AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਇਸਲਾਮਾਬਾਦ ਦੇ ਹਸਪਤਾਲ ‘ਚ AC ਧਮਾਕੇ ਨਾਲ ਅੱਗ, 15 ਨਵਜੰਮੇ ਬੱਚਿਆਂ ਦੀ ਮੌਤ

ਇਸਲਾਮਾਬਾਦ ਦੇ PIMS ਹਸਪਤਾਲ ਵਿੱਚ AC ਕੰਪ੍ਰੈਸਰ ਫਟਣ ਕਾਰਨ ਅੱਗ ਲੱਗ ਗਈ। ਹਾਦਸੇ ਵਿੱਚ 15 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ, ਜਦਕਿ ਇੱਕ ਬੱਚੇ ਨੂੰ ਬਚਾ ਲਿਆ ਗਿਆ।

ਇਸਲਾਮਾਬਾਦ ਦੇ ਹਸਪਤਾਲ 'ਚ AC ਧਮਾਕੇ ਨਾਲ ਅੱਗ, 15 ਨਵਜੰਮੇ ਬੱਚਿਆਂ ਦੀ ਮੌਤ
ਇਸਲਾਮਾਬਾਦ ਦੇ ਹਸਪਤਾਲ ‘ਚ AC ਧਮਾਕੇ ਨਾਲ ਅੱਗ
tv9-punjabi
| Updated On: 26 Aug 2026 11:30 AM IST
Share

ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਦੇ ਇੱਕ ਸਰਕਾਰੀ ਹਸਪਤਾਲ ਵਿੱਚ ਬੁੱਧਵਾਰ ਸਵੇਰੇ ਅੱਗ ਲੱਗਣ ਕਾਰਨ 15 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਹ ਹਾਦਸਾ ਪਾਕਿਸਤਾਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (PIMS) ਦੇ ਮਹਿਲਾ ਅਤੇ ਬਾਲ ਸਿਹਤ ਵਾਰਡ ਵਿੱਚ ਵਾਪਰਿਆ। ਹਸਪਤਾਲ ਦੀ ਤੀਜੀ ਮੰਜ਼ਿਲ ‘ਤੇ ਬਣੇ ਨਰਸਰੀ ਵਾਰਡ ਵਿੱਚ 16 ਨਵਜੰਮੇ ਬੱਚੇ ਦਾਖ਼ਲ ਸਨ। PIMS ਉਹੀ ਹਸਪਤਾਲ ਹੈ, ਜਿੱਥੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਦਾਲਤ ਦੇ ਹੁਕਮ ‘ਤੇ ਸਿਹਤ ਜਾਂਚ ਲਈ ਲਿਆਂਦਾ ਗਿਆ ਸੀ।

ਪਾਕਿਸਤਾਨ ਦੇ ਜੀਓ ਨਿਊਜ਼ ਮੁਤਾਬਕ, ਸਵੇਰੇ ਕਰੀਬ 6:45 ਵਜੇ AC ਦਾ ਕੰਪ੍ਰੈਸਰ ਫਟ ਗਿਆ, ਜਿਸ ਤੋਂ ਬਾਅਦ ਵਾਰਡ ਵਿੱਚ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਬੱਚਿਆਂ ਨੂੰ ਬਚਾਉਣ ਦਾ ਮੌਕਾ ਨਹੀਂ ਮਿਲ ਸਕਿਆ। ਰੈਸਕਿਊ ਟੀਮ ਨੇ ਖਿੜਕੀ ਦਾ ਸ਼ੀਸ਼ਾ ਤੋੜ ਕੇ ਵਾਰਡ ਵਿੱਚ ਦਾਖ਼ਲ ਹੋ ਕੇ ਬਚਾਅ ਕਾਰਜ ਸ਼ੁਰੂ ਕੀਤਾ। ਰੈਸਕਿਊ ਅਧਿਕਾਰੀਆਂ ਮੁਤਾਬਕ, ਸਿਰਫ਼ ਇੱਕ ਨਵਜੰਮੇ ਬੱਚੇ ਨੂੰ ਜ਼ਿੰਦਾ ਬਚਾਇਆ ਜਾ ਸਕਿਆ। ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਦੱਸਿਆ ਕਿ 14 ਬੱਚਿਆਂ ਦੀਆਂ ਲਾਸ਼ਾਂ ਅੱਗ ਵਿੱਚ ਪੂਰੀ ਤਰ੍ਹਾਂ ਸੜ ਗਈਆਂ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਜਾਂਚ ਦੇ ਹੁਕਮ ਦਿੱਤੇ ਹਨ। ਸ਼ਹਿਬਾਜ਼ ਨੇ ਕਿਹਾ ਹੈ ਕਿ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਰੈਸਕਿਊ ਟੀਮ ਨੇ ਅੱਗ ‘ਤੇ ਪਾਇਆ ਕਾਬੂ

