AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਖਾਲਸਾ ਸਾਜਨਾ ਦਿਵਸ ਤੇ ਗੁਰਦੁਆਰਿਆਂ ‘ਚ ਭਗਤੀ ਦਾ ਮਾਹੌਲ, ਸ੍ਰੀ ਦਰਬਾਰ ਸਾਹਿਬ ਦੇ ਸੰਗਤਾਂ ਨੇ ਕੀਤੇ ਦਰਸ਼ਨ

ਦਰਸ਼ਨ ਕਰਨ ਆਈਆਂ ਸੰਗਤਾਂ ਨੇ ਆਪਣੇ ਅਨੁਭਵ ਸਾਂਝੇ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਲੰਮੇ ਸਮੇਂ ਤੋਂ ਇੱਛਾ ਸੀ ਕਿ ਉਹ ਇਸ ਪਵਿੱਤਰ ਦਿਨ ਤੇ ਦਰਸ਼ਨ ਕਰਨ ਤੇ ਗੁਰੂ ਮਹਾਰਾਜ ਦੀਆਂ ਅਸੀਸਾਂ ਪ੍ਰਾਪਤ ਕਰਨ। ਇੱਕ ਭਗਤ ਨੇ ਦੱਸਿਆ ਕਿ ਗੁਰੂ ਦੀ ਕਿਰਪਾ ਨਾਲ ਉਹ ਤੰਦਰੁਸਤ ਹੋ ਕੇ ਇੱਥੇ ਤੱਕ ਪਹੁੰਚੇ ਹਨ ਤੇ ਇਸ ਲਈ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੇ ਹਨ।

ਖਾਲਸਾ ਸਾਜਨਾ ਦਿਵਸ ਤੇ ਗੁਰਦੁਆਰਿਆਂ 'ਚ ਭਗਤੀ ਦਾ ਮਾਹੌਲ, ਸ੍ਰੀ ਦਰਬਾਰ ਸਾਹਿਬ ਦੇ ਸੰਗਤਾਂ ਨੇ ਕੀਤੇ ਦਰਸ਼ਨ
lalit-sharma
| Updated On: 14 Apr 2026 17:28 PM IST
Share

ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਦੇ ਮੌਕੇ ਤੇ ਗੁਰਦੁਆਰਿਆਂ ‘ਚ ਸੰਗਤਾਂ ਦਾ ਵੱਡਾ ਇਕੱਠ ਦੇਖਣ ਨੂੰ ਮਿਲਿਆ। ਇਸ ਪਵਿੱਤਰ ਦਿਨ ਤੇ ਭਗਤਾਂ ‘ਚ ਖੁਸ਼ੀ ਅਤੇ ਭਗਤੀ ਦਾ ਖਾਸ ਮਾਹੌਲ ਬਣਿਆ ਹੋਇਆ ਸੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵੀ ਸ਼ਰਧਾ ਦਾ ਇਕੱਠ ਬਣਿਆ ਹੋਇਆ ਹੈ। ਸਵੇਰ ਤੋਂ ਹੀ ਸੰਗਤਾਂ ਇਹ ਦਿਹਾੜਾ ਮਨਾਉਣ ਲਈ ਅੰਮ੍ਰਿਤਸਰ ਪਹੁੰਚ ਰਹੀਆਂ ਹਨ। ਖਾਲਸਾ ਸਾਜਨਾ ਦਿਵਸ ਤੇ ਵੈਸਾਖੀ ਦੇ ਮੌਕੇ ‘ਤੇ ਸ੍ਰੀ ਦਰਬਾਰ ਸਾਹਿਬ ਨੂੰ ਵਿਸ਼ੇਸ਼ ਤੌਰ ‘ਤੇ ਸਜ਼ਾਇਆ ਗਿਆ ਹੈ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਇਸ ਇਤਿਹਾਸਕ ਦਿਹਾੜੇ ਨੂੰ ਸਮਰਪਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਉਲੀਕੇ ਗਏ ਹਨ। ਸ਼ਾਮ ਨੂੰ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਦੀ ਸਮਾਪਤੀ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਾਨਦਾਰ ਦੀਪਮਾਲਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਆਕਾਸ਼ ਚ ਆਤਿਸ਼ਬਾਜ਼ੀ ਕੀਤੀ ਜਾਵੇਗੀ।

