AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026
ਭਾਰਤੀ ਜਨਤਾ ਪਾਰਟੀ

ਭਾਰਤੀ ਜਨਤਾ ਪਾਰਟੀ

ਭਾਰਤੀ ਜਨਤਾ ਪਾਰਟੀ (BJP) ਇੱਕ ਰਾਜਨੀਤਿਕ ਪਾਰਟੀ ਹੈ। ਇਸ ਵੇਲੇ ਭਾਜਪਾ ਦੇਸ਼ ਦੀ ਸਭ ਤੋਂ ਵੱਡੀ ਪਾਰਟੀ ਹੈ। ਭਾਜਪਾ 2014 ਤੋਂ ਕੇਂਦਰ ਵਿੱਚ ਸੱਤਾ ਵਿੱਚ ਹੈ। ਇਸ ਤੋਂ ਇਲਾਵਾ, ਇਹ ਪਾਰਟੀ ਦੇਸ਼ ਦੇ ਕਈ ਰਾਜਾਂ ਵਿੱਚ ਵੀ ਸੱਤਾ ਵਿੱਚ ਹੈ।

ਭਾਜਪਾ 1980 ਵਿੱਚ ਬਣੀ ਸੀ। 1984 ਵਿੱਚ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਸਿਰਫ਼ 2 ਸੀਟਾਂ ਮਿਲੀਆਂ ਸਨ। ਬਾਅਦ ਵਿੱਚ, ਰਾਮ ਮੰਦਰ ਲਈ ਅੰਦੋਲਨ ਕਾਰਨ ਪਾਰਟੀ ਦਾ ਕਾਫ਼ੀ ਉਭਾਰ ਹੋਇਆ। 1996 ਵਿੱਚ, ਭਾਜਪਾ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ। ਅਟਲ ਬਿਹਾਰੀ ਵਾਜਪਾਈ ਦੀ ਅਗਵਾਈ ਹੇਠ ਕਈ ਪਾਰਟੀਆਂ ਨਾਲ ਮਿਲ ਕੇ ਐਨਡੀਏ ਬਣਾਇਆ ਗਿਆ ਸੀ ਅਤੇ ਭਾਜਪਾ 2004 ਤੱਕ ਕੇਂਦਰ ਵਿੱਚ ਸੱਤਾ ਵਿੱਚ ਰਹੀ। ਇਸ ਤੋਂ ਬਾਅਦ, ਭਾਜਪਾ 10 ਸਾਲ ਕੇਂਦਰ ਵਿੱਚ ਸੱਤਾ ਤੋਂ ਦੂਰ ਰਹੀ, ਪਰ ਮੁੱਖ ਵਿਰੋਧੀ ਪਾਰਟੀ ਬਣੀ ਰਹੀ।

2014 ਵਿੱਚ, ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਜਪਾ ਨੂੰ ਬਹੁਮਤ ਮਿਲਿਆ। ਇਸ ਤੋਂ ਬਾਅਦ, ਉਸਨੇ 2019 ਵਿੱਚ ਹੋਰ ਵੀ ਵੱਡੀ ਜਿੱਤ ਪ੍ਰਾਪਤ ਕੀਤੀ। ਅਯੁੱਧਿਆ ਵਿੱਚ ਰਾਮ ਮੰਦਰ ਦੀ ਉਸਾਰੀ, ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣਾ ਅਤੇ ਯੂਨੀਫਾਰਮ ਸਿਵਲ ਕੋਡ ਆਦਿ ਭਾਜਪਾ ਦੇ ਮੁੱਖ ਏਜੰਡੇ ਹਨ। ਧਿਆਨਯੋਗ ਹੈ ਕਿ ਪਾਰਟੀ ਨੇ ਕਈ ਮੁੱਦਿਆਂ ‘ਤੇ ਸਫਲਤਾ ਪ੍ਰਾਪਤ ਕੀਤੀ ਹੈ। ਅਯੁੱਧਿਆ ਵਿੱਚ ਇੱਕ ਵਿਸ਼ਾਲ ਰਾਮ ਮੰਦਰ ਬਣਾਇਆ ਜਾ ਰਿਹਾ ਹੈ, ਜਦੋਂ ਕਿ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾ ਦਿੱਤੀ ਗਈ ਹੈ। ਭਾਜਪਾ ਬਾਰੇ ਦਾਅਵਾ ਕੀਤਾ ਜਾਂਦਾ ਹੈ ਕਿ ਇਹ ਦੁਨੀਆ ਦੀ ਸਭ ਤੋਂ ਵੱਡੀ ਪਾਰਟੀ ਹੈ।

