AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਾਕਿਸਤਾਨ: CM ਮਰੀਅਮ ਸ਼ਰੀਫ ਦੇ ਬਿਆਨ ਤੇ ਮਚਿਆ ਹੰਗਾਮਾ, ਪੰਜਾਬ ਸਰਕਾਰ ਦੀ ਸਫ਼ਾਈ- ਇੰਡੀਆ ਕਾਰਡ ਖੇਡਿਆ ਗਿਆ

Maryam Nawaz statement: ਪਾਕਿਸਤਾਨ ਵਿੱਚ ਮਚੇ ਬਵਾਲ ਤੇ ਸਵਾਲ ਉਠਾਉਂਦਿਆਂ ਪੰਜਾਬ ਦੀ ਸੂਚਨਾ ਮੰਤਰੀ ਅਜ਼ਮਾ ਬੁਖਾਰੀ ਨੇ ਕਿਹਾ, ਮੈਨੂੰ ਸਮਝ ਨਹੀਂ ਆਉਂਦਾ ਕਿ ਇਸ ਵਿੱਚ ਕੀ ਇਤਰਾਜ਼ ਹੈ। ਉਨ੍ਹਾਂ ਦੇ ਇਸ ਬਿਆਨ ਤੇ ਇੰਡੀਆ ਕਾਰਡ ਖੇਡਿਆ ਗਿਆ ਹੈ।

ਪਾਕਿਸਤਾਨ: CM ਮਰੀਅਮ ਸ਼ਰੀਫ ਦੇ ਬਿਆਨ ਤੇ ਮਚਿਆ ਹੰਗਾਮਾ, ਪੰਜਾਬ ਸਰਕਾਰ ਦੀ ਸਫ਼ਾਈ- ਇੰਡੀਆ ਕਾਰਡ ਖੇਡਿਆ ਗਿਆ
ਮਰੀਅਮ ਦੇ ਬਿਆਨ ‘ਤੇ ਹੰਗਾਮਾ
tv9-punjabi
| Published: 08 Sep 2026 17:27 PM IST
Share

ਪਾਕਿਸਤਾਨ ਦੀ ਪੰਜਾਬ ਸਰਕਾਰ ਵੱਲੋਂ ਆਪਣੇ ਸੂਬੇ ਵਿੱਚ ਸੁਰੱਖਿਆ ਨਾਲ ਜੁੜੇ ਖ਼ਤਰੇ ਨੂੰ ਲੈ ਕੇ ਮੁੱਖ ਮੰਤਰੀ ਮਰੀਅਮ ਨਵਾਜ਼ ਦੀ ਟਿੱਪਣੀ ਤੇ ਸਫ਼ਾਈ ਦਿੱਤੀ ਗਈ ਹੈ। ਇਹ ਸਫ਼ਾਈ ਮਰੀਅਮ ਨਵਾਜ਼ ਵੱਲੋਂ ਪਿਛਲੇ ਹਫ਼ਤੇ ਦਿੱਤੇ ਗਏ ਬਿਆਨ ਤੋਂ ਬਾਅਦ ਸੋਸ਼ਲ ਮੀਡੀਆ ਤੇ ਸ਼ੁਰੂ ਹੋਈ ਬਹਿਸ ਦੇ ਮੱਦੇਨਜ਼ਰ ਆਈ ਹੈ। ਪਾਕਿਸਤਾਨ ਪੰਜਾਬ ਦੀ ਸੂਚਨਾ ਮੰਤਰੀ ਅਜ਼ਮਾ ਬੁਖਾਰੀ ਨੇ ਕਿਹਾ ਕਿ ਅੱਤਵਾਦ ਨੂੰ ਲੈ ਕੇ ਮੁੱਖ ਮੰਤਰੀ ਮਰੀਅਮ ਨਵਾਜ਼ ਦੇ ਬਿਆਨ ਨੂੰ ਉਸ ਦੇ ਅਸਲ ਸੰਦਰਭ ਤੋਂ ਹਟਾ ਕੇ ਪੇਸ਼ ਕੀਤਾ ਗਿਆ ਅਤੇ ਉਸ ਨੂੰ ਬੇਲੋੜੇ ਤੌਰ ਤੇ ਸਿਆਸੀ ਅਤੇ ਸੂਬਾਈ ਰੰਗ ਦੇ ਦਿੱਤਾ ਗਿਆ।

