ਪੰਜਾਬ ਸਰਕਾਰ
ਪੰਜਾਬ ਸਰਕਾਰ ਆਪਣਾ ਹਰ ਫੈਸਲਾ ਸੂਬੇ ਦੇ ਲੋਕਾਂ ਦੀ ਭਲਾਈ ਲਈ ਚੁੱਕ ਰਹੀ ਹੈ। ਬਿਜਲੀ, ਸਿੱਖਿਆ, ਲੋਕਾਂ ਨੂੰ ਘਰ ਬੈਠਿਆਂ ਮਿਲਣ ਵਾਲੀ ਹਰ ਸਰਕਾਰੀ ਸਹੂਲਤ ਸੂਬੇ ਦੀ ਸਰਕਾਰ ਨੂੰ ਲੋਕਾਂ ਦੀ ਪੰਸਦੀਦਾ ਸਰਕਾਰ ਬਣਾ ਰਹੀ ਹੈ। ਪੰਜਾਬ ਸਰਕਾਰ ਦੇ ਮੰਤਰੀਆਂ ਤੋਂ ਲੈ ਕੇ ਵਿਧਾਇਕਾਂ ਤੱਕ, ਇਥੋਂ ਤੱਕ ਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਹਰ ਵੇਲ੍ਹੇ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਨ ਵਿੱਚ ਲੱਗੇ ਰਹਿੰਦੇ ਹਨ। ਪੰਜਾਬ ਸਰਕਾਰ ਦੀ ਹਰ ਖਬਰ ਦਾ ਅਪਡੇਟ ਪੜ੍ਹੋ ਸਿਰਫ ਟੀਵੀ9 ਪੰਜਾਬੀ ‘ਤੇ…
ਕਿਸ਼ਾਊ ਪ੍ਰਾਜੈਕਟ ਮਾਮਲੇ ‘ਚ ਸੁਪਰੀਮ ਕੋਰਟ ਦਾ ਰੁਖ਼ ਕਰਨ ਦੀ ਤਿਆਰੀ ‘ਚ ਪੰਜਾਬ ਸਰਕਾਰ, ਪਾਣੀ ‘ਚ ਹਿੱਸੇ ਦਾ ਦਾਅਵਾ ਦੁਹਰਾਇਆ
ਕਰੀਬ ਅੱਠ ਦਹਾਕਿਆਂ ਤੋਂ ਲਟਕੇ ਹੋਏ ਕਿਸ਼ਾਊ ਮਲਟੀਪਰਪਜ਼ ਡੈਮ ਪ੍ਰਾਜੈਕਟ ਨੂੰ ਲਾਗੂ ਕਰਨ ਦੀ ਦਿਸ਼ਾ 'ਚ ਬੀਤੇ ਦਿਨੀਂ ਵੱਡਾ ਕਦਮ ਚੁੱਕਿਆ ਗਿਆ ਸੀ। ਨਵੀਂ ਦਿੱਲੀ ਦੇ ਕਰਤਵਯ ਭਵਨ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਹੋਈ ਉੱਚ ਪੱਧਰੀ ਮੀਟਿੰਗ 'ਚ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਹਰਿਆਣਾ, ਰਾਜਸਥਾਨ ਅਤੇ ਦਿੱਲੀ ਵਿਚਾਲੇ ਇਸ ਪ੍ਰਾਜੈਕਟ ਨੂੰ ਲੈ ਕੇ ਸਮਝੌਤਾ ਪੱਤਰ (MoU) 'ਤੇ ਦਸਤਖ਼ਤ ਕੀਤੇ ਗਏ।
- TV9 Punjabi
- Updated on: Sep 21, 2026
- 4:22 am
ਨਵਾਂਸ਼ਹਿਰ ‘ਚ AAP ਦੇ ਨਵੇਂ ਜ਼ਿਲ੍ਹਾ ਦਫ਼ਤਰ ਦਾ ਉਦਘਾਟਨ, ਸਿਸੋਦੀਆ ਨੇ 2027 ਲਈ ਤਿੰਨੋਂ ਵਿਧਾਨ ਸਭਾ ਸੀਟਾਂ ‘ਤੇ ਜਿੱਤਣ ਦਾ ਕੀਤਾ ਦਾਅਵਾ
ਦਫ਼ਤਰ ਦੇ ਉਦਘਾਟਨ ਤੋਂ ਬਾਅਦ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਨਵਾਂਸ਼ਹਿਰ ਵਿੱਚ ਜ਼ਿਲ੍ਹਾ ਦਫ਼ਤਰ ਹੁਣ ਲੋਕਾਂ ਲਈ ਵਿਸ਼ਵਾਸ ਦਾ ਕੇਂਦਰ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦਾ ਸਰਕਾਰੀ ਜਾਂ ਹੋਰ ਕੰਮ ਨਹੀਂ ਹੋ ਰਿਹਾ ਹੈ ਤਾਂ ਉਹ ਆਪਣੀ ਸਮੱਸਿਆ ਲੈ ਕੇ ਜ਼ਿਲ੍ਹਾ ਪ੍ਰਧਾਨ ਜਾਂ ਜ਼ਿਲ੍ਹਾ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ ਅਤੇ ਪਾਰਟੀ ਉਨ੍ਹਾਂ ਦਾ ਮੁੱਦਾ ਚੁੱਕੇਗੀ।