Read More
Follow On:

ਫ਼ਤਹਿਗੜ੍ਹ ਸਾਹਿਬ ਤੋਂ ਅੱਜ ਸ਼ੁਰੂ ਹੋਵੇਗੀ BJP ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’, ਦਿੱਲੀ CM ਰੇਖਾ ਗੁਪਤਾ ਦਿਖਾਉਣਗੇ ਹਰੀ ਝੰਡੀ

ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਕਰਵਾਉਣ ਦੇ ਮਕਸਦ ਨਾਲ ਭਾਰਤੀ ਜਨਤਾ ਪਾਰਟੀ ਵੱਲੋਂ ਉਲੀਕੀ ਗਈ ਵਿਸ਼ੇਸ਼ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਅੱਜ ਇਤਿਹਾਸਕ ਤੇ ਪਵਿੱਤਰ ਧਰਤੀ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਰਸਮੀ ਆਗਾਜ਼ ਹੋ ਗਿਆ ਹੈ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਇਸ ਯਾਤਰਾ ਨੂੰ ਰਵਾਨਾ ਕਰਨ ਲਈ ਅੱਜ ਸਵੇਰੇ ਵਿਸ਼ੇਸ਼ ਤੌਰ 'ਤੇ ਫ਼ਤਹਿਗੜ੍ਹ ਸਾਹਿਬ ਪਹੁੰਚੇ।

BJP ਦਾ ਨਸ਼ਾ ਮੁਕਤ ਪੰਜਾਬ ਯਾਤਰਾ ਦੀ ਸ਼ੁਰੂਆਤ, 117 ਹਲਕਿਆਂ ‘ਚ ਘੁੰਮਣਗੇ 15 ਰੱਥ

BJP Nasha Mukt Yatra: ਸ਼ੁੱਕਰਵਾਰ ਯਾਨੀ 18 ਸਤੰਬਰ ਤੋਂ ਭਾਜਪਾ ਸੂਬੇ ਭਰ ਵਿੱਚ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਰਸਮੀ ਆਗਾਜ਼ ਕਰੇਗੀ। ਇਹ ਵਿਸ਼ਾਲ ਯਾਤਰਾ 18 ਤੋਂ 30 ਸਤੰਬਰ ਤੱਕ ਕੁੱਲ 13 ਦਿਨ ਨਿਰੰਤਰ ਜਾਰੀ ਰਹੇਗੀ। ਇਸ ਮੁਹਿੰਮ ਤਹਿਤ ਚਾਰ ਵੱਖ-ਵੱਖ ਯਾਤਰਾਵਾਂ ਕੱਢੀਆਂ ਜਾਣਗੀਆਂ, ਜੋ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰਦਿਆਂ ਲਗਭਗ 4,000 ਕਿਲੋਮੀਟਰ ਦਾ ਸਫ਼ਰ ਤੈਅ ਕਰਨਗੀਆਂ।

