AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

FBI ਦੀ ਮੋਸਟ ਵਾਂਟੇਂਡ ਲਿਸਟ ਵਿੱਚ ਸ਼ਾਮਲ ਪੰਜਾਬੀ ਤਸਕਰ ਹਰਮਨਵੀਰ ਸਿੰਘ ਗ੍ਰਿਫਤਾਰ, ਫਰਜੀ ਨਾਵਾਂ ਨਾਲ ਰਹਿ ਰਿਹਾ ਸੀ ਮੁਲਜ਼ਮ

FBI Arrested Harmanvir Singh: ਆਪ੍ਰੇਸ਼ਨ ਹਾਰਡਬਾਲ ਤਹਿਤ ਗ੍ਰਿਫ਼ਤਾਰ ਕੀਤੇ ਗਏ ਬੀਸੀ (ਬ੍ਰਿਟਿਸ਼ ਕੋਲੰਬੀਆ) ਦੇ ਰਵਿੰਦਰ ਢਾਂਡਾ, ਜਸਕਰਨ ਬਾਗੜੀ ਅਤੇ ਗੁਰਤੇਜ ਸਮਾਗ ਦੀ ਹਵਾਲਗੀ ਦੀ ਸੁਣਵਾਈ 22 ਜੁਲਾਈ ਨੂੰ ਬੀਸੀ ਸੁਪਰੀਮ ਕੋਰਟ ਵਿੱਚ ਹੋਈ ਸੀ। ਹਾਲਾਂਕਿ, ਅਦਾਲਤ ਨੇ ਇਸ ਮਾਮਲੇ ਵਿੱਚ ਅਦਾਲਤੀ ਕਾਰਵਾਈ ਦੇ ਜਨਤਕ ਕਰਨ 'ਤੇ ਪਾਬੰਦੀ ਲਗਾ ਦਿੱਤੀ ਹੈ।

FBI ਦੀ ਮੋਸਟ ਵਾਂਟੇਂਡ ਲਿਸਟ ਵਿੱਚ ਸ਼ਾਮਲ ਪੰਜਾਬੀ ਤਸਕਰ ਹਰਮਨਵੀਰ ਸਿੰਘ ਗ੍ਰਿਫਤਾਰ, ਫਰਜੀ ਨਾਵਾਂ ਨਾਲ ਰਹਿ ਰਿਹਾ ਸੀ ਮੁਲਜ਼ਮ
tv9-punjabi
| Updated On: 23 Jul 2026 14:11 PM IST
Share

ਅਮਰੀਕੀ ਜਾਂਚ ਏਜੰਸੀ FBI ਨੇ ਆਪ੍ਰੇਸ਼ਨ ਹਾਰਡਬਾਲ ਤਹਿਤ ਇੱਕ ਪੰਜਾਬੀ ਗੈਂਗਸਟਰ ਅਤੇ ਤਸਕਰ ਹਰਮਨਵੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਇਸ ਸ਼ਖਸ ਨੂੰ ਤਿੰਨ ਦਿਨ ਪਹਿਲਾਂ ਹੀ ਐਫਬੀਆਈ ਨੇ ਮੋਸਟ ਵਾਂਟੇਡ ਅਪਰਾਧੀ ਐਲਾਨਿਆ ਸੀ। ਇਸ ਤੋਂ ਬਾਅਦ, ਪੰਜਾਬੀ ਗੈਂਗਸਟਰ ਅਤੇ ਤਸਕਰ, ਹਰਮਨਵੀਰ ਸਿੰਘ ਨੂੰ ਕੈਲੀਫੋਰਨੀਆ ਹਾਈਵੇਅ ਪੈਟਰੋਲ ਅਧਿਕਾਰੀਆਂ ਨੇ 21 ਜੁਲਾਈ ਦੀ ਸਵੇਰ ਨੂੰ ਸਟਾਕਟਨ, ਕੈਲੀਫੋਰਨੀਆ ਤੋਂ ਗ੍ਰਿਫ਼ਤਾਰ ਕਰ ਲਿਆ।

