AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026
ਅੰਮ੍ਰਿਤਪਾਲ ਸਿੰਘ

ਅੰਮ੍ਰਿਤਪਾਲ ਸਿੰਘ

ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਐਨਐਸਏ ਤਹਿਤ ਆਸਾਮ ਦੀ ਡਿਬ੍ਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਉਸਨੇ ਜੇਲ੍ਹ ਵਿੱਚ ਰਹਿ ਕੇ ਹੀ ਖਡੂਰ ਸਾਹਿਬ  ਲੋਕਸਭਾ ਸੀਟ ਤੋਂ ਚੋਣ ਲੜੀ ਅਤੇ ਜਿੱਤ ਦਰਜ ਕੀਤੀ। ਹੁਣ ਉਹ ਆਪਣੀ ਪਾਰਟੀ ਬਣਾਉਣ ਜਾ ਰਿਹਾ ਹੈ। ਅੰਮ੍ਰਿਤਪਾਲ ਅਤੇ ਉਸਦੇ ਕਈ ਸਾਥੀਆਂ ਨੂੰ ਅਜਨਾਲਾ ਥਾਣੇ ਦਾ ਘਿਰਾਓ ਅਤੇ ਪੁਲਿਸ ਅਧਿਕਾਰੀਆਂ ਤੇ ਹਮਲਾ ਕਰਨ ਦੇ ਸਮੇਤ ਹੋਰ ਕਈ ਇਲਜ਼ਾਮਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਇਲਾਵਾ ਹੋਰਨਾਂ ਕਈ ਕਾਰਨਾਂ ਕਰਕੇ ਵੀ ਅੰਮ੍ਰਿਤਪਾਲ ਹਮੇਸ਼ਾ ਵਿਵਾਦਾਂ ਵਿੱਚ ਹੀ ਰਿਹਾ ਹੈ।

Follow On:

ਪਿੰਡ ਹਰੀ ਨੌਂ ਦੇ ਲੋਕਾਂ ਦਾ ਵੱਡਾ ਫੈਸਲਾ, ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਪ੍ਰਚਾਰ ‘ਤੇ ਲਾਈ ਰੋਕ; ਪੋਸਟਰ ਵੀ ਉਤਾਰੇ

ਪਿੰਡ ਹਰੀ ਨੌਂ ਦੇ ਲੋਕਾਂ ਵੱਲੋਂ ਹੁਣ 'ਅਕਾਲੀ ਦਲ ਵਾਰਿਸ ਪੰਜਾਬ ਦੇ' ਪ੍ਰਚਾਰ 'ਤੇ ਰੋਕ ਲਗਾਉਣ ਤੋਂ ਬਾਅਦ, ਪਿੰਡ 'ਚ ਪਾਰਟੀ ਨਾਲ ਸਬੰਧਤ ਲਗਾਏ ਗਏ ਪੋਸਟਰ ਵੀ ਉਤਾਰ ਦਿੱਤੇ ਗਏ ਹਨ। ਪਰਿਵਾਰ ਤੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਗੁਰਪ੍ਰੀਤ ਸਿੰਘ ਹਰੀ ਨੌਂ ਦੇ ਕਤਲ ਮਾਮਲੇ ਨੂੰ ਲੈ ਕੇ ਉਹ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਨਾਲ ਸਬੰਧਤ ਸਿਆਸੀ ਪਾਰਟੀ ਦਾ ਵਿਰੋਧ ਕਰ ਰਹੇ ਹਨ।

ਪੰਥਕ ਬਣ ਕੇ ਸੱਤਾ ‘ਚ ਰਹੇ, ਤੁਸੀਂ ਪੰਜਾਬ ਤੇ ਪੰਥ ਲਈ ਕੀ ਕੀਤਾ? ਸੁਖਬੀਰ ‘ਤੇ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਦਾ ਪਲਟਵਾਰ

ਬਲਵਿੰਦਰ ਕੌਰ ਨੇ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਅੰਮ੍ਰਿਤਪਾਲ ਸਿੰਘ ਬਾਰੇ ਇਸ ਤਰ੍ਹਾਂ ਦੀ ਟਿੱਪਣੀ ਕਰਨਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਕਰੀਬ 25 ਸਾਲ ਤੱਕ ਪੰਥਕ ਬਣ ਕੇ ਸੱਤਾ 'ਚ ਰਹਿਣ ਵਾਲਿਆਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਰਾਜ ਦੌਰਾਨ ਪੰਜਾਬ ਤੇ ਪੰਥ ਲਈ ਕੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਸੰਗਤ ਸਭ ਕੁਝ ਦੇਖ ਰਹੀ ਹੈ ਤੇ ਲੋਕਾਂ ਨੂੰ ਪਤਾ ਹੈ ਕਿ ਕਿਸ ਨੇ ਕੀ ਕੀਤਾ ਹੈ।