ਤਰੁਣ ਚੁੱਘ ਨੇ ਦਰਬਾਰ ਸਾਹਿਬ ‘ਚ ਨਿਭਾਈ ਜੋੜਿਆਂ ਦੀ ਸੇਵਾ

ਭਾਜਪਾ ਨੇਤਾ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮਦਿਨ 'ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਗੋਲਡਨ ਟੈਂਪਲ) ਪਹੁੰਚੇ ਅਤੇ ਜੋੜਿਆਂ ਦੀ ਸੇਵਾ ਨਿਭਾਈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਦੀ ਲੰਬੀ ਉਮਰ, ਚੰਗੀ ਸਿਹਤ ਅਤੇ ਦੇਸ਼ ਦੀ ਤਰੱਕੀ ਲਈ ਅਰਦਾਸ ਕੀਤੀ। ਉਨ੍ਹਾਂ ਨੇ ਨਸ਼ਾ ਮੁਕਤ ਪੰਜਾਬ ਅਤੇ ਰਾਜ ਨੂੰ ਗੈਂਗਸਟਰਵਾਦ ਦੇ ਮਾਹੌਲ ਤੋਂ ਮੁਕਤ ਕਰਨ ਲਈ ਵੀ ਦੁਆ ਕੀਤੀ।

ਭਾਜਪਾ ‘ਚ ਸ਼ਾਮਲ ਹੋਣਗੇ ਬਾਦਲ ਪਰਿਵਾਰ ਦੇ ਕਰੀਬੀ ਮੇਜਰ ਭੁਪਿੰਦਰ ਸਿੰਘ, CM ਸੈਣੀ ਕਰਵਾਉਣਗੇ ਜੁਆਇਨ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਅਤਿ-ਕਰੀਬੀ ਅਤੇ ਸਾਬਕਾ ਸਿਆਸੀ ਸਕੱਤਰ ਮੇਜਰ ਭੁਪਿੰਦਰ ਸਿੰਘ ਅੱਜ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜਨ ਜਾ ਰਹੇ ਹਨ। ਉਹ ਆਪਣੇ ਪੁੱਤਰ ਸਮੇਤ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਹੋਣਗੇ। ਜ਼ਿਕਰਯੋਗ ਹੈ ਕਿ ਮੇਜਰ ਭੁਪਿੰਦਰ ਸਿੰਘ ਨਾ ਸਿਰਫ਼ ਵੱਡੇ ਬਾਦਲ ਸਾਹਿਬ ਦੇ ਬੇਹੱਦ ਭਰੋਸੇਮੰਦ ਰਹੇ ਹਨ।

BJP ਦੀ ‘ਨਸ਼ਾ ਮੁਕਤ ਯਾਤਰਾ’ 18 ਤੋਂ, DGP ਗੌਰਵ ਯਾਦਵ ਨਾਲ ਮੀਟਿੰਗ ਮਗਰੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਦੀ ਮੰਗ

ਪੰਜਾਬ ਭਾਜਪਾ ਵੱਲੋਂ 18 ਸਤੰਬਰ ਤੋਂ ਆਰੰਭ ਕੀਤੀ ਜਾ ਰਹੀ ਸੂਬਾ ਵਿਆਪੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨਾਲ ਅਹਿਮ ਮੁਲਾਕਾਤ ਕੀਤੀ। ਇਸ ਬੈਠਕ ਦੌਰਾਨ ਭਾਜਪਾ ਆਗੂਆਂ ਨੇ ਡੀਜੀਪੀ ਨੂੰ ਜਾਣੂ ਕਰਵਾਇਆ ਕਿ 13 ਦਿਨਾਂ ਤੱਕ ਨਿਰੰਤਰ ਚੱਲਣ ਵਾਲੀ ਇਹ ਮੁਹਿੰਮ ਪੰਜਾਬ ਦੇ ਹਰੇਕ ਜ਼ਿਲ੍ਹੇ ਅਤੇ ਵਿਧਾਨ ਸਭਾ ਹਲਕੇ ਨੂੰ ਕਵਰ ਕਰੇਗੀ।

UCC ‘ਤੇ ਅਮਿਤ ਸ਼ਾਹ ਦਾ ਵੱਡਾ ਐਲਾਨ, 2029 ਤੋਂ ਪਹਿਲਾਂ 21 ਸੂਬਿਆਂ ਵਿੱਚ ਲਾਗੂ ਹੋਵੇਗੀ ਸਮਾਨ ਨਾਗਰਿਕ ਸੰਹਿਤਾ