- Shailesh Kumar
- Updated on: Sep 20, 2026
- 10:21 am
ਚੁੰਨੀ ਲਾਲ ਭਗਤ ਦੇ ਦਿਹਾਂਤ ‘ਤੇ ਮੰਤਰੀ ਕਟਾਰੂਚੱਕ ਤੇ ਬਰਿੰਦਰ ਗੋਇਲ ਨੇ ਸਾਂਝਾ ਕੀਤਾ ਦੁੱਖ, ਪਰਿਵਾਰ ਨਾਲ ਕੀਤੀ ਗੱਲਬਾਤ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਤੇ ਬਰਿੰਦਰ ਕੁਮਾਰ ਗੋਇਲ ਨੇ ਸਾਬਕਾ ਮੰਤਰੀ ਚੁਨੀ ਲਾਲ ਭਗਤ ਦੇ ਦੇਹਾਂਤ 'ਤੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਚੁਨੀ ਲਾਲ ਭਗਤ ਨੂੰ ਪੰਜਾਬ ਦੀ ਸਿਆਸਤ ਦੀ ਵਿਲੱਖਣ ਸ਼ਖਸੀਅਤ ਦੱਸਿਆ ਅਤੇ ਉਨ੍ਹਾਂ ਦੀ ਲਗਨ, ਮਿਹਨਤ ਤੇ ਇਮਾਨਦਾਰੀ ਨੂੰ ਯਾਦ ਕੀਤਾ।
- Davinder Kumar
- Updated on: Sep 19, 2026
- 2:45 pm
ਲੁਧਿਆਣਾ ‘ਚ AAP ਨੇ ਵਿੱਢੀ ਚੋਣ ਮੁਹਿੰਮ, ਪੈਂਫਲੇਟ ਜਾਰੀ; CM ਮਾਨ ਬੋਲੇ- ‘ਅਕਾਲੀ-ਭਾਜਪਾ ਨੇ ਨਸ਼ਾ ਫੈਲਾਇਆ, ਹੁਣ ਕੱਢ ਰਹੇ ਯਾਤਰਾਵਾਂ’
ਪੰਜਾਬ ਵਿੱਚ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖ ਚੁੱਕਾ ਹੈ। ਇਸੇ ਲੜੀ ਤਹਿਤ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ (AAP) ਨੇ ਸਨਅਤੀ ਸ਼ਹਿਰ ਲੁਧਿਆਣਾ ਤੋਂ ਆਪਣੀ ਵਿਸ਼ਾਲ ਚੋਣ ਮੁਹਿੰਮ ਦਾ ਰਸਮੀ ਆਗਾਜ਼ ਕਰ ਦਿੱਤਾ ਹੈ।
- TV9 Punjabi
- Updated on: Sep 19, 2026
- 10:33 am
ਪੰਜਾਬ ‘ਚ AAP ਦੀ ਚੋਣ ਮੁਹਿੰਮ ਦਾ ਅੱਜ ਆਗਾਜ਼, ਲੁਧਿਆਣਾ ਤੋਂ CM ਮਾਨ ਕਰਨਗੇ ਸ਼ੁਰੂਆਤ; 20 ਸਤੰਬਰ ਤੋਂ ਮੈਗਾ ਡੋਰ-ਟੂ-ਡੋਰ ਪ੍ਰਚਾਰ
ਲੁਧਿਆਣਾ ਦੇ ਪੱਖੋਵਾਲ ਰੋਡ ਸਥਿਤ ਇਨਡੋਰ ਸਟੇਡੀਅਮ ਵਿਖੇ ਆਮ ਆਦਮੀ ਪਾਰਟੀ ਵੱਲੋਂ ਇੱਕ ਵਿਸ਼ਾਲ ਸਿਆਸੀ ਸਮਾਗਮ ਦੌਰਾਨ ਆਪਣੀ ਚੋਣ ਮੁਹਿੰਮ ਦਾ ਰਸਮੀ ਆਗਾਜ਼ ਕੀਤਾ ਗਿਆ। ਸਵੇਰੇ 11 ਤੋਂ ਬਾਅਦ ਦੁਪਹਿਰ 2 ਵਜੇ ਤੱਕ ਚੱਲੇ ਇਸ ਪ੍ਰੋਗਰਾਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਪਾਰਟੀ ਦਾ ਅਧਿਕਾਰਤ ਚੋਣ ਪੈਂਫ਼ਲੇਟ ਜਾਰੀ ਕੀਤਾ।
- TV9 Punjabi
- Updated on: Sep 19, 2026
- 3:02 am
ਪੰਜਾਬ ‘ਚ AAP 20 ਸਤੰਬਰ ਤੋਂ ਸ਼ੁਰੂ ਕਰੇਗੀ ਡੋਰ ਟੂ ਡੋਰ ਮੁਹਿੰਮ, 2.68 ਲੱਖ ਬੂਥ ਕਮੇਟੀ ਮੈਂਬਰ ਦੱਸਣਗੇ ਸਰਕਾਰ ਦੀਆਂ ਪ੍ਰਾਪਤੀਆਂ