ਰੈਸਕਿਊ ਟੀਮ ਨੇ ਅੱਗ ‘ਤੇ ਕਾਬੂ ਪਾ ਲਿਆ ਹੈ। ਹੁਣ ਹਸਪਤਾਲ ਵਿੱਚ ਅੱਗ ਨਾਲ ਪ੍ਰਭਾਵਿਤ ਥਾਂ ਨੂੰ ਠੰਡਾ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਹਾਦਸੇ ਦੀ ਜਾਂਚ ਲਈ ਐਡੀਸ਼ਨਲ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਇੱਕ ਜਾਂਚ ਕਮੇਟੀ ਬਣਾਈ ਗਈ ਹੈ। ਕਮੇਟੀ ਅੱਗ ਲੱਗਣ ਦੇ ਕਾਰਨਾਂ ਅਤੇ ਹਸਪਤਾਲ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕਰੇਗੀ। ਕਮੇਟੀ ਨੂੰ 24 ਘੰਟਿਆਂ ਦੇ ਅੰਦਰ ਰਿਪੋਰਟ ਜਮ੍ਹਾਂ ਕਰਵਾਉਣੀ ਹੈ।

19 ਹੋਰ ਲੋਕਾਂ ਨੂੰ ਕੀਤਾ ਗਿਆ ਰੈਸਕਿਊ

ਹਾਦਸੇ ਦੀ ਜਾਣਕਾਰੀ ਮਿਲਦੇ ਹੀ 6 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ 4 ਐਂਬੂਲੈਂਸ ਮੌਕੇ ‘ਤੇ ਪਹੁੰਚੀਆਂ। ਰੈਸਕਿਊ ਟੀਮ ਨੇ ਲੋਕਾਂ ਨੂੰ ਬਾਹਰ ਕੱਢਣ ਦਾ ਕੰਮ ਕੀਤਾ। ਅੱਗ ਦੌਰਾਨ 19 ਹੋਰ ਲੋਕਾਂ ਨੂੰ ਬਚਾਇਆ ਗਿਆ। ਇਨ੍ਹਾਂ ਵਿੱਚ 10 ਔਰਤਾਂ, 7 ਬੱਚੇ ਅਤੇ 2 ਪੁਰਸ਼ ਸ਼ਾਮਲ ਸਨ। PIMS ਇਸਲਾਮਾਬਾਦ ਦਾ ਸਭ ਤੋਂ ਵੱਡਾ ਸਰਕਾਰੀ ਹਸਪਤਾਲ ਹੈ। ਇਹ ਸ਼ਹਿਰ ਦੇ ਦੋ ਸਭ ਤੋਂ ਪੁਰਾਣੇ ਹਸਪਤਾਲਾਂ ਵਿੱਚੋਂ ਇੱਕ ਹੈ। ਹਸਪਤਾਲ ਦੀ ਵੈੱਬਸਾਈਟ ਮੁਤਾਬਕ, ਮਾਂ ਅਤੇ ਬੱਚਿਆਂ ਦੇ ਵਾਰਡ ਵਿੱਚ 156 ਬੈੱਡ ਹਨ।

Source:TV9Hindi.com

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...