Amit Shah: ਅਮਿਤ ਸ਼ਾਹ ਨੇ ਦਾਅਵਾ ਕੀਤਾ ਹੈ ਕਿ 2029 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ BJP-NDA ਸ਼ਾਸਿਤ 21 ਸੂਬਿਆਂ ਵਿੱਚ ਸਮਾਨ ਨਾਗਰਿਕ ਸੰਹਿਤਾ (UCC) ਲਾਗੂ ਹੋ ਜਾਵੇਗੀ। ਉੱਤਰਾਖੰਡ, ਗੁਜਰਾਤ ਅਤੇ ਅਸਾਮ ਵਿੱਚ ਇਸ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ।

ਚੋਣਾਂ ਤੋਂ ਪਹਿਲਾਂ BJP ਪੰਜਾਬ ‘ਚ ਕੱਢੇਗੀ ਮੈਗਾ ਐਂਟੀ ਡਰੱਗਜ਼ ਯਾਤਰਾ, 117 ਹਲਕਿਆਂ ‘ਚੋਂ ਲੰਘਣਗੇ 4 ਰੂਟ

ਪੰਜਾਬ ਵਿੱਚ ਹੋਣ ਵਾਲੀਆਂ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਸੂਬੇ ਵਿੱਚ ਨਸ਼ਿਆਂ ਵਿਰੁੱਧ ਇੱਕ ਵਿਸ਼ਾਲ ਅਤੇ ਨਿਰਣਾਇਕ ਮੁਹਿੰਮ ਵਿੱਢਣ ਜਾ ਰਹੀ ਹੈ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ 18 ਸਤੰਬਰ ਨੂੰ ਪਠਾਨਕੋਟ ਦੇ ਇਤਿਹਾਸਕ ਸਰਹੱਦੀ ਕਸਬੇ ਮਾਧੋਪੁਰ ਤੋਂ ਇਸ ਮੈਗਾ ਐਂਟੀ ਡਰੱਗਜ਼ ਯਾਤਰਾ ਦੀ ਰਸਮੀ ਸ਼ੁਰੂਆਤ ਕਰਨਗੇ।

PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਡੋਦਰਾ ਵਿੱਚ ਨੌਜਵਾਨਾਂ ਨਾਲ ਗੱਲਬਾਤ ਕੀਤੀ। ਇਸ ਸਮਾਗਮ ਵਿੱਚ ਲਗਭਗ 6,000 Gen-Z ਨੌਜਵਾਨਾਂ ਦੇ ਸ਼ਾਮਲ ਹੋਣ ਦੀ ਉਮੀਦ ਸੀ, ਜਦੋਂ ਕਿ ਇੱਕ ਘੰਟੇ ਦੇ ਅੰਦਰ 21,000 ਨੇ ਰਜਿਸਟਰੇਸ਼ਨ ਕਰਵਾਈ। ਇਸ ਸਮਾਗਮ ਵਿੱਚ ਵਿਕਸਤ ਭਾਰਤ ਦੀ ਝਲਕ ਵੇਖਣ ਨੂੰ ਮਿਲੀ।

ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ’ ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ – ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ

ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਕਾਰ ਚੱਲ ਰਹੇ ਗਤੀਰੋਧ ਨੂੰ ਹੱਲ ਕਰਨ ਲਈ, ਕੇਂਦਰੀ ਊਰਜਾ ਮੰਤਰੀ ਮਨੋਹਰ ਲਾਲ ਖੱਟਰ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਇੱਕ ਵਫ਼ਦ ਵਿਚਕਾਰ ਗੁਰੂਗ੍ਰਾਮ ਵਿੱਚ ਲਗਭਗ ਚਾਰ ਘੰਟੇ ਦੀ ਮੀਟਿੰਗ ਹੋਈ। ਇਹ ਮੀਟਿੰਗ ਰਾਤ 11 ਵਜੇ ਤੱਕ ਚੱਲੀ। ਵੱਖ-ਵੱਖ ਰਾਜਾਂ ਦੇ 13 ਕਿਸਾਨ ਪ੍ਰਤੀਨਿਧੀਆਂ ਨੇ ਹਿੱਸਾ ਲਿਆ।