ਹਰਮਨਵੀਰ ਸਿੰਘ ਵੈਨਕੂਵਰ ਨਿਵਾਸੀ ਅਤੇ ਪੰਜਾਬੀ ਮੂਲ ਦੇ ਤਸਕਰ ਰਵਿੰਦਰ ਢਾਂਡਾ ਨਾਲ ਮਿਲ ਕੇ ਕੰਮ ਕਰ ਰਿਹਾ ਸੀ। ਇਹ ਲੋਕ ਭਾਰਤ ਦੇ ਲਾਰੈਂਸ ਅਤੇ ਜੱਗੂ ਭਗਵਾਨਪੁਰੀਆ ਗੈਂਗ ਲਈ ਕੰਮ ਕਰਦੇ ਹਨ।

20 ਜੁਲਾਈ ਨੂੰ ਮੋਸਟ ਵਾਂਟੇਡ ਲਿਸਟ ‘ਚ ਪਾਇਆ ਸੀ ਨਾਂ

ਐਫਬੀਆਈ ਦੀ ਲਾਸ ਏਂਜਲਸ ਯੂਨਿਟ ਨੇ 20 ਜੁਲਾਈ ਨੂੰ ਹਰਮਨਵੀਰ ਸਿੰਘ ਦੀ ਫੋਟੋ ਵਾਲਾ ਇੱਕ ਮੋਸਟ ਵਾਂਟੇਡ ਪੋਸਟਰ ਜਾਰੀ ਕੀਤਾ ਸੀ। ਇਹ ਵੱਡੀ ਗ੍ਰਿਫ਼ਤਾਰੀ ਕੈਲੀਫੋਰਨੀਆ ਹਾਈਵੇਅ ਪੈਟਰੋਲ ਅਧਿਕਾਰੀਆਂ ਦੁਆਰਾ ਕੀਤੀ ਗਈ ਸੀ। ਜਾਂਚ ਏਜੰਸੀਆਂ ਦੇ ਅਨੁਸਾਰ, ਹਰਮਨਵੀਰ ‘ਤੇ ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਰੱਖਣ ਅਤੇ ਅਮਰੀਕਾ ਤੋਂ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੀ ਸਾਜ਼ਿਸ਼ ਰਚਣ ਦਾ ਆਰੋਪ ਲਗਾਇਆ ਗਿਆ ਹੈ।

ਪੰਜਾਬੀ ਮੂਲ ਦਾ ਤਸਕਰ ਹਰਮਨਵੀਰ ਸਿੰਘ ਗ੍ਰਿਫਤਾਰ

ਪੰਜਾਬੀ ਮੂਲ ਦਾ ਤਸਕਰ ਹਰਮਨਵੀਰ ਸਿੰਘ ਗ੍ਰਿਫਤਾਰ

ਫਰਜੀ ਪਛਾਣ ਨਾਲ ਰਹਿ ਰਿਹਾ ਸੀ ਹਰਮਨਵੀਰ

ਐਫਬੀਆਈ ਦੇ ਅਨੁਸਾਰ, ਹਰਮਨਵੀਰ ਸਿੰਘ ਕਈ ਫਰਜੀ ਨਾਵਾਂ ਹੇਠ ਕੈਨੇਡਾ ਵਿੱਚ ਰਹਿ ਰਿਹਾ ਹੈ। ਐਫਬੀਆਈ ਦੇ ਅਨੁਸਾਰ, ਆਰੋਪੀ ਹਰੀ ਗੌਤਮ ਅਤੇ ਹਰਮਨ ਸੰਧੂ ਦੇ ਉਪਨਾਮਾਂ ਨਾਲ ਵੀ ਜਾਂਦਾ ਹੈ। 23 ਜੂਨ, 2026 ਨੂੰ ਕੈਲੀਫੋਰਨੀਆ ਦੇ ਲਾਸ ਏਂਜਲਸ ਵਿੱਚ ਫੈਡਰਲ ਜ਼ਿਲ੍ਹਾ ਅਦਾਲਤ ਦੁਆਰਾ ਉਸਦੇ ਖਿਲਾਫ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਗਿਆ ਸੀ।

