AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੁਲਵਾਮਾ ਹਮਲੇ ਦਾ ਮਾਸਟਰਮਾਈਂਡ ਹਮਜਾ ਬੁਰਹਾਨ ਢੇਰ, ਅਣਪਛਾਤੇ ਹਮਲਾਵਰਾਂ ਨੇ ਮਾਰੀ ਗੋਲੀ

Pulwama Attack Mastermind Killed: ਪੁਲਵਾਮਾ ਹਮਲੇ ਦੇ ਮਾਸਟਰਮਾਈਂਡਾਂ ਵਿੱਚੋਂ ਇੱਕ ਅਤੇ ਪਾਕਿਸਤਾਨ ਦੇ ਮੋਸਟ ਵਾਂਟੇਡ ਅੱਤਵਾਦੀ ਹਮਜ਼ਾ ਬੁਰਹਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਅਣਪਛਾਤੇ ਹਮਲਾਵਰਾਂ ਨੇ ਪਾਕਿਸਤਾਨ ਦੇ ਮੁਜ਼ੱਫਰਾਬਾਦ ਵਿੱਚ ਬੁਰਹਾਨ ਨੂੰ ਗੋਲੀ ਮਾਰ ਦਿੱਤੀ, ਜਿਸ ਨਾਲ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਹਮਲਾਵਰਾਂ ਨੇ ਉਸਨੂੰ ਕਈ ਗੋਲੀਆਂ ਮਾਰੀਆਂ ਹਨ।

ਪੁਲਵਾਮਾ ਹਮਲੇ ਦਾ ਮਾਸਟਰਮਾਈਂਡ ਹਮਜਾ ਬੁਰਹਾਨ ਢੇਰ, ਅਣਪਛਾਤੇ ਹਮਲਾਵਰਾਂ ਨੇ ਮਾਰੀ ਗੋਲੀ
jitendra-sharma
| Updated On: 21 May 2026 15:35 PM IST
Share

ਪੁਲਵਾਮਾ ਹਮਲੇ ਦੇ ਮਾਸਟਰਮਾਈਂਡਾਂ ਵਿੱਚੋਂ ਇੱਕ ਅਤੇ ਪਾਕਿਸਤਾਨ ਦੇ ਮੋਸਟ ਵਾਂਟੇਡ ਅੱਤਵਾਦੀ ਹਮਜ਼ਾ ਬੁਰਹਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਅਣਪਛਾਤੇ ਹਮਲਾਵਰਾਂ ਨੇ ਪਾਕਿਸਤਾਨ ਦੇ ਮੁਜ਼ੱਫਰਾਬਾਦ ਵਿੱਚ ਬੁਰਹਾਨ ਨੂੰ ਗੋਲੀ ਮਾਰ ਦਿੱਤੀ, ਜਿਸ ਨਾਲ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਹਮਲਾਵਰਾਂ ਨੇ ਉਸਨੂੰ ਕਈ ਗੋਲੀਆਂ ਮਾਰੀਆਂ ਹਨ।

ਹਮਜ਼ਾ ਅਲ-ਬਦਰ ਦਾ ਟਾਪ ਕਮਾਂਡਰ ਸੀ, ਉਸਦਾ ਪੂਰਾ ਨਾਮ ਅਰਜਮੰਦ ਗੁਲਜ਼ਾਰ ਡਾਰ ਉਰਫ਼ ਡਾਕਟਰ ਸੀ। ਸੁਰੱਖਿਆ ਏਜੰਸੀਆਂ ਦੇ ਅਨੁਸਾਰ, ਉਹ ਲੰਬੇ ਸਮੇਂ ਤੋਂ ਭਾਰਤ ਵਿਰੋਧੀ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਸੀ ਅਤੇ ਦੱਖਣੀ ਕਸ਼ਮੀਰ ਵਿੱਚ ਨੌਜਵਾਨਾਂ ਨੂੰ ਕੱਟੜਪੰਥੀ ਬਣਾਉਣ ਵਿੱਚ ਇੱਕ ਸ਼ਖਸੀਅਤ ਚੇਹਰਿਆਂ ਚੋ ਗਿਣਿਆ ਜਾਂਦਾ ਸੀ।

ਮੋਸਟ ਵਾਂਟੇਡ ਸੂਚੀ ਵਿੱਚ ਸ਼ਾਮਲ ਸੀ ਹਮਜਾ

ਅਰਜਮੰਦ ਗੁਲਜ਼ਾਰ ਮੂਲ ਰੂਪ ਵਿੱਚ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਰਤਨੀਪੋਰਾ ਖੇਤਰ ਦਾ ਰਹਿਣ ਵਾਲਾ ਸੀ। ਕਥਿਤ ਤੌਰ ‘ਤੇ ਉਹ ਲਗਭਗ ਸੱਤ ਸਾਲ ਪਹਿਲਾਂ ਜਾਇਜ਼ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਪਾਕਿਸਤਾਨ ਗਿਆ ਸੀ ਅਤੇ ਅੱਤਵਾਦੀ ਸੰਗਠਨ ਅਲ-ਬਦਰ ਵਿੱਚ ਸ਼ਾਮਲ ਹੋ ਗਿਆ ਸੀ। ਬਾਅਦ ਵਿੱਚ ਉਹ ਸੰਗਠਨ ਦਾ ਸੰਚਾਲਨ ਕਮਾਂਡਰ ਬਣ ਗਿਆ ਅਤੇ ਪਾਕਿਸਤਾਨ ਤੋਂ ਕਸ਼ਮੀਰ ਵਿੱਚ ਅੱਤਵਾਦੀ ਭਰਤੀ, ਫੰਡਿੰਗ ਅਤੇ ਹਥਿਆਰਾਂ ਦੀ ਸਪਲਾਈ ਦਾ ਨੈੱਟਵਰਕ ਚਲਾਉਣ ਲੱਗਾ।