‘ਦਿਮਾਗੀ ਨਕਸਲ’ ਹਲਕੇ ਢੰਗ ਨਾਲ ਨਹੀਂ ਕਰਨਾ ਚਾਹੀਦਾ….ਕੀ ਹੈ ਇਸਦਾ ਅਰਥ….ਕੈਪਟਨ ਅਮਰਿੰਦਰ ਨੇ PM ਮੋਦੀ ਤੋਂ ਮੰਗਿਆ ਸਪੱਸ਼ਟੀਕਰਨ

Captain Amrinder On Dimagi Naxal: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 'ਦਿਮਾਗੀ ਨਕਸਲੀ' ਸ਼ਬਦ ਨੂੰ ਲੈ ਕੇ ਚੁੱਕੇ ਗਏ ਸਵਾਲਾਂ ਨੇ ਸੂਬੇ ਦੇ ਸਿਆਸੀ ਗਲਿਆਰਿਆਂ ਵਿੱਚ ਇੱਕ ਨਵੀਂ ਬਹਿਸ ਛੇੜ ਦਿੱਤੀ ਹੈ।

ਰਾਹੁਲ ਗਾਂਧੀ FIR ਮਾਮਲਾ: ਭਾਜਪਾ ਵਿਰੁੱਧ ਪੰਜਾਬ ਕਾਂਗਰਸ ਨੇ ਖੋਲ੍ਹਿਆ ਮੋਰਚਾ, ਜਲੰਧਰ ਤੋਂ ਸ਼ੁਰੂ ਕਰਨਗੇ ਅੰਦੋਲਨ

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਆਦਮਪੁਰ ਤੋਂ ਵਿਧਾਇਕ ਸੁਖਵਿੰਦਰ ਕੋਟਲੀ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਉੱਤਰਾਖੰਡ ਦੇ ਹਲਦਵਾਨੀ ਸ਼ਹਿਰ 'ਚ ਰਾਮਲੀਲਾ ਮੈਦਾਨ ਵਿਖੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੀ ਰੈਲੀ ਹੋਈ ਸੀ। ਰੈਲੀ ਤੋਂ ਬਾਅਦ ਭਾਜਪਾ ਵੱਲੋਂ ਮੈਦਾਨ ਦਾ ਸ਼ੁੱਧੀਕਰਨ ਕੀਤਾ ਗਿਆ, ਜਿਸ ਨੂੰ ਲੈ ਕੇ ਕਾਂਗਰਸ 'ਚ ਭਾਰੀ ਰੋਸ ਹੈ।

1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਸ਼ਰਧਾਂਜਲੀ ‘ਤੇ ਵਿਵਾਦ, AAP ਦਾ BJP ਖ਼ਿਲਾਫ਼ ਵਿਰੋਧੀ ਪ੍ਰਦਰਸ਼ਨ

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀਆਂ 'ਚ ਸ਼ਾਮਲ ਸੱਜਣ ਕੁਮਾਰ ਦਾ ਹਾਲ ਹੀ 'ਚ ਦੇਹਾਂਤ ਹੋ ਗਿਆ ਸੀ। ਇਸ ਤੋਂ ਬਾਅਦ ਉਸ ਵੇਲੇ ਵਿਵਾਦ ਖੜ੍ਹਾ ਹੋ ਗਿਆ, ਜਦੋਂ ਦਿੱਲੀ ਤੋਂ ਭਾਜਪਾ ਦੇ ਤਿੰਨ ਮੌਜੂਦਾ ਸੰਸਦ ਮੈਂਬਰ ਰਾਮਵੀਰ ਬਿਦੂੜੀ, ਯੋਗੇਂਦਰ ਚੰਦੋਲੀਆ ਤੇ ਕਮਲਜੀਤ ਸਹਿਰਾਵਤ ਉਸ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ ਅਤੇ ਜਨਤਕ ਤੌਰ 'ਤੇ ਸ਼ਰਧਾਂਜਲੀ ਵੀ ਦਿੱਤੀ।