ਰਵਿੰਦਰ ਢਾਂਡਾ ਗਿਰੋਹ ਦੇ ਨੈੱਟਵਰਕ

ਨਸ਼ੀਲੇ ਪਦਾਰਥਾਂ ਦੀਆਂ ਵੱਡੀਆਂ ਖੇਪਾਂ ਅਮਰੀਕਾ ਤੋਂ ਕੈਨੇਡਾ ਟਰੱਕਾਂ ਰਾਹੀਂ ਪਹੁੰਚਾਈਆਂ ਜਾਂਦੀਆਂ ਹਨ: ਐਫਬੀਆਈ ਦੇ ਅਨੁਸਾਰ, ਰਵਿੰਦਰ ਢਾਂਡਾ ਮੂਲ ਰੂਪ ਵਿੱਚ ਪੰਜਾਬ ਦਾ ਰਹਿਣ ਵਾਲਾ ਹੈ ਅਤੇ ਲੰਬੇ ਸਮੇਂ ਤੋਂ ਕੈਨੇਡੀਅਨ ਨਾਗਰਿਕ ਵੱਜੋ ਰਿਹਾ ਹੈ। ਇਸਦਾ ਨੈੱਟਵਰਕ ਵੈਨਕੂਵਰ, ਕੈਨੇਡਾ ਤੋਂ ਕੰਮ ਕਰਦਾ ਹੈ। ਇਹ ਅਮਰੀਕਾ, ਕੈਨੇਡਾ ਅਤੇ ਮੈਕਸੀਕੋ ਵਿਚਕਾਰ ਵੱਡੇ ਪੱਧਰ ‘ਤੇ ਕੋਕੀਨ ਅਤੇ ਮੈਥਾਮਫੇਟਾਮਾਈਨ ਦੀ ਤਸਕਰੀ ਲਈ ਜ਼ਿੰਮੇਵਾਰ ਹੈ। ਇਸਦਾ ਸਿੰਡੀਕੇਟ ਭਾਰਤ ਨਾਲ ਜੁੜੇ ਨੈੱਟਵਰਕ ਦੀ ਮਦਦ ਨਾਲ ਹਰ ਹਫ਼ਤੇ ਲੰਬੇ ਟਰੱਕਾਂ ਰਾਹੀਂ 100 ਕਿਲੋਗ੍ਰਾਮ ਤੋਂ ਵੱਧ ਨਸ਼ੀਲੇ ਪਦਾਰਥ ਸਰਹੱਦ ਪਾਰ ਕਰਦਾ ਸੀ।

ਕੀ ਹੈ ਆਪ੍ਰੇਸ਼ਨ ਹਾਰਡ ਬਾਲ?