ਮਜੀਠਾ ਹਲਕੇ ਤੋਂ ਪੱਪਲਪ੍ਰੀਤ ਸਿੰਘ ਲਈ ਚੋਣ ਮੁਹਿੰਮ ਦੀ ਸ਼ੁਰੂਆਤ, ਉਮੀਦਵਾਰ ਦੀ ਮਾਤਾ ਸਮੇਤ ਆਗੂਆਂ ਨੇ ਦੱਸਿਆ ਪਾਰਟੀ ਦਾ ਮੁੱਖ ਏਜੰਡਾ

ਪ੍ਰੈਸ ਕਾਨਫਰੰਸ ਦੌਰਾਨ ਸੁਖਵਿੰਦਰ ਸਿੰਘ ਅਗਵਾਨ ਨੇ ਕਿਹਾ ਕਿ ਪੱਪਲਪ੍ਰੀਤ ਸਿੰਘ ਲੰਮੇ ਸਮੇਂ ਤੋਂ ਪੰਥਕ ਤੇ ਸਮਾਜਿਕ ਮੁੱਦਿਆਂ ਨਾਲ ਜੁੜੇ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਵੀ ਸੰਘਰਸ਼ੀ ਪਿਛੋਕੜ ਰੱਖਦਾ ਹੈ ਤੇ ਮਜੀਠਾ ਵਰਗੇ ਮਹੱਤਵਪੂਰਨ ਹਲਕੇ ਤੋਂ ਅਜਿਹੇ ਵਿਅਕਤੀ ਨੂੰ ਉਮੀਦਵਾਰ ਬਣਾਉਣਾ ਪਾਰਟੀ ਲਈ ਮਾਣ ਵਾਲੀ ਗੱਲ ਹੈ।

ਅੰਮ੍ਰਿਤਪਾਲ ਦੀ ਪਾਰਟੀ ਨੇ ਪਪਲਪ੍ਰੀਤ ਨੂੰ ਆਪਣਾ ਉਮੀਦਵਾਰ ਐਲਾਨਿਆ, 2027 ਲਈ ਮਜੀਠਾ ਤੋਂ ਲੜਨਗੇ ਚੋਣ

ਅਸਾਮ ਦੀ ਜੇਲ੍ਹ ਵਿੱਚ ਬੰਦ ਖਾਲਿਸਤਾਨ ਪੱਖੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਸੰਗਠਨ ਅਕਾਲੀ ਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਇੱਕ ਹੋਰ ਉਮੀਦਵਾਰ ਦੇ ਨਾਮ ਦਾ ਐਲਾਨ ਕੀਤਾ ਹੈ। ਸੰਗਠਨ ਨੇ ਸ਼ੁੱਕਰਵਾਰ ਨੂੰ ਮਜੀਠਾ ਵਿਧਾਨ ਸਭਾ ਸੀਟ ਤੋਂ ਪਪਲਪ੍ਰੀਤ ਸਿੰਘ ਨੂੰ ਆਪਣਾ ਉਮੀਦਵਾਰ ਐਲਾਨਿਆ।

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 5 ਹੋਰ ਉਮੀਦਵਾਰਾਂ ਦਾ ਐਲਾਨ, ਦੋਵੇਂ NSA ‘ਚ ਕੱਟ ਚੱਕੇ ਹਨ ਜੇਲ੍ਹ

ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 5 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਦਲਜੀਤ ਸਿੰਘ ਕਲਸੀ ਨੂੰ ਅੰਮ੍ਰਿਤਸਰ ਦੀ ਅਜਨਾਲਾ ਸੀਟ ਤੋਂ ਨਾਮਜ਼ਦ ਕੀਤਾ ਗਿਆ ਹੈ, ਜਦੋਂ ਕਿ ਗੁਰਮੀਤ ਸਿੰਘ ਬੁੱਕਣਵਾਲਾ ਨੂੰ ਮੋਗਾ ਸੀਟ ਤੋਂ ਐਲਾਲ ਕੀਤਾ ਗਿਆ ਹੈ।

