੀਆਂ ਜੰਜੀਰਾਂ ਤੋੜ ਕੇ ਸਤਿਗੁਰੂ ਸਾਨੂੰ ਅਸਲੀ ਬੰਦੀ ਛੁੜਵਾਏ — ਇਹੀ ਸੱਚੀ ਅਰਦਾਸ ਹੋਣੀ ਚਾਹੀਦੀ ਹੈ।

ਗਿਆਨੀ ਰਘਬੀਰ ਸਿੰਘ ਨੇ ਬੰਦੀ ਛੋੜ ਦਿਵਸ ਤੇ ਦਿਵਾਲੀ ਦੀਆਂ ਦਿੱਤੀਆਂ ਵਧਾਈਆਂ, ਪ੍ਰਦੂਸ਼ਣ ਮੁਕਤ ਢੰਗ ਨਾਲ ਤਿਉਹਾਰ ਮਨਾਉਣ ਦੀ ਅਪੀਲ
lalit-sharma
| Published: 21 Oct 2025 09:44 AM IST
Share

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਅੱਜ ਦਿਵਾਲੀ ਤੇ ਬੰਦੀ ਛੋੜ ਦਿਹਾੜੇ ਦੇ ਪਵਿੱਤਰ ਮੌਕੇ ਤੇ ਦੇਸ਼-ਵਿਦੇਸ਼ ‘ਚ ਵੱਸਦੇ ਸਾਰੇ ਸਿੱਖ ਸੰਗਤਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਹ ਦਿਹਾੜਾ ਸਿਰਫ਼ ਖੁਸ਼ੀ ਦਾ ਨਹੀਂ, ਸਗੋਂ ਸਤਿਗੁਰੂ ਛੇਵੇਂ ਪਾਤਸ਼ਾਹ ਧੰਨ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਬਲਿਦਾਨ ਤੇ ਮਨੁੱਖਤਾ ਲਈ ਕੀਤੇ ਉਪਕਾਰਾਂ ਦੀ ਯਾਦ ਦਿਵਾਉਂਦਾ ਹੈ।

ਉਨ੍ਹਾਂ ਨੇ ਕਿਹਾ ਕਿ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਗਵਾਲੀਅਰ ਕਿਲ੍ਹੇ ‘ਚ ਕੈਦ ਰਾਜਿਆਂ ਦੀ ਮੁਕਤੀ ਕਰਵਾ ਕੇ ਸੱਚੇ ਅਰਥਾਂ ‘ਚ “ਬੰਦੀ ਛੋੜ” ਦੀ ਮਿਸਾਲ ਕਾਇਮ ਕੀਤੀ। ਜਦੋਂ ਗੁਰੂ ਸਾਹਿਬ ਜੀ ਅੰਮ੍ਰਿਤਸਰ ਵਾਪਸ ਆਏ ਤਾਂ ਸੰਗਤਾਂ ਨੇ ਰਸਤੇ ਭਰ ਘਿਓ ਦੇ ਦੀਵੇ ਬਾਲ ਕੇ ਉਨ੍ਹਾਂ ਦਾ ਸਵਾਗਤ ਕੀਤਾ ਸੀ। ਇਹੀ ਰਿਵਾਇਤ ਸਦੀਆਂ ਤੋਂ ਅੱਜ ਤੱਕ ਜਾਰੀ ਹੈ, ਜਿਸ ਤਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹਰ ਸਾਲ ਲੱਖਾਂ ਦੀ ਗਿਣਤੀ ‘ਚ ਸੰਗਤਾਂ ਹਾਜ਼ਰੀ ਲਗਾਉਂਦੀਆਂ ਹਨ।

ਗਿਆਨੀ ਰਘੁਬੀਰ ਸਿੰਘ ਨੇ ਕਿਹਾ ਕਿ ਸੰਗਤਾਂ ਲਈ ਇਹ ਮੌਕਾ ਆਪਣੀ ਆਤਮਕ ਉੱਨਤੀ ਦਾ ਹੈ। ਸਤਿਗੁਰੂਆਂ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਸਾਨੂੰ ਵੀ ਆਪਣੇ ਜੀਵਨ‘ਚ ਸੇਵਾ, ਸਮਰਪਣ ਤੇ ਸੱਚਾਈ ਦੇ ਰਾਹ ਤੇ ਤੁਰਨਾ ਚਾਹੀਦਾ ਹੈ। ਉਨ੍ਹਾਂ ਕਿਹਾ, ਸਾਡੇ ਵਿਕਾਰਾਂ ਦੀਆਂ ਜੰਜੀਰਾਂ ਤੋੜ ਕੇ ਸਤਿਗੁਰੂ ਸਾਨੂੰ ਅਸਲੀ ਬੰਦੀ ਛੁੜਵਾਏ — ਇਹੀ ਸੱਚੀ ਅਰਦਾਸ ਹੋਣੀ ਚਾਹੀਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਅੱਜ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਰਾਤ ਦੇ ਸਮੇਂ ਵਿਸ਼ਾਲ ਦੀਪ ਮਾਲਾ ਤੇ ਸੁੰਦਰ ਆਤਸ਼ਬਾਜ਼ੀ ਦਾ ਆਯੋਜਨ ਕੀਤਾ ਜਾਵੇਗਾ, ਜਿਸ ਨਾਲ ਪੂਰਾ ਪਰਿਸਰ ਚਮਕ ਉਠੇਗਾ। ਆਖਿਰ ‘ਚ ਗਿਆਨੀ ਜੀ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਦੀਵਾਲੀ ਪ੍ਰਦੂਸ਼ਣ-ਮੁਕਤ ਢੰਗ ਨਾਲ ਮਨਾਈ ਜਾਵੇ ਤਾਂ ਜੋ ਵਾਤਾਵਰਣ ਸਾਫ ਤੇ ਸੁਹਾਵਣਾ ਰਹੇ।

ਉਨ੍ਹਾਂ ਨੇ ਸਾਰੀਆਂ ਸੰਗਤਾਂ ਨੂੰ ਬੰਦੀ ਛੋੜ ਦਿਹਾੜੇ ਤੇ ਦਿਵਾਲੀ ਦੀਆਂ ਬੇਹੱਦ ਮੁਬਾਰਕਾਂ ਦਿੱਤੀਆਂ। ਇਸ ਮੌਕੇ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅੱਜ ਬੰਦੀ ਛੋੜ ਦਿਵਸ ਤੇ ਅਸੀਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦੇ ਹਾਂ ਤਾਂ ਕਿ ਉਹ ਵੀ ਆਪਣੇ ਪਰਿਵਾਰਾਂ ‘ਚ ਆ ਕੇ ਖੁਸ਼ੀ ਖੁਸ਼ੀ ਨਾਲ ਤਿਉਹਾਰ ਮਨਾ ਸਕਣ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...