ਅਮਰੀਕੀ ਨਿਆਂ ਵਿਭਾਗ ਅਤੇ ਐਫਬੀਆਈ ਨੇ ਕੈਨੇਡਾ ਅਤੇ ਹੋਰ ਦੇਸ਼ਾਂ ਦੀਆਂ ਏਜੰਸੀਆਂ ਦੇ ਸਹਿਯੋਗ ਨਾਲ, ਤਸਕਰਾਂ ਅਤੇ ਅਪਰਾਧੀਆਂ ਨੂੰ ਫੜਨ ਲਈ ਇੱਕ ਸਾਂਝਾ ਆਪ੍ਰੇਸ਼ਨ ਚਲਾਇਆ। ਇਸਨੂੰ ਆਪ੍ਰੇਸ਼ਨ ਹਾਰਡ ਬਾਲ ਦਾ ਨਾਮ ਦਿੱਤਾ ਗਿਆ ਹੈ। ਇਸ ਆਪ੍ਰੇਸ਼ਨ ਵਿੱਚ 37 ਅਪਰਾਧੀਆਂ/ਸ਼ੱਕੀਆਂ ਦੇ ਨਾਮ ਸ਼ਾਮਲ ਕੀਤੇ ਗਏ ਸਨ। ਇਹ ਆਪ੍ਰੇਸ਼ਨ ਭਾਰਤ-ਅਧਾਰਤ ਅਤੇ ਅੰਤਰਰਾਸ਼ਟਰੀ ਅਪਰਾਧਿਕ ਸਿੰਡੀਕੇਟ ਜਿਵੇਂ ਕਿ ਲਾਰੈਂਸ, ਜੱਗੂ ਭਗਵਾਨਪੁਰੀਆ ਅਤੇ ਰਵਿੰਦਰ ਢਾਂਡਾ ਖਿਲਾਫ ਕਾਰਵਾਈ ਕਰਨ ਲਈ ਸ਼ੁਰੂ ਕੀਤਾ ਗਿਆ ਸੀ। ਅਮਰੀਕਾ ਵਿੱਚ ਕੁੱਲ 24 ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ। ਗੈਂਗਸਟਰ ਗੋਲਡੀ ਬਰਾੜ ਨੂੰ ਫੜਨ ਲਈ ਵੀ ਤਲਾਸ਼ੀ ਮੁਹਿੰਮ ਵੀ ਸ਼ੁਰੂ ਕੀਤੀ ਗਈ ਸੀ, ਜਿਸ ਵਿੱਚ ਐਫਬੀਆਈ ਨੇ ਉਸਦੀ ਗ੍ਰਿਫਤਾਰੀ ਲਈ ਜਾਣਕਾਰੀ ਦੇਣ ਵਾਲੇ ਨੂੰ 50,000 ਡਾਲਰ ਦਾ ਇਨਾਮ ਦੀ ਘੋਸ਼ਣਾ ਕੀਤੀ ਸੀ।

ਕੌਣ ਹੈ ਹਰਮਨਵੀਰ ਸਿੰਘ ?

ਐਫਬੀਆਈ ਦੇ ਅਨੁਸਾਰ, ਹਰਮਨਵੀਰ ਸਿੰਘ ਅੰਤਰਰਾਸ਼ਟਰੀ ਅਪਰਾਧਿਕ ਸੰਗਠਨ ਵਿੱਚ ਸ਼ਾਮਲ ਹੋਣ ਲਈ ਲੋੜੀਂਦਾ ਸੀ ਜੋ ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਦੀ ਸਪਲਾਈ ਅਤੇ ਰੱਖਣ ਦੀ ਸਾਜ਼ਿਸ਼ ਵਿੱਚ ਸ਼ਾਮਲ ਸੀ। 31 ਸਾਲਾ ਸ਼ੱਕੀ ਹਰੀ ਗੌਤਮ ਅਤੇ ਹਰਮਨ ਸੰਧੂ ਵਰਗੇ ਫਰਜੀ ਨਾਵਾਂ ਦੀ ਵੀ ਵਰਤੋਂ ਕਰਦਾ ਹੈ। ਐਫਬੀਆਈ ਨੇ ਅੱਗੇ ਕਿਹਾ ਕਿ ਸਿੰਘ ਰਵਿੰਦਰ ਢਾਂਡਾ ਗਿਰੋਹ ਲਈ ਨਸ਼ੀਲੇ ਪਦਾਰਥਾਂ ਦੇ ਤਸਕਰੀ ਕਰਨ ਵਾਲੇ ਵਜੋਂ ਕੰਮ ਕਰਦਾ ਸੀ। ਢਾਂਡਾ ਸਮੂਹ ਨੇ ਕਥਿਤ ਤੌਰ ‘ਤੇ ਅਮਰੀਕਾ, ਕੈਨੇਡਾ ਅਤੇ ਮੈਕਸੀਕੋ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਸੰਗਠਨਾਂ ਲਈ ਕੋਕੀਨ ਅਤੇ ਮੇਥਾਮਫੇਟਾਮਾਈਨ ਦੀ ਤਸਕਰੀ ਕੀਤੀ ਸੀ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...