ਇੰਦਰਾ ਗਾਂਧੀ ਕਤਲ ਕੇਸ ਦੇ ਦੋਸ਼ੀ ਦਾ ਪੁੱਤਰ ਲੜੇਗਾ ਵਿਧਾਨਸਭਾ ਚੋਣ, ਕੌਣ ਹੈ ਅੰਮ੍ਰਿਤਪਾਲ ਸਿੰਘ ਵੱਲੋਂ ਮੈਦਾਨ ‘ਚ ਉਤਾਰਿਆ ਗਿਆ ਸਤਵੰਤ ਸਿੰਘ?

Waris Punjab De: ਅੰਮ੍ਰਿਤਪਾਲ ਸਿੰਘ ਦੀ ਪਾਰਟੀ, 'ਅਕਾਲੀ ਦਲ ਵਾਰਿਸ ਪੰਜਾਬ ਦੇ' ਨੇ ਇੰਦਰਾ ਗਾਂਧੀ ਕਤਲ ਕੇਸ 'ਚ ਦੋਸ਼ੀ ਠਹਿਰਾਏ ਗਏ ਕੇਹਰ ਸਿੰਘ ਦੇ ਪੁੱਤਰ ਸਤਵੰਤ ਸਿੰਘ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣਾ ਉਮੀਦਵਾਰ ਐਲਾਨਿਆ ਹੈ। ਉਹ ਬੱਸੀ ਪਠਾਣਾ ਹਲਕੇ ਤੋਂ ਚੋਣ ਲੜਨਗੇ।

ਰਜਿੰਦਰ ਸਿੰਘ ਸੰਦਲ ‘ਵਾਰਿਸ ਪੰਜਾਬ ਦੇ’ ‘ਚ ਸ਼ਾਮਲ, ਇਆਲੀ ਤੇ ਅੰਮ੍ਰਿਤਪਾਲ ਤੇ ਪਿਤਾ ਨੇ ਕਰਵਾਈ ਜੁਆਨਿੰਗ

ਅਕਾਲੀ ਦਲ ਤੇ ਭਾਜਪਾ ਵਿਚਕਾਰ ਗੱਠਜੋੜ ਬਾਰੇ, ਮਨਪ੍ਰੀਤ ਸਿੰਘ ਇਆਲੀ ਨੇ ਟਿੱਪਣੀ ਕੀਤੀ ਕਿ ਉਨ੍ਹਾਂ ਨੂੰ ਕੋਈ ਫ਼ਰਕ ਨਹੀਂ ਪੈਂਦਾ ਕਿ ਗੱਠਜੋੜ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਉਹ ਪੰਥਕ ਏਜੰਡੇ 'ਤੇ ਕੇਂਦ੍ਰਿਤ ਹੋ ਕੇ ਆਪਣੇ ਰਸਤੇ 'ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦਾ ਪਹਿਲਾਂ ਸੱਤਾ 'ਚ ਰਹਿਣ ਵਾਲੀਆਂ ਪਾਰਟੀਆਂ ਤੋਂ ਵਿਸ਼ਵਾਸ ਉੱਠ ਗਿਆ ਹੈ, ਜਦੋਂ ਕਿ ਉਨ੍ਹਾਂ ਨੂੰ ਸਮੁੱਚੇ ਸਿੱਖ ਭਾਈਚਾਰੇ ਤੇ ਆਮ ਲੋਕਾਂ ਤੋਂ ਭਾਰੀ ਸਮਰਥਨ ਮਿਲ ਰਿਹਾ ਹੈ।

MP ਅੰਮ੍ਰਿਤਪਾਲ ਦੇ 3000 ਸਮਰਥਕਾਂ ‘ਤੇ FIR, ਚੰਡੀਗੜ੍ਹ ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਕੀਤੀ ਕਾਰਵਾਈ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਸਮਰਥਕਾਂ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤਾ ਸੀ। ਇਸ ਪ੍ਰਦਰਸ਼ਨ ਦੌਰਾਨ ਬੈਰੀਕੇਡ ਤੋੜੇ ਗਏ, ਪੁਲਿਸ ਨਾਲ ਝੜਪ ਹੋਈ ਅਤੇ ਵਾਟਰ ਕੈਨਨ 'ਤੇ ਕਬਜ਼ਾ ਕੀਤਾ ਗਿਆ। ਪੁਲਿਸ ਨੇ ਮਨਪ੍ਰੀਤ ਇਆਲੀ ਸਣੇ 3000 ਪ੍ਰਦਰਸ਼ਨਕਾਰੀਆਂ ਖਿਲਾਫ ਐਫਆਈਆਰ ਦਰਜ ਕੀਤੀ ਹੈ।