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਸਿਸੋਦੀਆ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਆਪਣਾ ਸਾਢੇ ਚਾਰ ਸਾਲ ਦਾ ਕਾਰਜਕਾਲ ਪੂਰਾ ਕਰ ਲਿਆ ਹੈ ਅਤੇ 2022 ਵਿੱਚ ਕੀਤੇ ਗਏ ਸਾਰੇ ਚੋਣ ਵਾਅਦੇ ਪੂਰੇ ਕੀਤੇ ਹਨ।
- TV9 Punjabi
- Updated on: Sep 18, 2026
- 4:35 pm
PAU ਕਿਸਾਨ ਮੇਲੇ ਦਾ CM ਮਾਨ ਨੇ ਕੀਤਾ ਉਦਘਾਟਨ, ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU), ਲੁਧਿਆਣਾ ਵਿਖੇ ਅੱਜ ਤੋਂ ਦੋ-ਰੋਜ਼ਾ ਵਿਸ਼ਾਲ ਸਾਉਣੀ ਕਿਸਾਨ ਮੇਲਾ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ਗਿਆ ਹੈ। 18 ਅਤੇ 19 ਸਤੰਬਰ ਨੂੰ ਆਯੋਜਿਤ ਕੀਤੇ ਜਾ ਰਹੇ ਇਸ ਸੂਬਾ ਪੱਧਰੀ ਮੇਲੇ ਵਿੱਚ ਪੰਜਾਬ ਸਮੇਤ ਗੁਆਂਢੀ ਸੂਬਿਆਂ ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਤੋਂ ਵੱਡੀ ਗਿਣਤੀ ਵਿੱਚ ਕਿਸਾਨ, ਖੇਤੀ ਮਾਹਿਰ ਅਤੇ ਪੇਂਡੂ ਨੌਜਵਾਨ ਪਹੁੰਚਣੇ ਸ਼ੁਰੂ ਹੋ ਗਏ ਹਨ।
- Rajinder Arora
- Updated on: Sep 18, 2026
- 9:54 am
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ‘ਚ ਸ਼ਰਧਾਲੂਆਂ ਨੂੰ ਕੀ-ਕੀ ਮਿਲਦੀਆਂ ਨੇ ਸਹੂਲਤਾਂ? 5.10 ਲੱਖ ਸੰਗਤਾਂ ਨੇ ਕੀਤੇ ਦਰਸ਼ਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭੀ ਗਈ ਲੋਕ-ਪੱਖੀ ਪਹਿਲਕਦਮੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਨੂੰ ਸੂਬੇ ਭਰ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਕ ਅਹਿਮ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਇਸ ਸਕੀਮ ਤਹਿਤ ਹੁਣ ਤੱਕ ਕੁੱਲ 5,10,807 ਸ਼ਰਧਾਲੂ ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ-ਦੀਦਾਰੇ ਕਰ ਚੁੱਕੇ ਹਨ।
- TV9 Punjabi
- Updated on: Sep 18, 2026
- 8:52 am
ਪੰਜਾਬ ਦੇ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, CM ਮਾਨ ਨਾਲ ਮੀਟਿੰਗ ਮਗਰੋਂ 4-4% DA ਦੀਆਂ ਦੋ ਕਿਸ਼ਤਾਂ ਦਾ ਐਲਾਨ
ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਦੇ ਰਾਹ ਪਏ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਇੱਕ ਬੇਹੱਦ ਅਹਿਮ ਅਤੇ ਉੱਚ-ਪੱਧਰੀ ਮੀਟਿੰਗ ਕੀਤੀ। ਇਹ ਬੈਠਕ ਸਵੇਰੇ 11 ਵਜੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵਿਖੇ ਸਾਂਝੀ ਤਾਲਮੇਲ ਕਮੇਟੀ ਦੇ ਸੀਨੀਅਰ ਆਗੂਆਂ ਨਾਲ ਹੋਈ, ਜਿਸ ਵਿੱਚ ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ 'ਤੇ ਵਿਸਥਾਰਪੂਰਵਕ ਅਤੇ ਹਾਂ-ਪੱਖੀ ਵਿਚਾਰ-ਵਟਾਂਦਰਾ ਕੀਤਾ ਗਿਆ।
- TV9 Punjabi
- Updated on: Sep 18, 2026
- 7:52 am
ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਰੌਣਕਾਂ, ਦੇਸ਼-ਵਿਦੇਸ਼ ਤੋਂ ਜੁਟੀ ਸੰਗਤ, CM ਭਗਵੰਤ ਮਾਨ ਨੇ ਦਿੱਤੀ ਵਧਾਈ
Guru Nanak Dev Ji: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਵਿਆਹ ਪੁਰਬ ਨੂੰ ਲੈ ਕੇ ਸਮੂਹ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ। ਬਟਾਲਾ ਦੇ ਇਤਿਹਾਸਕ ਗੁਰਦੁਆਰਾ ਕੰਧ ਸਾਹਿਬ ਵਿਖੇ ਸੰਗਤਾਂ ਦਾ ਹੜ੍ਹ ਆਇਆ ਹੋਇਆ ਹੈ। ਵਿਸ਼ਾਲ ਨਗਰ ਕੀਰਤਨ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉੱਧਰ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਪਵਿੱਤਰ ਮੌਕੇ ਦੀਆਂ ਵਧਾਈਆਂ ਦਿੱਤੀਆਂ ਹਨ।
- TV9 Punjabi
- Updated on: Sep 18, 2026
- 6:17 am
AAP ਦਾ ਪੰਜਾਬ ‘ਚ ਚੋਣ ਬਿਗੁਲ: CM ਮਾਨ ਕੱਲ੍ਹ ਲੁਧਿਆਣਾ ਤੋ ਲਾਂਚ ਕਰਨਗੇ ਕੈਂਪੇਨ; ਵਰਕਰ ਘਰ-ਘਰ ਪਹੁੰਚਾਉਣਗੇ ਰਿਪੋਰਟ ਕਾਰਡ
ਪੰਜਾਬ ਦੀਆਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੇ ਜ਼ਮੀਨੀ ਪੱਧਰ 'ਤੇ ਆਪਣੀ ਚੋਣ ਮੁਹਿੰਮ ਵਿੱਢਣ ਦੀ ਪੂਰੀ ਤਿਆਰੀ ਕਰ ਲਈ ਹੈ। ਪਾਰਟੀ ਵੱਲੋਂ ਕੱਲ੍ਹ ਯਾਨੀ 19 ਸਤੰਬਰ ਨੂੰ ਪੰਜਾਬ ਭਰ ਵਿੱਚ ਆਪਣੀ ਚੋਣ ਮੁਹਿੰਮ ਦਾ ਰਸਮੀ ਐਲਾਨ ਕੀਤਾ ਜਾਵੇਗਾ।
- TV9 Punjabi
- Updated on: Sep 18, 2026
- 10:21 am
ਪੰਜਾਬ ‘ਚ 3 ਸੀਨੀਅਰ IAS ਅਧਿਕਾਰੀਆਂ ਦਾ ਤਬਾਦਲਾ: ਅਨੁਰਾਗ ਨੂੰ ਖੇਤੀਬਾੜੀ, ਜਸਪ੍ਰੀਤ ਨੂੰ ਮਾਲ ਵਿਭਾਗ ਦੀ ਜ਼ਿੰਮੇਵਾਰੀ
ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਸਪ੍ਰੀਤ ਤਲਵਾੜ ਨੂੰ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਦਾ ਮੁੱਖ ਸਕੱਤਰ ਅਤੇ ਖਣਨ ਅਤੇ ਨਿਆਂ ਵਿਭਾਗ ਦਾ ਵਾਧੂ ਚਾਰਜ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ।।
- TV9 Punjabi
- Updated on: Sep 17, 2026
- 10:15 am
ਮੈਂਟਲ ਹੈਲਥ ਨੂੰ ਲੈ ਕੇ ਵੱਡੀ ਤਿਆਰੀ, “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਸਰਕਾਰ ਦਾ ਵੱਡਾ ਕਦਮ
ਭਗਵੰਤ ਮਾਨ ਸਰਕਾਰ ਨੇ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗੈਰ-ਸਰਕਾਰੀ ਮੈਂਬਰ ਬਣਾਏ ਕੀਤੇ ਹਨ। ਮਜ਼ਬੂਤ ਸਟੇਟ ਮੈਂਟਲ ਹੈਲਥ ਅਥਾਰਟੀ (SMHA) ਨਾਲ ਪੰਜਾਬ ਵਿੱਚ ਮਾਨਸਿਕ ਸਿਹਤ ਸੇਵਾਵਾਂ ਲਈ ਜਵਾਬਦੇਹੀ ਆਵੇਗੀ।
- TV9 Punjabi
- Updated on: Sep 17, 2026
- 8:36 am
ਪੰਜਾਬ ਦੇ ਹਿੱਤ ‘ਚ ਨਹੀਂ ਚੰਡੀਗੜ੍ਹ ਸਿਹਤ ਸੇਵਾ ਨਿਯਮ 2026… AAP ਨੇ ਖਰੜੇ ਵਿੱਚ ਬਦਲਾਅ ਦੀ ਕੀਤੀ ਮੰਗ
ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਚੰਡੀਗੜ੍ਹ ਸਿਹਤ ਸੇਵਾ ਨਿਯਮ 2026 ਦਾ ਸਖ਼ਤ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਤਬਦੀਲੀਆਂ ਨਾਲ ਚੰਡੀਗੜ੍ਹ ਦੀਆਂ ਡਾਕਟਰੀ ਸੇਵਾਵਾਂ ਵਿੱਚ ਪੰਜਾਬ ਦਾ ਹਿੱਸਾ ਘੱਟ ਜਾਵੇਗਾ।
- TV9 Punjabi
- Updated on: Sep 17, 2026
- 5:18 am
AAP ਵਿਧਾਇਕ ਜਿੰਪਾ ਨੇ ਮਾਲਪੁਰ ਬਾੜੀਆਂ ਕਲਾਂ ਘਟਨਾ ਦੀ ਕੀਤੀ ਨਿੰਦਾ, ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਹੋਈ ਕਥਿਤ ਤੋੜਫੋੜ ਦੀ ਘਟਨਾ
ਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੈਂ ਆਪਣੇ ਵੱਲੋਂ ਆਪਣੀ ਸਾਰੀ ਪਾਰਟੀ ਵੱਲੋਂ ਆਮ ਆਦਮੀ ਪਾਰਟੀ ਵੱਲੋਂ ਆਪਣੇ ਸਾਰੇ ਸਾਥੀਆਂ ਵੱਲੋਂ ਮੁੱਖ ਮੰਤਰੀ ਵੱਲੋਂ ਅਤੇ ਸਾਰੀ ਸਰਕਾਰ ਵੱਲੋਂ ਇਸ ਦੀ ਘੋਰ ਨਿੰਦਾ ਕਰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਜਿਹੜੇ ਇਸ ਤਰ੍ਹਾਂ ਦੇ ਕੰਮ ਕਰਨ ਵਾਲੇ ਹਨ, ਉਨ੍ਹਾਂ ਨੂੰ ਜਲਦ ਫੜਿਆ ਵੀ ਜਾਵੇਗਾ ਅਤੇ ਸਜ਼ਾ ਵੀ ਮਿਲੇਗੀ।
- Sukhvinder Singh
- Updated on: Sep 17, 2026
- 5:19 am