AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿ ਕ੍ਰਿਸ਼ਨ ਜੀ ਦਾ ਪ੍ਰਕਾਸ਼ ਪੁਰਬ, ਜਾਣੋ ਪੂਰਾ ਇਤਿਹਾਸ

ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੂੰ ਸਿੱਖਾਂ ਦੇ ਅੱਠਵੇਂ ਗੁਰੂ ਵਜੋਂ ਜਾਣਿਆ ਜਾਂਦਾ ਹੈ। ਗੁਰੂ ਹਰਿ ਕ੍ਰਿਸ਼ਨ ਜੀ ਦਾ ਪ੍ਰਕਾਸ਼ 1656 ਈ: ਵਿੱਚ ਕੀਰਤਪੁਰ ਸਾਹਿਬ ਵਿਖੇ ਗੁਰੂ ਹਰਿਰਾਏ ਜੀ ਅਤੇ ਮਾਤਾ ਕ੍ਰਿਸ਼ਨ ਕੌਰ ਜੀ ਦੇ ਘਰ ਹੋਇਆ। ਗੁਰੂ ਹਰਿ ਕ੍ਰਿਸ਼ਨ ਜੀ ਜੀ ਮਹਿਜ਼ 5 ਸਾਲ ਦੀ ਉਮਰ ਵਿੱਚ ਗੁਰਗੱਦੀ 'ਤੇ ਬਿਰਾਜਮਾਨ ਹੋਏ। ਆਪ ਜੀ ਦੀ ਰੂਹਾਨੀ ਸ਼ਕਤੀ ਅਤੇ ਇਲਾਹੀ ਗਿਆਨ ਨੇ ਸਭ ਨੂੰ ਹੈਰਾਨ ਕਰ ਦਿੱਤਾ।

ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿ ਕ੍ਰਿਸ਼ਨ ਜੀ ਦਾ ਪ੍ਰਕਾਸ਼ ਪੁਰਬ, ਜਾਣੋ ਪੂਰਾ ਇਤਿਹਾਸ
ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿ ਕ੍ਰਿਸ਼ਨ ਜੀ (Photo Credit: Social Media)
tv9-punjabi
| Published: 07 Aug 2026 06:15 AM IST
Share

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਸਿੱਖ ਗੁਰੂਆਂ ਵਿੱਚੋਂ ਸਭ ਤੋਂ ਛੋਟੀ ਉਮਰ ਦੇ ਗੁਰੂ ਹੋਏ ਹਨ, ਜੋ ਕਿ ਸਿੱਖਾਂ ਦੇ 8ਵੇਂ ਗੁਰੂ ਹਨ। ਆਪ ਪੰਜ ਸਾਲ ਦੀ ਉਮਰ ਵਿੱਚ 1661 ਨੂੰ ਗੁਰਗੱਦੀ ਤੇ ਬਿਰਾਜਮਾਨ ਹੋਏ ਤੇ ਤਿੰਨ ਸਾਲ ਗੁਰਗੱਦੀ ਦੇ ਸਮੇਂ ਦੌਰਾਨ ਆਪਣੇ ਆਪ ਨੂੰ ਯੋਗ ਸਾਬਤ ਕੀਤਾ। ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜਨਮ ਸੰਨ 1656 ਈ: ਵਿੱਚ ਕੀਰਤਪੁਰ ਸਾਹਿਬ, ਜ਼ਿਲ੍ਹਾ ਰੋਪੜ ਦੀ ਪਵਿੱਤਰ ਨਗਰੀ ਵਿੱਚ ਹੋਇਆ। ਉਨ੍ਹਾਂ ਦੇ ਪਿਤਾ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਤੇ ਮਾਤਾ ਸ੍ਰੀ ਕ੍ਰਿਸ਼ਨ ਕੌਰ ਸਨ।

ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਬਚਪਨ ਬਾਰੇ ਜਾਣੋ

ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਿਤਾ ਗੁਰੂ ਹਰਿਰਾਏ ਸਾਹਿਬ, ਜੋ ਬਾਬਾ ਗੁਰਦਿੱਤਾ ਜੀ ਦੇ ਪੁੱਤਰ ਅਤੇ ਸਿੱਖ ਧਰਮ ਦੇ 7ਵੇਂ ਗੁਰੂ ਹਨ। ਕਿਹਾ ਜਾਂਦਾ ਹੈ ਕਿ ਸਤਿਗੁਰਾਂ ਜੀ ਦੇ ਪਾਵਨ ਆਗਮਨ ਨੇ ਪੂਰੀ ਕਾਇਨਾਤ ਨੂੰ ਆਪਣੀਆਂ ਪਾਵਨ ਬਖਸ਼ਿਸ਼ਾ ਦੇ ਨਾਲ ਨਿਵਾਜਿਆ। ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਚਿਹਰਾ ਮਨਮੋਹਨਾ ਤੇ ਹਿਰਦਾ ਕੋਮਲ ਸੀ। ਹਰ ਵੇਖਣ ਵਾਲਾ ਉਹਨਾਂ ਵੱਲ ਖਿੱਚਿਆ ਜਾਂਦਾ ਸੀ। ਆਪ ਜੀ ਦਾ ਬਚਪਨ ਪਿਤਾ ਗੁਰੂ ਹਰਿਰਾਏ ਸਾਹਿਬ ਜੀ ਦੀ ਨਿਗਰਾਨੀ ਵਿੱਚ ਬੀਤਿਆ।

ਸ੍ਰੀ ਹਰਿਕ੍ਰਿਸ਼ਨ ਜੀ ਆਪਣੇ ਹੱਥੀ ਆਈ ਸੰਗਤ ਨੂੰ ਪ੍ਰਸ਼ਾਦਾ ਛਕਾਉਣ ਦੀ ਸੇਵਾ ਵਿੱਚ ਲੱਗੇ ਰਹਿੰਦੇ। ਗੁਰੂ ਹਰਿਰਾਏ ਜੀ ਦੇ ਰੱਬੀ ਸ਼ਖਸ਼ੀਅਤ ਵਾਲੇ ਗੁਣ ਹੌਲੀ ਹੌਲੀ ਸ਼ਖਸ਼ੀਅਤ ਦਾ ਹਿੱਸਾ ਬਣਦੇ ਰਹੇ। ਆਪ ਜੀ ਦੀ ਅੱਖਰੀ ਵਿਦਿਆ ਆਪਣੇ ਪਿਤਾ ਜੀ ਦੀ ਨਿਗਰਾਨੀ ਹੇਠ ਪੂਰੀ ਹੋਈ।

ਗੁਰੂ ਹਰਿਕ੍ਰਿਸ਼ਨ ਜੀ ਨੇ ਪਹਾੜਾਂ ਦੇ ਇਸ ਇਲਾਕੇ ਵਿੱਚ ਜੂਆ, ਸ਼ਰਾਬ ਤੇ ਕੁੜੀਆਂ ਮਾਰਨ ਦੀ ਕੋਝੀ ਰੀਤ ਦਾ ਸਖ਼ਤੀ ਨਾਲ ਵਿਰੋਧ ਕੀਤਾ ਅਤੇ ਇਸ ਸਬੰਧੀ ਸਿੱਖਾਂ ਨੂੰ ਵੱਖ-ਵੱਖ ਥਾਵਾਂ ਉੱਤੇ ਜਾ ਕੇ ਪ੍ਰਚਾਰ ਕਰਨ ਦੇ ਹੁਕਮ ਵੀ ਦਿੱਤੇ। ਸਮਾਂ ਆਪਣੀ ਰਫਤਾਰ ਚੱਲਦਾ ਗਿਆ ਇਤਿਹਾਸ ਇਹ ਵੀ ਦੱਸਦਾ ਹੈ ਕਿ ਰਾਜਾ ਜੈ ਸਿੰਘ ਚਾਹੁੰਦਾ ਸੀ ਕਿ ਗੁਰੂ ਸਾਹਿਬ ਨੂੰ ਦਿੱਲੀ ਬੁਲਾਇਆ ਜਾਵੇ। ਪੱਤਰ ਮਿਲਣ ਉੱਤੇ ਗੁਰੂ ਹਰਿਕ੍ਰਿਸ਼ਨ ਜੀ ਦਿੱਲੀ ਗਏ।