‘ਵਾਰਿਸ ਪੰਜਾਬ ਦੇ’ ਹੋਏ ਇਆਲੀ, ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੂੰ ਮਿਲੀ ਮਜ਼ਬੂਤੀ

ਇਸ ਮੌਕੇ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਉਨ੍ਹਾਂ ਨੇ ਫੈਸਲਾ ਲਿਆ ਹੈ ਕਿ ਪੰਥ ਤੇ ਪੰਜਾਬ ਦੀ ਚੜ੍ਹਦੀਕਲਾ ਲਈ ਉਹ 'ਵਾਰਿਸ ਪੰਜਾਬ ਦੇ' ਪਾਰਟੀ ਨਾਲ ਮੋਢੇ ਨਾਲ ਮੋਢਾ ਲਾ ਕੇ ਚਲਣਗੇ। ਉਨ੍ਹਾਂ ਨੇ ਕਿਹਾ ਕਿ ਪੰਥ ਦੇ ਮਸਲੇ ਜੋ ਅਜੇ ਤੱਕ ਹੱਲ ਨਹੀਂ ਹੋਏ ਤੇ ਪੰਜਾਬ ਦੀਆਂ ਮੰਗਾਂ- ਚਾਹੇ ਪਾਣੀਆਂ ਦਾ ਮਸਲਾ ਹੋਵੇ, ਚੰਡੀਗੜ੍ਹ ਦਾ ਮਸਲਾ ਹੋਵੇ, ਪੰਜਾਬੀ ਬੋਲੀ ਵਾਲੇ ਇਲਾਕਿਆਂ ਦਾ ਮਸਲਾ ਹੋਵੇ ਜਾਂ ਕਿਸਾਨੀ ਦੇ ਮੁੱਦੇ ਵਰਗੇ ਹੋਰ ਮਸਲੇ ਹੋਣ, ਇਹ ਸਭ ਉਨ੍ਹਾਂ ਦੇ ਮੁੱਖ ਮੁੱਦੇ ਹੋਣਗੇ।

ਮਨਪ੍ਰੀਤ ਇਆਲੀ “ਵਾਰਿਸ ਪੰਜਾਬ ਦੇ” ‘ਚ ਹੋਣਗੇ ਸ਼ਾਮਲ, “ਪੁਨਰ ਸੁਰਜੀਤ” ਤੋਂ ਦਿੱਤਾ ਸੀ ਅਸਤੀਫ਼ਾ

ਮਨਪ੍ਰੀਤ ਸਿੰਘ ਇਆਲੀ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਉਨ੍ਹਾਂ ਦਾ ਕਿਸੇ ਵੀ ਰਾਸ਼ਟਰੀ ਜਾਂ ਦਿੱਲੀ-ਨਿਯੰਤਰਿਤ ਰਾਜਨੀਤਿਕ ਪਾਰਟੀ 'ਚ ਸ਼ਾਮਲ ਹੋਣ ਦਾ ਕੋਈ ਇਰਾਦਾ ਨਹੀਂ ਹੈ। ਅਜਿਹੇ 'ਚ, ਹੁਣ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ 'ਚ ਸ਼ਾਮਲ ਹੋਣ ਦੀ ਖ਼ਬਰ ਨੇ ਇਆਲੀ ਦੀ ਰਾਜਨੀਤੀ 'ਚ ਇੱਕ ਨਵਾਂ ਚੈਪਟਰ ਖੋਲ੍ਹ ਦਿੱਤਾ ਹੈ।

ਅੰਮ੍ਰਿਤਪਾਲ ਦੀ ਸੈਸ਼ਨ ਕੋਰਟ ‘ਚ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ, ਸਟੇਟ ਤੇ ਬਚਾਅ ਪੱਖ ਦੇ ਵਕੀਲਾਂ ਵਿਚਾਲੇ ਹੋਈ ਤਿੱਖੀ ਬਹਿਸ

