AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅਬੋਹਰ ਬਣਿਆ ‘ਅੱਗ ਦਾ ਗੋਲਾ’, ਤਾਪਮਾਨ 44 ਡਿਗਰੀ ਪਾਰ, ਸਕੂਲੀ ਬੱਚਿਆਂ ਨੂੰ ਹੋ ਰਹੀ ਪ੍ਰੇਸ਼ਾਨੀ

ਸਕੂਲੀ ਬੱਚਿਆਂ ਨੂੰ ਸਭ ਤੋਂ ਵੱਧ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ, ਤੇਜ਼ ਗਰਮੀ ਦੇ ਬਾਵਜੂਦ, ਸਕੂਲ ਅਜੇ ਵੀ ਖੁੱਲ੍ਹੇ ਹਨ। ਜਿਸ ਕਾਰਨ ਉਨ੍ਹਾਂ ਨੂੰ ਤੇਜ਼ ਧੁੱਪ ਵਿੱਚ ਆਉਣਾ ਪੈ ਰਿਹਾ ਹੈ। ਸਕੂਲ ਦੀ ਛੁੱਟੀ ਵੇਲੇ, ਬੱਚੇ ਗਰਮ ਹਵਾਵਾਂ ਅਤੇ ਲੂ ਵਿਚਕਾਰ ਘਰ ਵਾਪਸ ਆ ਰਹੇ ਹਨ। ਮਾਪਿਆਂ ਦੀਆਂ ਚਿੰਤਾਵਾਂ ਵੀ ਵਧ ਰਹੀਆਂ ਹਨ।

ਅਬੋਹਰ ਬਣਿਆ 'ਅੱਗ ਦਾ ਗੋਲਾ', ਤਾਪਮਾਨ 44 ਡਿਗਰੀ ਪਾਰ, ਸਕੂਲੀ ਬੱਚਿਆਂ ਨੂੰ ਹੋ ਰਹੀ ਪ੍ਰੇਸ਼ਾਨੀ
arvinder-taneja-fazilka
| Published: 27 May 2026 18:56 PM IST
Share

ਸਰਹੱਦੀ ਸ਼ਹਿਰ ਅਬੋਹਰ ਇਸ ਸਮੇਂ ਬਹੁਤ ਜ਼ਿਆਦਾ ਗਰਮੀ ਦੀ ਮਾਰ ਝੱਲ ਰਿਹਾ ਹੈ। ਸ਼ਹਿਰ ਦਾ ਤਾਪਮਾਨ ਲਗਾਤਾਰ 44 ਡਿਗਰੀ ਸੈਲਸੀਅਸ ਪਾਰ ਜਾ ਰਿਹਾ ਹੈ। ਜਿਸ ਨਾਲ ਆਮ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ। ਸਥਿਤੀ ਇੰਨੀ ਗੰਭੀਰ ਹੈ ਕਿ ਲੋਕਾਂ ਨੇ ਅਬੋਹਰ ਨੂੰ “ਭੱਠੀ” ਕਹਿਣਾ ਸ਼ੁਰੂ ਕਰ ਦਿੱਤਾ ਹੈ। ਤੇਜ਼ ਧੁੱਪ ਅਤੇ ਗਰਮ ਹਵਾਵਾਂ ਨੇ ਦੁਪਹਿਰ ਵੇਲੇ ਗਲੀਆਂ ਸੁੰਨਸਾਨ ਕਰ ਦਿੱਤੀਆਂ ਹਨ ਅਤੇ ਬਾਜ਼ਾਰਾਂ ਵਿੱਚ ਆਵਾਜਾਈ ਘੱਟ ਗਈ ਹੈ।

ਸਕੂਲੀ ਬੱਚਿਆਂ ਨੂੰ ਹੋ ਰਹੀ ਪ੍ਰੇਸ਼ਾਨੀ

ਸਕੂਲੀ ਬੱਚਿਆਂ ਨੂੰ ਸਭ ਤੋਂ ਵੱਧ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ, ਤੇਜ਼ ਗਰਮੀ ਦੇ ਬਾਵਜੂਦ, ਸਕੂਲ ਅਜੇ ਵੀ ਖੁੱਲ੍ਹੇ ਹਨ। ਜਿਸ ਕਾਰਨ ਉਨ੍ਹਾਂ ਨੂੰ ਤੇਜ਼ ਧੁੱਪ ਵਿੱਚ ਆਉਣਾ ਪੈ ਰਿਹਾ ਹੈ। ਸਕੂਲ ਦੀ ਛੁੱਟੀ ਵੇਲੇ, ਬੱਚੇ ਗਰਮ ਹਵਾਵਾਂ ਅਤੇ ਲੂ ਵਿਚਕਾਰ ਘਰ ਵਾਪਸ ਆ ਰਹੇ ਹਨ। ਮਾਪਿਆਂ ਦੀਆਂ ਚਿੰਤਾਵਾਂ ਵੀ ਵਧ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਗਰਮੀਆਂ ਦੀਆਂ ਛੁੱਟੀਆਂ 30 ਮਈ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਜਿਸ ਨਾਲ ਬੱਚਿਆਂ ਨੂੰ ਰਾਹਤ ਮਿਲ ਸਕਦੀ ਹੈ। ਹਲਾਂਕਿ, ਛੂੱਟੀਆਂ ਨੂੰ ਲੈ ਕੇ ਸਰਕਾਰ ਵੱਲੋਂ ਕੋਈ ਵੀ ਨੋਟਿਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਹੈ।