ਗੁਰੂ ਪਾਤਸ਼ਾਹ ਜੀ ਦਿੱਲੀ ਵਿੱਚ ਹੀ ਸੀ ਕਿ ਉੱਥੇ ਚੇਚਕ ਦੀ ਬਿਮਾਰੀ ਫੈਲ ਗਈ। ਗੁਰੂ ਜੀ ਨੇ ਆਪਣੇ ਸਫਾਖਾਨੇ ਨੂੰ ਦਿੱਲੀ ਤਬਦੀਲ ਕਰ ਦਿੱਤਾ ਤੇ ਲੋਕਾਂ ਦਾ ਦੁੱਖ ਵੰਡਾਉਣ ਲਈ ਆਪ ਵੀ ਸੇਵਾ ਵਿੱਚ ਲੱਗ ਗਏ। ਇਸ ਗੱਲ ਤੋਂ ਔਰੰਗਜੇਬ ਬੇਹਦ ਪ੍ਰਭਾਵਿਤ ਹੋਇਆ ਤੇ ਮਿਲਣ ਦੀ ਇੱਛਾ ਨਾਲ ਬਹੁਤ ਸਾਰੇ ਤੋਹਫੇ ਗੁਰੂ ਲਈ ਭੇਜੇ, ਪਰ ਗੁਰੂ ਜੀ ਨੇ ਕਿਹਾ ਕਿ ਨਾ ਉਹ ਉਸ ਦੇ ਤੋਹਫੇ ਪ੍ਰਵਾਨ ਕਰਦੇ ਹਨ ਤੇ ਨਾ ਹੀ ਉਸ ਨੂੰ ਦਰਸ਼ਨ ਦੇਣਗੇ।

ਗੁਰੂ ਹਰਕ੍ਰਿਸ਼ਨ ਜੀ ਦਾ ਅੰਤਿਮ ਸਮਾਂ

ਸਮਾਂ ਇਹੋ ਜਿਹਾ ਆਇਆ ਦਿੱਲੀ ਵਿੱਚ ਚੇਚਕ ਦੀ ਬਿਮਾਰੀ ਗ੍ਰਸਤ ਲੋਕਾਂ ਦੀਆਂ ਦੁੱਖ ਤਕਲੀਫਾਂ ਨੂੰ ਵਡਾਉਂਦੇ ਹੋਏ ਖੁਦ ਗੁਰੂ ਹਰਿਕ੍ਰਿਸ਼ਨ ਜੀ ਇਸ ਭਿਆਨਕ ਬਿਮਾਰੀ ਦਾ ਸ਼ਿਕਾਰ ਹੋ ਗਏ। ਜਦੋਂ ਪਤਾ ਲੱਗ ਗਿਆ ਕਿ ਹੁਣ ਸਰੀਰ ਨੂੰ ਤਿਆਗਣਾ ਹੈ ਤਾਂ ਗੁਰੂ ਪਾਤਸ਼ਾਹ ਜੀ ਨੇ ਇਹ ਬਚਨ ਆਖਿਆ “ਬਾਬਾ ਬਸੈ ਗ੍ਰਾਮ ਬਕਾਲੇ” ਇਸ਼ਾਰਾ ਬਕਾਲੇ ਦੀ ਧਰਤੀ, ਗੁਰੂ ਤੇਗ ਬਹਾਦਰ ਸਾਹਿਬ ਜੀ ਵੱਲ ਕਰ ਦਿੱਤਾ ਤੇ ਆਖਿਆ ਅੱਜ ਤੋਂ ਬਾਅਦ ਸੰਗਤ ਦੀ ਦੇਖਭਾਲ ਉਹੀ ਕਰਨਗੇ ਅਤੇ ਗੁਰੂ ਹਰਕ੍ਰਿਸ਼ਨ ਪਾਤਸ਼ਾਹ ਜੋਤੀ ਜੋਤਿ ਸਮਾ ਗਏ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...