Amritpal Court Hearing: ਐਡਵੋਕੇਟ ਸੰਧੂ ਨੇ ਕਿਹਾ ਕਿ ਬਚਾਅ ਪੱਖ ਵੱਲੋਂ ਪਹਿਲਾਂ ਹੀ ਡਿਸਚਾਰਜ ਐਪਲੀਕੇਸ਼ਨ ਦਾਇਰ ਕੀਤੀ ਗਈ ਸੀ। ਜਿਸ ਵਿੱਚ ਇਹ ਮੰਗ ਕੀਤੀ ਗਈ ਸੀ ਕਿ ਅੰਮ੍ਰਿਤਪਾਲ ਸਿੰਘ ਉੱਤੇ ਲਗਾਈਆਂ ਗਈਆਂ ਧਾਰਾਵਾਂ, ਖਾਸ ਕਰਕੇ ਧਾਰਾ 307, ਗਲਤ ਤਰੀਕੇ ਨਾਲ ਲਗਾਈਆਂ ਗਈਆਂ ਹਨ। ਅੱਜ ਦੀ ਸੁਣਵਾਈ ਦੌਰਾਨ ਇਸ ਮਾਮਲੇ ਤੇ ਵਿਸਥਾਰ ਨਾਲ ਬਹਿਸ ਹੋਈ।

ਅੰਮ੍ਰਿਤਪਾਲ ਸਿੰਘ ਮਾਮਲੇ ‘ਚ ਡਿਸਚਾਰਜ ਅਰਜ਼ੀ ‘ਤੇ ਸੁਣਵਾਈ, ਰਾਜ ਪੱਖ ਵੱਲੋਂ ਜਵਾਬ ਦਾਖ਼ਲ; 12 ਮਈ ਨੂੰ ਹੋਣਗੀਆਂ ਦਲੀਲਾਂ

ਅੰਮ੍ਰਿਤਪਾਲ ਸਿੰਘ ਦੀ ਪੇਸ਼ੀ ਦੌਰਾਨ ਉਨ੍ਹਾਂ ਦੇ ਕਾਨੂੰਨੀ ਪੱਖ ਵੱਲੋਂ ਡਿਸਚਾਰਜ ਐਪਲੀਕੇਸ਼ਨ ਸਬੰਧੀ ਕਾਰਵਾਈ ਅੱਗੇ ਵਧਾਈ ਗਈ। ਜਿਸ ਰਾਹੀਂ ਸਾਂਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਇਸ ਮਾਮਲੇ ਵਿੱਚੋਂ ਡਿਸਚਾਰਜ ਕਰਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਕਾਰਵਾਈ ਦੌਰਾਨ ਰਾਜ ਪੱਖ ਵੱਲੋਂ ਆਪਣਾ ਜਵਾਬ ਅਦਾਲਤ ਵਿੱਚ ਦਾਖ਼ਲ ਕੀਤਾ ਗਿਆ।

MP ਅੰਮ੍ਰਿਤਪਾਲ ਸਿੰਘ ਦੀ ਅੱਜ ਕੋਰਟ ‘ਚ ਪੇਸ਼ੀ, ਡਿਸਚਾਰਜ ਪਟੀਸ਼ਨ ‘ਤੇ ਸਰਕਾਰ ਦਾਖਲ ਕਰੇਗੀ ਜਵਾਬ

ਅੰਮ੍ਰਿਤਪਾਲ ਸਿੰਘ ਦੇ ਵਕੀਲ ਰੀਤੂ ਰਾਜ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇੱਕ ਅਹਿਮ ਅਰਜ਼ੀ ਦਾਇਰ ਕੀਤੀ ਗਈ ਹੈ, ਜਿਸ 'ਚ ਅੰਮ੍ਰਿਤਪਾਲ ਸਿੰਘ ਤੇ ਲਗਾਏ ਗਏ ਚਾਰਜਾਂ ਨੂੰ ਬੇਬੁਨਿਆਦ ਦੱਸਦਿਆਂ ਉਨ੍ਹਾਂ ਨੂੰ ਡਿਸਚਾਰਜ ਕਰਨ ਦੀ ਮੰਗ ਕੀਤੀ ਗਈ ਹੈ। ਅਦਾਲਤ ਵੱਲੋਂ ਹੁਣ ਇਸ ਅਰਜ਼ੀ ਤੇ ਸਟੇਟ ਨੂੰ ਜਵਾਬ ਦਾਇਰ ਕਰਨ ਲਈ ਸਮਾਂ ਦਿੱਤਾ ਗਿਆ ਹੈ।