40 ਡਿਗਰੀ ਸੈਲਸੀਅਸ ਤੋਂ ਵੱਧ ਤਾਪਮਾਨ

ਇਸ ਤੀਬਰ ਗਰਮੀ ਤੋਂ ਰੋਜ਼ਾਨਾ ਮਜ਼ਦੂਰ, ਗਲੀ-ਮੁਹੱਲੇ ਵਾਲੇ, ਡਿਲੀਵਰੀ ਵਰਕਰ ਅਤੇ ਬਾਹਰ ਕੰਮ ਕਰਨ ਵਾਲੇ ਸਭ ਤੋਂ ਵੱਧ ਪ੍ਰਭਾਵਿਤ ਹਨ। 40 ਡਿਗਰੀ ਸੈਲਸੀਅਸ ਤੋਂ ਵੱਧ ਤਾਪਮਾਨ ਵਿੱਚ ਕੰਮ ਕਰਨਾ ਉਨ੍ਹਾਂ ਲਈ ਇੱਕ ਚੁਣੌਤੀ ਬਣ ਗਿਆ ਹੈ। ਵਸਨੀਕਾਂ ਦਾ ਕਹਿਣਾ ਹੈ ਕਿ ਇਸ ਸਾਲ ਦੀ ਗਰਮੀ ਨੇ ਪਿਛਲੇ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ ਅਤੇ ਅਬੋਹਰ ਵਿੱਚ ਮਾਰੂਥਲ ਵਰਗੀ ਗਰਮੀ ਪੈ ਰਹੀ ਹੈ। ਦੁਪਹਿਰ ਵੇਲੇ ਵੀ ਮੁੱਖ ਸੜਕਾਂ ਖਾਲੀ ਦਿਖਾਈ ਦਿੰਦੀਆਂ ਹਨ ਅਤੇ ਲੋਕ ਸਿਰਫ਼ ਜ਼ਰੂਰੀ ਕੰਮ ਲਈ ਹੀ ਆਪਣੇ ਘਰਾਂ ਤੋਂ ਬਾਹਰ ਨਿਕਲ ਰਹੇ ਹਨ।

ਦੁਪਹਿਰ ਵੇਲੇ ਬਾਹਰ ਜਾਣ ਤੋਂ ਬਚਣ ਦੀ ਸਲਾਹ- ਸਿਵਲ ਸਰਜਨ

ਅਬੋਹਰ ਵਿੱਚ ਪੈ ਰਹੀ ਇਸ ਤੇਜ਼ ਗਰਮੀ ਦੌਰਾਨ, ਠੰਡੇ ਪੀਣ ਵਾਲੇ ਪਾਣੀ ਦੀਆਂ ਦੁਕਾਨਾਂ ਅਤੇ ਗੱਡੀਆਂ ‘ਤੇ ਵੱਡੀ ਭੀੜ ਦੇਖੀ ਜਾ ਸਕਦੀ ਹੈ। ਲੋਕ ਤੇਜ਼ ਗਰਮੀ ਤੋਂ ਰਾਹਤ ਪਾਉਣ ਲਈ ਲੱਸੀ, ਕੋਲਡ ਡਰਿੰਕਸ, ਗੰਨੇ ਦੇ ਰਸ ਆਦਿ ਦਾ ਸਹਾਰਾ ਲੈ ਰਹੇ ਹਨ। ਇਸ ਦੌਰਾਨ, ਅਬੋਹਰ ਸਿਵਲ ਹਸਪਤਾਲ ਦੇ ਸਰਜਨ ਡਾ. ਗਗਨਦੀਪ ਸਿੰਘ ਨੇ ਲੋਕਾਂ ਨੂੰ ਦੁਪਹਿਰ ਵੇਲੇ ਬਾਹਰ ਜਾਣ ਤੋਂ ਬਚਣ, ਭਰਪੂਰ ਪਾਣੀ ਪੀਣ ਅਤੇ ਗਰਮੀ ਤੋਂ ਆਪਣੇ ਆਪ ਨੂੰ ਬਚਾਉਣ ਦੀ ਸਲਾਹ ਦਿੱਤੀ। ਫਿਲਹਾਲ, ਸ਼ਹਿਰ ਵਾਸੀ ਮੀਂਹ ਅਤੇ ਮੌਸਮ ਤੋਂ ਕੁਝ ਰਾਹਤ ਦੀ ਉਡੀਕ ਕਰ ਰਹੇ ਹਨ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...