ਬੁਖਾਰੀ ਨੇ ਕਿਹਾ, ਸੋਸ਼ਲ ਮੀਡੀਆ ਤੇ ਮੁੱਖ ਮੰਤਰੀ ਮਰੀਅਮ ਨਵਾਜ਼ ਦੇ ਇੱਕ ਬਿਆਨ ਨੂੰ ਲੈ ਕੇ ਬੇਵਜ੍ਹਾ ਹੰਗਾਮਾ ਖੜ੍ਹਾ ਕੀਤਾ ਜਾ ਰਿਹਾ ਹੈ। ਅੱਤਵਾਦ ਨੂੰ ਲੈ ਕੇ ਉਨ੍ਹਾਂ ਵੱਲੋਂ ਜਤਾਈ ਗਈ ਚਿੰਤਾ ਨੂੰ ਗਲਤ, ਘਿਣਾਉਣੇ ਅਤੇ ਬੇਹੱਦ ਘਟੀਆ ਢੰਗ ਨਾਲ ਸੂਬਾਈ ਅਤੇ ਸਿਆਸੀ ਰੰਗ ਦੇ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਮਰੀਅਮ ਨੂੰ ਪਤਾ ਹੈ ਕਿ ਪਾਕਿਸਤਾਨ ਨੂੰ ਕਿਸੇ ਗੁਆਂਢੀ ਦੇਸ਼ ਤੋਂ ਕੋਈ ਖ਼ਤਰਾ ਨਹੀਂ ਹੈ।

ਅੰਦਰੂਨੀ ਸੁਰੱਖਿਆ ਨੂੰ ਲੈ ਕੇ ਪੰਜਾਬ ਵਿੱਚ ਸਰਗਰਮੀ

ਇਸ ਦੇ ਨਾਲ ਹੀ ਬੁਖਾਰੀ ਨੇ ਪਾਕਿਸਤਾਨੀ ਫੌਜ ਦੇ ਹਾਲੀਆ ਪ੍ਰਦਰਸ਼ਨ ਦਾ ਵੀ ਹਵਾਲਾ ਦਿੰਦਿਆਂ ਕਿਹਾ, ਪਾਕਿਸਤਾਨੀ ਫੌਜ ਨੇ ਇਸ ਤੱਥ ਨੂੰ ਸਾਬਤ ਕਰ ਦਿੱਤਾ ਹੈ। ਪਾਕਿਸਤਾਨੀ ਫੌਜ ਨੇ ਪੂਰੀ ਦੁਨੀਆ ਨੂੰ ਹੱਕ ਦੀ ਲੜਾਈ ਵਿੱਚ ਆਪਣੀ ਜਿੱਤ ਦਿਖਾਈ ਹੈ।

ਪਾਕਿਸਤਾਨੀ ਸੂਬੇ ਪੰਜਾਬ ਦੀ ਮੰਤਰੀ ਨੇ ਅੰਦਰੂਨੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਅੱਤਵਾਦੀਆਂ ਤੇ ਪਾਬੰਦੀਸ਼ੁਦਾ ਸੰਗਠਨਾਂ ਤੇ ਨਜ਼ਰ ਰੱਖਣ ਵਾਲੇ ਕ੍ਰਾਈਮ ਕੰਟਰੋਲ ਡਿਪਾਰਟਮੈਂਟ (CCD) ਦਾ ਪੁਨਰਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ, CCD ਪੂਰੇ ਪੰਜਾਬ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਅੱਤਵਾਦੀਆਂ ਤੇ ਪਾਬੰਦੀਸ਼ੁਦਾ ਸੰਗਠਨਾਂ ਤੇ ਨਜ਼ਰ ਰੱਖਣ ਲਈ ਜ਼ਿੰਮੇਵਾਰ ਕ੍ਰਾਈਮ ਕੰਟਰੋਲ ਏਜੰਸੀ ਹੈ, ਜਿਸ ਦਾ ਮੁੱਖ ਮੰਤਰੀ ਮਰੀਅਮ ਨੇ ਪੁਨਰਗਠਨ ਕੀਤਾ ਹੈ।