ਦੂਜੇ ਪਾਸੇ, ਦਰਸ਼ਨ ਕਰਨ ਆਈਆਂ ਸੰਗਤਾਂ ਨੇ ਆਪਣੇ ਅਨੁਭਵ ਸਾਂਝੇ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਲੰਮੇ ਸਮੇਂ ਤੋਂ ਇੱਛਾ ਸੀ ਕਿ ਉਹ ਇਸ ਪਵਿੱਤਰ ਦਿਨ ਤੇ ਦਰਸ਼ਨ ਕਰਨ ਤੇ ਗੁਰੂ ਮਹਾਰਾਜ ਦੀਆਂ ਅਸੀਸਾਂ ਪ੍ਰਾਪਤ ਕਰਨ। ਇੱਕ ਭਗਤ ਨੇ ਦੱਸਿਆ ਕਿ ਗੁਰੂ ਦੀ ਕਿਰਪਾ ਨਾਲ ਉਹ ਤੰਦਰੁਸਤ ਹੋ ਕੇ ਇੱਥੇ ਤੱਕ ਪਹੁੰਚੇ ਹਨ ਤੇ ਇਸ ਲਈ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੇ ਹਨ।

ਸੰਗਤਾਂ ਨੇ ਇਸ ਮੌਕੇ ਤੇ ਸਿੱਖ ਕੌਮ ਦੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਸ਼ਹਾਦਤਾਂ ਸਾਡੀ ਪਛਾਣ ਹਨ ਤੇ ਸਾਨੂੰ ਉਨ੍ਹਾਂ ਦੇ ਰਸਤੇ ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਬੱਚਿਆਂ ਨੂੰ ਵੀ ਸਿੱਖੀ ਨਾਲ ਜੋੜਨਾ ਬਹੁਤ ਜ਼ਰੂਰੀ ਹੈ ਤੇ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਗੁਰਦੁਆਰਿਆਂ ਲੈ ਕੇ ਆਉਣ ਤੇ ਉਨ੍ਹਾਂ ਨੂੰ ਸਿੱਖ ਇਤਿਹਾਸ ਨਾਲ ਜਾਣੂ ਕਰਵਾਉਣ।

ਇਸ ਦੌਰਾਨ ਨੌਜਵਾਨ ਪੀੜੀ ਨੂੰ ਖਾਸ ਸੰਦੇਸ਼ ਦਿੰਦਿਆਂ ਕਿਹਾ ਗਿਆ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ। ਸੰਗਤਾਂ ਨੇ ਚਿੰਤਾ ਜਤਾਈ ਕਿ ਅੱਜਕੱਲ੍ਹ ਨੌਜਵਾਨ ਇਤਿਹਾਸ ਨੂੰ ਭੁੱਲਦੇ ਜਾ ਰਹੇ ਹਨ, ਜਿਸ ਕਰਕੇ ਲੋੜ ਹੈ ਕਿ ਉਨ੍ਹਾਂ ਨੂੰ ਖਾਲਸਾ ਪੰਥ ਦੀ ਮਹਾਨਤਾ ਬਾਰੇ ਜਾਣੂ ਕਰਵਾਇਆ ਜਾਵੇ।

ਇਸ ਮੌਕੇ ਤੇ ਸੰਗਤਾਂ ਵੱਲੋਂ ਸਭ ਨੂੰ ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਗਈਆਂ ਤੇ ਵਾਹਿਗੁਰੂ ਦੇ ਨਾਮ ਨਾਲ ਜੁੜਨ ਦੀ ਅਪੀਲ ਕੀਤੀ ਗਈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਅੱਜ ਗੁਰੂ ਘਰ ‘ਚ ਮੱਥਾ ਟੇਕਣ ਦੇ ਲਈ ਪਹੁੰਚੇ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...