‘ਸ਼ੁੱਧੀਕਰਨ’ ਵਿਵਾਦ: ਚੰਨੀ ਨੇ ਘੇਰੀ ਭਾਜਪਾ, ਬੋਲੇ- ਦਲਿਤ ਵਿਰੋਧੀ ਤੇ ਮਨੂਵਾਦੀ ਮਾਨਸਿਕਤਾ ਫਿਰ ਜੱਗ ਜ਼ਾਹਿਰ

ਚਰਨਜੀਤ ਸਿੰਘ ਚੰਨੀ ਨੇ ਇਸ ਪੂਰੇ ਵਿਵਾਦ ਨੂੰ ਲੈ ਕੇ ਭਾਜਪਾ 'ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਭਾਜਪਾ ਦੀ ਦਲਿਤ-ਵਿਰੋਧੀ ਤੇ ਮਨੂਵਾਦੀ ਮਾਨਸਿਕਤਾ ਇੱਕ ਵਾਰ ਫਿਰ ਜੱਗ ਜ਼ਾਹਰ ਹੋ ਚੁੱਕੀ ਹੈ।

ਪੰਜਾਬ ‘ਚ ਭਾਜਪਾ-ਅਕਾਲੀ ਦਲ ਗਠਜੋੜ ਦੀ ਚਰਚਾ ਤੇਜ਼, ਕਈ ਸੀਟਾਂ ‘ਤੇ ਬਦਲ ਸਕਦਾ ਹੈ ਸਮੀਕਰਨ

Punjab Elections 2027: ਪੰਜਾਬ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੰਭਾਵਿਤ ਮੁੜ ਗਠਜੋੜ ਦੀਆਂ ਚਰਚਾਵਾਂ ਤੇਜ਼ੀ ਨਾਲ ਚੱਲ ਰਹੀਆਂ ਹਨ। ਜੇਕਰ ਦੋਵਾਂ ਪਾਰਟੀਆਂ ਵਿਚਾਲੇ ਗਠਜੋੜ ਹੁੰਦਾ ਹੈ ਤਾਂ ਕਈ ਸੀਟਾਂ 'ਤੇ ਸਿਆਸੀ ਸਮੀਕਰਨ ਬਦਲ ਸਕਦੇ ਹਨ। ਸ਼ਹਿਰੀ ਭਾਜਪਾ ਅਤੇ ਪੇਂਡੂ ਅਕਾਲੀ ਵੋਟਾਂ ਦੇ ਮੇਲ ਨਾਲ ਕਈ ਸੀਟਾਂ 'ਤੇ ਮੁਕਾਬਲੇ ਦੀ ਤਸਵੀਰ ਬਦਲ ਸਕਦੀ ਹੈ।

ਪੰਜਾਬ ਵਿਧਾਨ ਸਭਾ ਚੋਣਾਂ ‘ਚ ਹੋਵੇਗਾ ਭਾਜਪਾ-ਅਕਾਲੀ ਗਠਜੋੜ? ਪਰਦੇ ਪਿੱਛੇ ਚੱਲ ਰਹੀ ਹਲਚਲ

ਸੂਤਰਾਂ ਮੁਤਾਬਕ, ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ 'ਚ ਗਠਜੋੜ ਲਈ ਗੱਲਬਾਤ ਜਾਰੀ ਹੈ। ਦੋਵਾਂ ਪਾਰਟੀਆਂ 'ਚ ਸੀਟ ਵੰਡ ਨੂੰ ਲੈ ਕੇ ਚਰਚਾ ਹੋ ਰਹੀ ਹੈ। ਭਾਜਪਾ ਮੁਤਾਬਕ ਉਹ ਪੰਜਾਬ 'ਚ ਪਹਿਲਾਂ ਨਾਲੋਂ ਮਜ਼ਬੂਤ ਸਥਿਤੀ 'ਚ ਹੈ। ਅਜਿਹੇ 'ਚ ਭਾਜਪਾ ਚਾਹੁੰਦੀ ਹੈ ਕਿ ਦੋਵਾਂ ਵਿਚਕਾਰ ਬਰਾਬਰੀ ਦਾ ਗਠਜੋੜ ਹੋਵੇ।

ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...