ਆਖ਼ਿਰ ਉਨ੍ਹਾਂ ਦੇ ਬਿਆਨ ਤੇ ਇਤਰਾਜ਼ ਕੀ ਹੈ? ਬੁਖਾਰੀ

ਮੰਤਰੀ ਬੁਖਾਰੀ ਨੇ ਦੱਸਿਆ ਕਿ ਮਰੀਅਮ ਨੇ ਲਾਹੌਰ ਵਿੱਚ ਆਯੋਜਿਤ AI ਹੱਬ ਦੇ ਉਦਘਾਟਨ ਦੌਰਾਨ ਆਪਣੇ ਸੰਬੋਧਨ ਵਿੱਚ ਕਿਸੇ ਗੁਆਂਢੀ ਦੇਸ਼ ਦੀ ਬਜਾਏ ਆਪਣੇ ਹੀ ਦੂਜੇ ਸੂਬਿਆਂ ਤੋਂ ਪੰਜਾਬ ਵਿੱਚ ਦਾਖ਼ਲ ਹੋਣ ਵਾਲੇ ਅੱਤਵਾਦੀਆਂ ਤੋਂ ਪੈਦਾ ਹੋਣ ਵਾਲੇ ਖ਼ਤਰਿਆਂ ਦਾ ਜ਼ਿਕਰ ਕੀਤਾ ਸੀ। ਉਨ੍ਹਾਂ ਅੱਗੇ ਕਿਹਾ, AI ਹੱਬ ਦੇ ਉਦਘਾਟਨ ਦੌਰਾਨ ਉਨ੍ਹਾਂ ਕਿਹਾ ਸੀ ਕਿ ਖ਼ਤਰਾ ਗੁਆਂਢੀ ਦੇਸ਼ ਤੋਂ ਨਹੀਂ, ਸਗੋਂ ਦੂਜੇ ਸੂਬਿਆਂ ਤੋਂ ਆਉਣ ਵਾਲੇ ਅੱਤਵਾਦੀਆਂ ਤੋਂ ਹੈ।

ਹਾਲਾਂਕਿ, ਇਸ ਬਿਆਨ ਨੂੰ ਲੈ ਕੇ ਪਾਕਿਸਤਾਨ ਵਿੱਚ ਮਚੇ ਬਵਾਲ ਤੇ ਸਵਾਲ ਉਠਾਉਂਦਿਆਂ ਬੁਖਾਰੀ ਨੇ ਕਿਹਾ, ਮੈਨੂੰ ਸਮਝ ਨਹੀਂ ਆਉਂਦਾ ਕਿ ਇਸ ਵਿੱਚ ਕੀ ਇਤਰਾਜ਼ ਹੈ। ਉਨ੍ਹਾਂ ਦੇ ਇਸ ਬਿਆਨ ਤੇ ਇੰਡੀਆ ਕਾਰਡ ਖੇਡਿਆ ਗਿਆ ਹੈ।

CM ਮਰੀਅਮ ਨੇ ਸੁਰੱਖਿਆ ਨੂੰ ਲੈ ਕੇ ਕੀ ਕਿਹਾ?

ਗੁਆਂਢੀ ਮੁਲਕ ਦੇ ਸੂਬੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨੇ ਪਿਛਲੇ ਹਫ਼ਤੇ ਸ਼ਨੀਵਾਰ ਨੂੰ ਕਿਹਾ ਸੀ ਕਿ ਉਨ੍ਹਾਂ ਦੇ ਸੂਬੇ ਨੂੰ ਗੁਆਂਢੀ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਸੂਬਿਆਂ ਤੋਂ ਵੱਧ ਸੁਰੱਖਿਆ ਖ਼ਤਰਾ ਹੈ। ਅੱਤਵਾਦ ਪੰਜਾਬ ਵਿੱਚ ਸੂਬਾਈ ਸਰਹੱਦਾਂ ਰਾਹੀਂ ਦਾਖ਼ਲ ਹੁੰਦਾ ਹੈ। ਉਨ੍ਹਾਂ ਕਿਹਾ, ਬਦਕਿਸਮਤੀ ਦੀ ਗੱਲ ਇਹ ਹੈ ਕਿ ਪੰਜਾਬ ਨੂੰ ਜੋ ਖ਼ਤਰਾ ਹੈ, ਉਹ ਮੇਰੇ ਗੁਆਂਢੀ ਦੇਸ਼ਾਂ ਤੋਂ ਘੱਟ ਅਤੇ ਮੇਰੇ ਗੁਆਂਢੀ ਸੂਬਿਆਂ ਤੋਂ ਕਿਤੇ ਜ਼ਿਆਦਾ ਹੈ।

ਉਨ੍ਹਾਂ ਇਹ ਵੀ ਕਿਹਾ, ਅੱਤਵਾਦ ਉੱਥੋਂ ਹੀ ਪੰਜਾਬ ਵਿੱਚ ਦਾਖ਼ਲ ਹੁੰਦਾ ਹੈ। ਸਭ ਦੀਆਂ ਨਜ਼ਰਾਂ ਪੰਜਾਬ ਤੇ ਹਨ, ਪਰ ਉੱਪਰਵਾਲੇ ਦਾ ਸ਼ੁਕਰ ਹੈ ਕਿ ਇਹ ਪੰਜਾਬ ਸੁਰੱਖਿਅਤ ਹੈ। ਸਾਡੇ ਤੇ ਜਿਸ ਤਰ੍ਹਾਂ ਦਾ ਖ਼ਤਰਾ ਹੈ, ਉਹ ਸਾਡੀਆਂ ਸਾਰੀਆਂ ਸੂਬਾਈ ਸਰਹੱਦਾਂ ਤੋਂ ਆਉਂਦਾ ਹੈ।

Source:TV9Hindi.com

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...