ਅੰਮ੍ਰਿਤਪਾਲ ਸਿੰਘ ਮਾਮਲੇ ਦੀ ਅੰਮ੍ਰਿਤਸਰ ਸੈਸ਼ਨ ਕੋਰਟ ਵਿੱਚ ਸੁਣਵਾਈ, 11 ਮਈ ਨੂੰ ਪੰਜਾਬ ਸਰਕਾਰ ਪੇਸ਼ ਕਰੇਗੀ ਜਵਾਬ

ਐਫਆਈਆਰ ਨੰਬਰ 39, ਜਿਸ 'ਚ ਅੰਮ੍ਰਿਤਪਾਲ ਸਿੰਘ ਦੇ ਨਾਲ ਉਸ ਦੇ ਸਾਥੀ ਪੱਪਲਪ੍ਰੀਤ ਸਿੰਘ ਤੇ ਹੋਰ ਵਿਅਕਤੀਆਂ ਦੇ ਨਾਮ ਵੀ ਸ਼ਾਮਲ ਹਨ। ਇਸ ਮਾਮਲੇ 'ਚ ਬਾਕੀ ਮੁਲਜ਼ਮਾਂ ਦੀ ਪੇਸ਼ੀ ਪਹਿਲਾਂ ਹੀ ਹੋ ਚੁੱਕੀ ਹੈ ਤੇ ਹੁਣ ਅੰਮ੍ਰਿਤਪਾਲ ਸਿੰਘ ਦੀ ਵੀ ਸੁਣਵਾਈ ਚੱਲ ਰਹੀ ਹੈ। ਮਾਮਲੇ ਨੂੰ ਲੈ ਕੇ ਸੁਰੱਖਿਆ ਤੇ ਕਾਨੂੰਨੀ ਪੱਖੋਂ ਕਾਫੀ ਚੌਕਸੀ ਵਰਤੀ ਜਾ ਰਹੀ ਹੈ ਤੇ ਆਉਣ ਵਾਲੇ ਦਿਨਾਂ 'ਚ ਇਸ ਕੇਸ 'ਚ ਹੋਰ ਵੀ ਵੱਡੇ ਅਪਡੇਟ ਹੋਣ ਦੇ ਆਸਾਰ ਹਨ।

ਸਾਂਸਦ ਅਮ੍ਰਿਤਪਾਲ ਸਿੰਘ ਦੀ VC ਰਾਹੀਂ ਅਜਨਾਲਾ ਅਦਾਲਤ ‘ਚ ਪੇਸ਼ੀ, ਪੁਲਿਸ ਵੱਲੋਂ ਚਲਾਨ ਪੇਸ਼; ਹੁਣ ਅੰਮ੍ਰਿਤਸਰ ਸੈਸ਼ਨ ਕੋਰਟ ‘ਚ ਚੱਲੇਗਾ ਟ੍ਰਾਇਲ

ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਐਡਵੋਕੇਟ ਰੀਤੂ ਰਾਜ ਸਿੰਘ ਸੰਧੂ ਨੇ ਦੱਸਿਆ ਕਿ ਅੱਜ ਅਮ੍ਰਿਤਪਾਲ ਸਿੰਘ ਦੀ ਨਿਆਇਕ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਤਾਰੀਖ ਸੀ, ਜਿਸ ਕਾਰਨ ਉਨ੍ਹਾਂ ਨੂੰ ਵੀਸੀ ਰਾਹੀਂ ਪੇਸ਼ ਕੀਤਾ ਗਿਆ। ਇਸ ਦੌਰਾਨ ਪੁਲਿਸ ਵੱਲੋਂ ਜਾਂਚ ਪੂਰੀ ਕਰਕੇ ਚਲਾਨ ਅਦਾਲਤ 'ਚ ਪੇਸ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹੁਣ ਇਸ ਕੇਸ ਦੀ ਸੁਣਵਾਈ ਅੰਮ੍ਰਿਤਸਰ ਦੀ ਸੈਸ਼ਨ ਕੋਰਟ 'ਚ ਹੋਵੇਗੀ, ਜਿੱਥੇ 2 ਮਈ ਤੋਂ ਟ੍ਰਾਇਲ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...