ਭਾਰਤੀ ਸੁਰੱਖਿਆ ਏਜੰਸੀਆਂ ਨੇ ਉਸਨੂੰ ਲੰਬੇ ਸਮੇਂ ਤੋਂ ਮੋਸਟ ਵਾਂਟੇਡ ਸੂਚੀ ਵਿੱਚ ਰੱਖਿਆ ਹੋਇਆ ਸੀ। ਭਾਰਤੀ ਗ੍ਰਹਿ ਮੰਤਰਾਲੇ ਨੇ 2022 ਵਿੱਚ ਉਸਨੂੰ ਅਧਿਕਾਰਤ ਤੌਰ ‘ਤੇ ਅੱਤਵਾਦੀ ਨਾਮਜ਼ਦ ਕੀਤਾ ਸੀ। ਮੰਤਰਾਲੇ ਦੇ ਅਨੁਸਾਰ, ਉਹ ਪੁਲਵਾਮਾ ਅਤੇ ਦੱਖਣੀ ਕਸ਼ਮੀਰ ਵਿੱਚ ਅੱਤਵਾਦ ਫੈਲਾਉਣ, ਅੱਤਵਾਦੀ ਸੰਗਠਨਾਂ ਵਿੱਚ ਨੌਜਵਾਨਾਂ ਨੂੰ ਭਰਤੀ ਕਰਨ ਅਤੇ ਅੱਤਵਾਦ ਲਈ ਵਿੱਤੀ ਸਹਾਇਤਾ ਇਕੱਠੀ ਕਰਨ ਵਿੱਚ ਸਰਗਰਮੀ ਨਾਲ ਸ਼ਾਮਲ ਸੀ।

ਡਿਜੀਟਲ ਕੱਟਰਪੰਥ ਮਾਡਲ ਦਾ ਹਿੱਸਾ ਸੀ ਹਮਜ਼ਾ

ਪੁਲਵਾਮਾ ਲੰਬੇ ਸਮੇਂ ਤੋਂ ਘਾਟੀ ਵਿੱਚ ਅੱਤਵਾਦੀ ਗਤੀਵਿਧੀਆਂ ਦਾ ਸੰਵੇਦਨਸ਼ੀਲ ਕੇਂਦਰ ਰਿਹਾ ਹੈ। ਇਸ ਖੇਤਰ ਤੋਂ ਕਈ ਪ੍ਰਮੁੱਖ ਅੱਤਵਾਦੀ ਚੇਹਰੇ ਉੱਭਰ ਕੇ ਸਾਹਮਣੇ ਆਏ, ਜਿਨ੍ਹਾਂ ਵਿੱਚ ਬੁਰਹਾਨ ਵਾਨੀ ਵੀ ਸ਼ਾਮਲ ਹੈ, ਜਿਸਨੇ ਸੋਸ਼ਲ ਮੀਡੀਆ ਰਾਹੀਂ ਨੌਜਵਾਨਾਂ ਨੂੰ ਕੱਟੜਪੰਥੀ ਵੱਲ ਪ੍ਰਭਾਵਿਤ ਕੀਤਾ। ਅਰਜਮੰਦ ਗੁਲਜ਼ਾਰ ਨੂੰ ਵੀ ਉਸੇ ਡਿਜੀਟਲ ਰੈਡੀਕਲਾਈਜ਼ੇਸ਼ਨ ਮਾਡਲ ਦਾ ਹਿੱਸਾ ਮੰਨਿਆ ਜਾਂਦਾ ਹੈ, ਜੋ ਸੋਸ਼ਲ ਮੀਡੀਆ ਅਤੇ ਸਥਾਨਕ ਨੈੱਟਵਰਕਾਂ ਰਾਹੀਂ ਨੌਜਵਾਨਾਂ ਨੂੰ ਹਥਿਆਰ ਚੁੱਕਣ ਲਈ ਉਕਸਾਉਂਦਾ ਹੈ।

ਸੁਰੱਖਿਆ ਏਜੰਸੀਆਂ ਦੇ ਅਨੁਸਾਰ, ਅਰਜਮੰਦ ਗੁਲਜ਼ਾਰ ਦਾ ਨੈੱਟਵਰਕ ਪੁਲਵਾਮਾ, ਸ਼ੋਪੀਆਂ ਅਤੇ ਅਵੰਤੀਪੁਰਾ ਖੇਤਰਾਂ ਵਿੱਚ ਸਰਗਰਮ ਸੀ। ਉਸ ‘ਤੇ ਆਰੋਪ ਸੀ ਕਿ ਉਹ ਪਾਕਿਸਤਾਨ ਤੋਂ ਸਥਾਨਕ ਓਵਰਗ੍ਰਾਊਂਡ ਵਰਕਰਾਂ (OGWs) ਨੂੰ ਹਥਿਆਰ, ਫੰਡਿੰਗ ਅਤੇ ਅੱਤਵਾਦੀ ਨਿਰਦੇਸ਼ ਪਹੁੰਚਾਉਂਦਾ ਸੀ। ਉਹ ਵਿਸਫੋਟਕ ਜ਼ਬਤ ਕਰਨ, ਗ੍ਰਨੇਡ ਹਮਲਿਆਂ ਅਤੇ ਅੱਤਵਾਦੀ ਭਰਤੀ ਦੇ ਕਈ ਮਾਮਲਿਆਂ ਨਾਲ ਜੁੜਿਆ ਹੋਇਆ ਸੀ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...